We Believe JesusFé, Esperança e Nova Vida

1 ਇਤ 14

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← 1 ਇਤ 13 1 ਇਤ 1 ਇਤ 15 →

1ਸੂਰ ਦੇ ਰਾਜਾ ਹੀਰਾਮ ਨੇ ਦਾਊਦ ਕੋਲ ਸੰਦੇਸ਼ਵਾਹਕ ਭੇਜੇ ਅਤੇ ਉਸਦਾ ਮਹਿਲ ਬਣਾਉਣ ਲਈ ਦਿਆਰ ਦੀ ਲੱਕੜ, ਰਾਜ ਮਿਸਤਰੀ ਅਤੇ ਤਰਖਾਣ ਵੀ ਭੇਜੇ।

2ਦਾਊਦ ਜਾਣ ਗਿਆ ਕਿ ਯਹੋਵਾਹ ਨੇ ਉਸ ਨੂੰ ਇਸਰਾਏਲ ਦਾ ਰਾਜਾ ਠਹਿਰਾਇਆ ਹੈ, ਕਿਉਂ ਜੋ ਉਸ ਦਾ ਰਾਜ ਉਸ ਦੀ ਪਰਜਾ ਇਸਰਾਏਲ ਦੇ ਕਾਰਨ ਅੱਤ ਉੱਚਾ ਕੀਤਾ ਗਿਆ।

3ਦਾਊਦ ਨੇ ਯਰੂਸ਼ਲਮ ਵਿੱਚ ਹੋਰ ਵੀ ਇਸਤਰੀਆਂ ਨਾਲ ਵਿਆਹ ਕੀਤਾ ਅਤੇ ਉਸ ਦੇ ਘਰ ਹੋਰ ਵੀ ਪੁੱਤਰ ਅਤੇ ਧੀਆਂ ਜੰਮੇ।

4ਉਸ ਦੇ ਪੁੱਤਰਾਂ ਦੇ ਨਾਮ ਜਿਹੜੇ ਯਰੂਸ਼ਲਮ ਵਿੱਚ ਜੰਮੇ ਇਹ ਸਨ - ਸ਼ਮੂਆਹ, ਸ਼ੋਬਾਬ, ਨਾਥਾਨ, ਸੁਲੇਮਾਨ,

5ਯਿਬਹਾਰ, ਅਲੀਸ਼ੂਆ, ਅਲਪਾਲਟ,

6ਨੋਗਹ, ਨਫ਼ਗ, ਯਾਫ਼ੀਆ,

7ਅਲੀਸ਼ਾਮਾ, ਬਅਲਯਾਦਾ ਅਤੇ ਅਲੀਫ਼ਾਲਟ।

8ਜਦੋਂ ਫ਼ਲਿਸਤੀਆਂ ਨੇ ਸੁਣਿਆ ਕਿ ਦਾਊਦ ਦਾ ਸਾਰੇ ਇਸਰਾਏਲ ਉੱਤੇ ਰਾਜਾ ਹੋਣ ਲਈ ਮਸਹ ਕੀਤਾ ਗਿਆ ਹੈ, ਤਦ ਸਾਰੇ ਫ਼ਲਿਸਤੀ ਦਾਊਦ ਨੂੰ ਲੱਭਣ ਲਈ ਆਏ, ਤਾਂ ਦਾਊਦ ਇਹ ਸੁਣ ਕੇ ਉਨ੍ਹਾਂ ਦਾ ਸਾਹਮਣਾ ਕਰਨ ਨੂੰ ਨਿੱਕਲਿਆ

9ਅਤੇ ਫ਼ਲਿਸਤੀਆਂ ਨੇ ਆ ਕੇ ਰਫ਼ਾਈਮ ਦੀ ਘਾਟੀ ਵਿੱਚ ਹਮਲਾ ਕੀਤਾ

10ਤਦ ਦਾਊਦ ਨੇ ਯਹੋਵਾਹ ਕੋਲੋਂ ਪੁੱਛਿਆ, “ਕੀ ਮੈਂ ਫ਼ਲਿਸਤੀਆਂ ਦਾ ਸਾਹਮਣਾ ਕਰਨ ਨੂੰ ਜਾਂਵਾਂ ਅਤੇ ਕੀ ਤੂੰ ਉਨ੍ਹਾਂ ਨੂੰ ਮੇਰੇ ਵੱਸ ਕਰ ਦੇਵੇਂਗਾ?” ਅਤੇ ਜਦੋਂ ਯਹੋਵਾਹ ਨੇ ਉਸ ਨੂੰ ਆਖਿਆ, “ਜਾ, ਹਮਲਾ ਕਰ ਕਿਉਂ ਜੋ ਜ਼ਰੂਰ ਹੀ ਮੈਂ ਉਨ੍ਹਾਂ ਨੂੰ ਤੇਰੇ ਅਧੀਨ ਕਰ ਦਿਆਂਗਾ।”

