We Believe JesusFé, Esperança e Nova Vida

1 ਇਤ 6

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← 1 ਇਤ 5 1 ਇਤ 1 ਇਤ 7 →

1ਲੇਵੀ ਦੇ ਪੁੱਤਰ, ਗੇਰਸ਼ੋਨ, ਕਹਾਥ ਤੇ ਮਰਾਰੀ

2ਅਤੇ ਕਹਾਥ ਦੇ ਪੁੱਤਰ, ਅਮਰਾਮ, ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ

3ਅਤੇ ਅਮਰਾਮ ਦੇ ਪੁੱਤਰ, ਹਾਰੂਨ ਦੇ ਮੂਸਾ ਤੇ ਮਿਰਯਮ, ਅਤੇ ਹਾਰੂਨ ਦੇ ਪੁੱਤਰ, ਨਾਦਾਬ ਤੇ ਅਬੀਹੂ, ਅਲਆਜ਼ਾਰ ਤੇ ਈਥਾਮਾਰ

4ਅਲਆਜ਼ਾਰ ਤੋਂ ਫ਼ੀਨਹਾਸ ਜੰਮਿਆ, ਫ਼ੀਨਹਾਸ ਤੋਂ ਅਬੀਸ਼ੂਆ ਜੰਮਿਆ

5ਅਤੇ ਅਬੀਸ਼ੂਆ ਤੋਂ ਬੁੱਕੀ ਜੰਮਿਆ ਅਤੇ ਬੁੱਕੀ ਤੋਂ ਉੱਜ਼ੀ

6ਅਤੇ ਉੱਜ਼ੀ ਤੋਂ ਜ਼ਰਹਯਾਹ ਜੰਮਿਆ ਜ਼ਰਹਯਾਹ ਤੋਂ ਮਰਾਯੋਥ ਜੰਮਿਆ

7ਮਰਾਯੋਥ ਤੋਂ ਅਮਰਯਾਹ ਜੰਮਿਆ ਤੇ ਅਮਰਯਾਹ ਤੋਂ ਅਹੀਟੂਬ ਜੰਮਿਆ

8ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਅਹੀਮਅਸ ਜੰਮਿਆ

9ਅਤੇ ਅਹੀਮਅਸ ਤੋਂ ਅਜ਼ਰਯਾਹ ਜੰਮਿਆ ਅਤੇ ਅਜ਼ਰਯਾਹ ਤੋਂ ਯੋਹਾਨਾਨ ਜੰਮਿਆ

10ਅਤੇ ਯੋਹਾਨਾਨ ਤੋਂ ਅਜ਼ਰਯਾਹ ਜੰਮਿਆ ਉਹੀ ਜਿਹੜਾ ਯਰੂਸ਼ਲਮ ਵਿੱਚ ਸੁਲੇਮਾਨ ਦੇ ਬਣਾਏ ਹੋਏ ਭਵਨ ਵਿੱਚ ਜਾਜਕਾਈ ਦਾ ਕੰਮ ਕਰਦਾ ਸੀ

11ਅਤੇ ਅਜ਼ਰਯਾਹ ਤੋਂ ਅਮਰਯਾਹ ਜੰਮਿਆ ਅਤੇ ਅਮਰਯਾਹ ਤੋਂ ਅਹੀਟੂਬ ਜੰਮਿਆ

12ਅਤੇ ਅਹੀਟੂਬ ਤੋਂ ਸਾਦੋਕ ਜੰਮਿਆ ਅਤੇ ਸਾਦੋਕ ਤੋਂ ਸ਼ੱਲੂਮ ਜੰਮਿਆ

13ਅਤੇ ਸ਼ੱਲੂਮ ਤੋਂ ਹਿਲਕੀਯਾਹ ਜੰਮਿਆ ਅਤੇ ਹਿਲਕੀਯਾਹ ਤੋਂ ਅਜ਼ਰਯਾਹ ਜੰਮਿਆ

14ਅਤੇ ਅਜ਼ਰਯਾਹ ਤੋਂ ਸਰਾਯਾਹ ਜੰਮਿਆ ਅਤੇ ਸਰਾਯਾਹ ਤੋਂ ਯਹੋਸਾਦਾਕ ਜੰਮਿਆ

15ਅਤੇ ਜਦ ਯਹੋਵਾਹ ਯਹੂਦਾਹ ਦੇ ਯਰੂਸ਼ਲਮ ਨੂੰ ਨਬੂਕਦਨੱਸਰ ਦੇ ਹੱਥੋਂ ਲੈ ਗਿਆ ਤਦ ਯਹੋਸਾਦਾਕ ਵੀ ਗ਼ੁਲਾਮ ਹੋ ਕੇ ਗਿਆ।

