We Believe JesusFé, Esperança e Nova Vida

1 ਇਤ 25

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← 1 ਇਤ 24 1 ਇਤ 1 ਇਤ 26 →

1ਫਿਰ ਦਾਊਦ ਅਤੇ ਸੈਨਾਪਤੀਆਂ ਨੇ ਆਸਾਫ਼, ਹੇਮਾਨ ਅਤੇ ਯਦੂਥੂਨ ਦੇ ਪੁੱਤਰਾਂ ਵਿੱਚੋਂ ਕਈਆਂ ਨੂੰ ਉਪਾਸਨਾ ਲਈ ਵੱਖਰਾ ਰੱਖਿਆ ਕਿ ਉਹ ਬਰਬਤਾਂ, ਸਿਤਾਰਾਂ ਤੇ ਛੈਣਿਆਂ ਨਾਲ ਅਗੰਮ ਵਾਕ ਕਰਨ ਅਤੇ ਕੰਮ ਕਰਨ ਵਾਲਿਆਂ ਦੀ ਗਿਣਤੀ ਉਨ੍ਹਾਂ ਦੀ ਸੇਵਾ ਅਨੁਸਾਰ ਇਹ ਸੀ,

2ਆਸਾਫ਼ ਦੇ ਪੁੱਤਰਾਂ ਵਿੱਚੋਂ ਜ਼ੱਕੂਰ ਤੇ ਯੂਸੁਫ਼ ਤੇ ਨਥਨਯਾਹ ਤੇ ਅਸ਼ਰੇਲਾਹ ਆਸਾਫ਼ ਦੇ ਪੁੱਤਰ। ਉਹ ਆਸਾਫ਼ ਦੇ ਮੁਤੀਹ ਸਨ ਜਿਹੜਾ ਪਾਤਸ਼ਾਹ ਦੇ ਹੁਕਮ ਅਨੁਸਾਰ ਅਗੰਮ ਵਾਕ ਕਰਦਾ ਸੀ

3ਯਦੂਥੂਨ ਦੇ ਪੁੱਤਰ ਗਦਲਯਾਹ ਤੇ ਸਰੀ ਤੇ ਯਸਾਯਾਹ, ਹਸ਼ਬਯਾਹ, ਤੇ ਮੱਤਿਥਯਾਹ ਛੇ ਆਪਣੇ ਪਿਤਾ ਯਦੂਥੂਨ ਦੇ ਅਧੀਨ ਸਨ ਜਿਹੜਾ ਬਰਬਤ ਨਾਲ ਯਹੋਵਾਹ ਦਾ ਧੰਨਵਾਦ ਤੇ ਉਸਤਤ ਕਰ ਕੇ ਅਗੰਮ ਵਾਕ ਕਰਦਾ ਸੀ

4ਹੇਮਾਨ ਤੋਂ ਹੇਮਾਨ ਦੇ ਪੁੱਤਰ, ਬੁੱਕੀਯਾਹ, ਮੱਤਨਯਾਹ, ਉੱਜ਼ੀਏਲ, ਸ਼ਬੂਏਲ, ਯਰੀਮੋਥ, ਹਨਨਯਾਹ, ਹਨਾਨੀ, ਅਲੀਆਥਾਹ, ਗੱਦਲਤੀ ਤੇ ਰੋਮਮਤੀ-ਅਜ਼ਰ, ਯਾਸ਼ਬਕਾਸ਼ਾਹ ਮੱਲੋਥੀ, ਹੋਥੀਰ ਤੇ ਮਹਜ਼ੀਓਥ

5ਇਹ ਸਭੇ ਪਾਤਸ਼ਾਹ ਦੇ ਅਗੰਮ ਗਿਆਨੀ ਹੇਮਾਨ ਦੇ ਪੁੱਤਰ ਸਨ ਜਿਹੜਾ ਨਰਸਿੰਗਾ ਫੂਕਦਿਆਂ ਹੋਇਆਂ ਪਰਮੇਸ਼ੁਰ ਦੀਆਂ ਬਾਣੀਆਂ ਸੁਣਾਉਂਦਾ ਸੀ ਅਤੇ ਪਰਮੇਸ਼ੁਰ ਨੇ ਹੇਮਾਨ ਨੂੰ ਚੌਦਾਂ ਪੁੱਤਰ ਤੇ ਤਿੰਨ ਧੀਆਂ ਦਿੱਤੇ