11ਤਾਂ ਉਹ ਬਆਲ-ਪਰਾਸੀਮ ਨੂੰ ਚੜ੍ਹ ਆਏ, ਦਾਊਦ ਨੇ ਉਹਨਾਂ ਨੂੰ ਉੱਥੇ ਮਾਰਿਆ, ਤਾਂ ਦਾਊਦ ਨੇ ਆਖਿਆ, “ਪਰਮੇਸ਼ੁਰ ਮੇਰੇ ਹੱਥ ਨਾਲ ਮੇਰੇ ਵੈਰੀਆਂ ਉੱਤੇ ਹੜ੍ਹ ਵਾਂਗੂੰ ਟੁੱਟ ਪਿਆ, ਇਸ ਲਈ ਉਨ੍ਹਾਂ ਨੇ ਉਸ ਥਾਂ ਦਾ ਨਾਮ ਬਆਲ-ਪਰਾਸੀਮ ਰੱਖਿਆ।”

12ਉਹ ਆਪਣੇ ਦੇਵਤਿਆਂ ਨੂੰ ਉੱਥੇ ਛੱਡ ਗਏ, ਤਾਂ ਦਾਊਦ ਨੇ ਉਹਨਾਂ ਦੇਵਤਿਆਂ ਨੂੰ ਅੱਗ ਵਿੱਚ ਸਾੜਨ ਦਾ ਹੁਕਮ ਦਿੱਤਾ।

13ਫ਼ਲਿਸਤੀ ਫੇਰ ਮੁੜ ਆਏ ਅਤੇ ਫੇਰ ਉਸੇ ਘਾਟੀ ਵਿੱਚ ਹਮਲਾ ਕੀਤਾ,

14ਤਾਂ ਦਾਊਦ ਨੇ ਪਰਮੇਸ਼ੁਰ ਕੋਲੋਂ ਪੁੱਛਿਆ ਅਤੇ ਪਰਮੇਸ਼ੁਰ ਨੇ ਉਸ ਨੂੰ ਆਖਿਆ, “ਤੂੰ ਹੁਣ ਉਨ੍ਹਾਂ ਦਾ ਪਿੱਛਾ ਨਾ ਕਰ, ਸਗੋਂ ਉਨ੍ਹਾਂ ਕੋਲੋਂ ਹਟ ਜਾ ਅਤੇ ਤੂਤਾਂ ਦੇ ਰੁੱਖਾਂ ਵੱਲੋਂ ਉਨ੍ਹਾਂ ਉੱਤੇ ਹਮਲਾ ਕਰ,

15ਅਤੇ ਜਿਸ ਵੇਲੇ ਤੂੰ ਤੂਤਾਂ ਦੇ ਰੁੱਖਾਂ ਦੀਆਂ ਉੱਪਰਲੀਆਂ ਟਾਹਣੀਆਂ ਵਿੱਚ ਤੁਰਨ ਦੀ ਅਵਾਜ਼ ਸੁਣੇਂ, ਤਾਂ ਤੂੰ ਯੁੱਧ ਕਰਨ ਨੂੰ ਨਿੱਕਲ ਜਾ, ਕਿਉਂ ਜੋ ਪਰਮੇਸ਼ੁਰ ਤੇਰੇ ਅੱਗੇ-ਅੱਗੇ ਤੁਰ ਕੇ ਫ਼ਲਿਸਤੀਆਂ ਦੀ ਸੈਨਾਂ ਨੂੰ ਮਾਰਨ ਲਈ ਨਿੱਕਲਿਆ ਹੈ।”

16ਦਾਊਦ ਨੇ ਪਰਮੇਸ਼ੁਰ ਦੀ ਆਗਿਆ ਦੇ ਅਨੁਸਾਰ ਹੀ ਕੀਤਾ ਅਤੇ ਉਹ ਫ਼ਲਿਸਤੀਆਂ ਦੇ ਦਲ ਨੂੰ ਗਿਬਓਨ ਤੋਂ ਲੈ ਕੇ ਗਜ਼ਰ ਤੱਕ ਮਾਰ-ਮਾਰ ਕੇ ਨਾਸ ਕਰਦਾ ਗਿਆ।

17ਤਾਂ ਦਾਊਦ ਦਾ ਨਾਮ ਸਾਰਿਆਂ ਦੇਸਾਂ ਵਿੱਚ ਫੈਲ ਗਿਆ ਅਤੇ ਯਹੋਵਾਹ ਨੇ ਸਾਰਿਆਂ ਲੋਕਾਂ ਦੇ ਮਨਾਂ ਵਿੱਚ ਉਸ ਦਾ ਡਰ ਪਾ ਦਿੱਤਾ।

← 1 ਇਤ 13 1 ਇਤ 1 ਇਤ 15 →