16ਲੇਵੀ ਦੇ ਪੁੱਤਰ, ਗੇਰਸ਼ੋਮ, ਕਹਾਥ ਤੇ ਮਰਾਰੀ

17ਇਹ ਗੇਰਸ਼ੋਮ ਦੇ ਪੁੱਤਰਾਂ ਦੇ ਨਾਮ ਸਨ, ਲਿਬਨੀ ਤੇ ਸ਼ਿਮਈ

18ਅਤੇ ਕਹਾਥ ਦੇ ਪੁੱਤਰ, ਅਮਰਾਮ ਤੇ ਯਿਸਹਾਰ ਤੇ ਹਬਰੋਨ ਤੇ ਉੱਜ਼ੀਏਲ

19ਮਰਾਰੀ ਦੇ ਪੁੱਤਰ, ਮਹਲੀ ਤੇ ਮੂਸ਼ੀ ਤੇ ਇਹ ਲੇਵੀ ਦੀਆਂ ਕੁਲ ਪਿਤਾਵਾਂ ਦੇ ਘਰਾਣਿਆਂ ਅਨੁਸਾਰ ਸਨ

20ਗੇਰਸ਼ੋਮ ਦੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਯਹਥ, ਉਹ ਦਾ ਪੁੱਤਰ ਜ਼ਿੰਮਾਹ,

21ਉਹ ਦਾ ਪੁੱਤਰ ਯੋਆਹ, ਉਹ ਦਾ ਪੁੱਤਰ ਇੱਦੋ, ਉਹ ਦਾ ਪੁੱਤਰ ਜ਼ਰਹ, ਉਹ ਦਾ ਪੁੱਤਰ ਯਅਥਰਈ

22ਕਹਾਥ ਦੇ ਪੁੱਤਰ, ਉਹ ਦਾ ਪੁੱਤਰ ਅੰਮੀਨਾਦਾਬ, ਉਹ ਦਾ ਪੁੱਤਰ ਕੋਰਹ, ਉਹ ਦਾ ਪੁੱਤਰ ਅੱਸੀਰ,

23ਉਹਦਾ ਪੁੱਤਰ ਅਲਕਾਨਾਹ ਤੇ ਉਹਦਾ ਪੁੱਤਰ ਅਬਯਾਸਾਫ ਤੇ ਉਹਦਾ ਪੁੱਤਰ ਅੱਸੀਰ

24ਉਹ ਦਾ ਪੁੱਤਰ ਤਹਥ, ਉਹ ਦਾ ਪੁੱਤਰ ਊਰੀਏਲ, ਉਹ ਦਾ ਪੁੱਤਰ ਉੱਜ਼ੀਯਾਹ ਅਤੇ ਉਹ ਦਾ ਪੁੱਤਰ ਸ਼ਾਊਲ

25ਅਤੇ ਅਲਕਾਨਾਹ ਦੇ ਪੁੱਤਰ ਅਮਾਸਈ ਤੇ ਅਹੀਮੋਥ

26ਅਲਕਾਨਾਹ ਦੇ ਪੁੱਤਰ, ਉਹ ਦਾ ਪੁੱਤਰ ਸੋਫ਼ਈ ਤੇ ਉਹ ਦਾ ਪੁੱਤਰ ਨਹਥ

27ਉਹ ਦਾ ਪੁੱਤਰ ਅਲੀਆਬ, ਉਹ ਦਾ ਪੁੱਤਰ ਯਰੋਹਾਮ, ਉਹ ਦਾ ਪੁੱਤਰ ਅਲਕਾਨਾਹ

28ਅਤੇ ਸਮੂਏਲ ਦੇ ਪੁੱਤਰ, ਉਹ ਦਾ ਪਹਿਲੌਠਾ ਵਸ਼ਨੀ ਤੇ ਅਬਿਯਾਹ

29ਮਰਾਰੀ ਦੇ ਪੁੱਤਰ, ਮਹਲੀ, ਉਹ ਦਾ ਪੁੱਤਰ ਲਿਬਨੀ, ਉਹ ਦਾ ਪੁੱਤਰ ਸ਼ਿਮਈ, ਉਹ ਦਾ ਪੁੱਤਰ ਉੱਜ਼ਾਹ,