6ਇਹ ਸਾਰੇ ਆਪਣੇ ਪਿਤਾ ਦੇ ਅਧੀਨ ਸਨ ਕਿ ਯਹੋਵਾਹ ਦੇ ਭਵਨ ਵਿੱਚ ਛੈਣਿਆਂ, ਸਤਾਰਾਂ ਤੇ ਬਰਬਤਾਂ ਨਾਲ ਗਾ ਵਜਾ ਕੇ ਪਰਮੇਸ਼ੁਰ ਦੇ ਭਵਨ ਦੀ ਉਪਾਸਨਾ ਕਰਨ, ਜਿਵੇਂ ਪਾਤਸ਼ਾਹ ਦਾ ਹੁਕਮ ਆਸਾਫ਼, ਯਦੂਥੂਨ ਅਤੇ ਹੇਮਾਨ ਨੂੰ ਹੁੰਦਾ ਸੀ

7ਅਤੇ ਉਨ੍ਹਾਂ ਦੀ ਗਿਣਤੀ ਉਨ੍ਹਾਂ ਦੇ ਭਰਾਵਾਂ ਸਮੇਤ, ਜਿਹੜੇ ਯਹੋਵਾਹ ਦੇ ਲਈ ਭਜਨ ਗਾਉਣ ਨੂੰ ਸਿਖਾਏ ਹੋਏ ਸਨ ਅਰਥਾਤ ਸਾਰੇ ਜਿਹੜੇ ਸਿਆਣੇ ਸਨ, ਦੋ ਸੌ ਅਠਾਸੀ ਸਨ।

8ਅਤੇ ਉਨ੍ਹਾਂ ਸਭਨਾਂ ਨੇ, ਕੀ ਨਿੱਕੇ, ਕੀ ਵੱਡੇ, ਕੀ ਗੁਰੂ, ਕੀ ਚੇਲੇ, ਸਾਰਿਆਂ ਨੇ ਆਪਣੀਆਂ ਜ਼ਿੰਮੇਵਾਰੀਆਂ ਲਈ ਪਰਚੀਆਂ ਪਾਈਆਂ

9ਪਹਿਲੀ ਪਰਚੀ ਆਸਾਫ਼ ਲਈ ਯੂਸੁਫ਼ ਦੀ ਨਿੱਕਲੀ, ਦੂਜੀ ਗਦਲਯਾਹ ਦੀ। ਉਹ ਤੇ ਉਹ ਦੇ ਭਰਾ ਤੇ ਪੁੱਤਰ ਬਾਰਾਂ ਜਣੇ ਸਨ

10ਤੀਜੀ ਜ਼ੱਕੂਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

11ਚੌਥੀ ਯਸਰੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

12ਪੰਜਵੀਂ ਨਥਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

13ਛੇਵੀਂ ਬੁੱਕੀਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

14ਸੱਤਵੀਂ ਯਸ਼ਰੇਲਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

15ਅੱਠਵੀਂ ਯਸ਼ਆਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

16ਨੌਵੀਂ ਮੱਤਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

17ਦਸਵੀਂ ਸ਼ਿਮਈ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

18ਗਿਆਰਵੀਂ ਅਜ਼ਰਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

19ਬਾਰਵੀਂ ਹਸ਼ਬਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

20ਤੇਰ੍ਹਵੀਂ ਸ਼ੂਬਾਏਲ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

21ਚੌਦਵੀਂ ਮੱਤਿਥਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

22ਪੰਦਰਵੀਂ ਯਿਰੇਮੋਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

23ਸੋਲ਼ਵੀਂ ਹਨਨਯਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

24ਸਤਾਰਵੀਂ ਯਾਸ਼ਬਕਾਸ਼ਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

25ਅਠਾਰਵੀਂ ਹਨਾਨੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

26ਉੱਨੀਵੀਂ ਮੱਲੋਥੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

27ਵੀਹਵੀਂ ਅਲੀਯਾਥਾਹ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

28ਇੱਕੀਵੀਂ ਹੋਥੀਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

29ਬਾਈਵੀਂ ਗੱਦਲਤੀ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

30ਤੇਈਵੀਂ ਮਹਜ਼ੀਓਥ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ

31ਚੌਵੀਵੀਂ ਰੋਮਮਤੀ-ਅਜ਼ਰ ਦੀ। ਉਹ ਦੇ ਪੁੱਤਰ ਤੇ ਭਰਾ ਬਾਰਾਂ ਸਨ।

← 1 ਇਤ 24 1 ਇਤ 1 ਇਤ 26 →