30ਉਹ ਦਾ ਪੁੱਤਰ ਸ਼ਿਮਆ, ਉਹ ਦਾ ਪੁੱਤਰ ਹੱਗੀਯਾਹ, ਉਹ ਦਾ ਪੁੱਤਰ ਅਸਾਯਾਹ।

31ਇਹ ਉਹ ਹਨ ਜਿਨ੍ਹਾਂ ਨੂੰ ਦਾਊਦ ਨੇ ਯਹੋਵਾਹ ਭਵਨ ਦੇ ਗਵੱਈਯਾਂ ਉੱਤੇ ਨਿਯੁਕਤ ਕੀਤਾ, ਜਦੋਂ ਸੰਦੂਕ ਮੁੱਖ ਸਥਾਨ ਵਿੱਚ ਆਇਆ ਸੀ

32ਅਤੇ ਜਦ ਤੱਕ ਕਿ ਸੁਲੇਮਾਨ ਨੇ ਯਰੂਸ਼ਲਮ ਵਿੱਚ ਯਹੋਵਾਹ ਦੇ ਭਵਨ ਨੂੰ ਪੂਰਾ ਕੀਤਾ, ਓਹ ਮੰਡਲੀ ਦੇ ਤੰਬੂ ਦੇ ਡੇਰੇ ਦੇ ਅੱਗੇ ਗਾਉਣ ਦੀ ਸੇਵਾ ਕਰਦੇ ਸਨ ਅਤੇ ਓਹ ਆਪਣੀ-ਆਪਣੀ ਵਾਰੀ ਦੇ ਅਨੁਸਾਰ ਆਪਣੀ ਟਹਿਲ ਸੇਵਾ ਵਿੱਚ ਹਾਜ਼ਰ ਰਹਿੰਦੇ ਸਨ।

33ਇਹ ਹਾਜ਼ਰ ਰਹਿੰਦੇ ਸਨ ਅਤੇ ਉਨ੍ਹਾਂ ਦੇ ਪੁੱਤਰ, ਕਹਾਥੀਆਂ ਵਿੱਚੋਂ ਹੇਮਾਨ ਗਵੱਯਾ, ਯੋਏਲ ਦਾ ਪੁੱਤਰ, ਸਮੂਏਲ ਦਾ ਪੁੱਤਰ,

34ਅਲਕਾਨਾਹ ਦਾ ਪੁੱਤਰ, ਯਰੋਹਾਮ ਦਾ ਪੁੱਤਰ, ਅਲੀਏਲ ਦਾ ਪੁੱਤਰ, ਤੋਆਹ ਦਾ ਪੁੱਤਰ,

35ਸੂਫ਼ ਦਾ ਪੁੱਤਰ, ਅਲਕਾਨਾਹ ਦਾ ਪੁੱਤਰ, ਮਹਥ ਦਾ ਪੁੱਤਰ, ਅਮਾਸਈ ਦਾ ਪੁੱਤਰ

36ਅਲਕਾਨਾਹ ਦਾ ਪੁੱਤਰ, ਯੋਏਲ ਦਾ ਪੁੱਤਰ, ਅਜ਼ਰਯਾਹ ਦਾ ਪੁੱਤਰ, ਸਫਨਯਾਹ ਦਾ ਪੁੱਤਰ

37ਤਹਥ ਦਾ ਪੁੱਤਰ, ਅੱਸੀਰ ਦਾ ਪੁੱਤਰ, ਅਬਯਾਸਾਫ ਦਾ ਪੁੱਤਰ, ਕੋਰਹ ਦਾ ਪੁੱਤਰ

38ਯਿਸਹਾਰ ਦਾ ਪੁੱਤਰ, ਕਹਾਥ ਦਾ ਪੁੱਤਰ, ਲੇਵੀ ਦਾ ਪੁੱਤਰ, ਇਸਰਾਏਲ ਦਾ ਪੁੱਤਰ

39ਅਤੇ ਉਹ ਦਾ ਭਰਾ ਆਸਾਫ਼, ਜਿਹੜਾ ਉਹ ਦੇ ਸੱਜੇ ਪਾਸੇ ਖੜ੍ਹਾ ਹੁੰਦਾ ਸੀ ਆਸਾਫ਼ ਬਰਕਯਾਹ ਦਾ ਪੁੱਤਰ, ਸ਼ਿਮਆ ਦਾ ਪੁੱਤਰ,

40ਮੀਕਾਏਲ ਦਾ ਪੁੱਤਰ, ਬਅਸੇਯਾਹ ਦਾ ਪੁੱਤਰ, ਮਲਕੀਯਾਹ ਦਾ ਪੁੱਤਰ,

41ਅਥਨੀ ਦਾ ਪੁੱਤਰ, ਜ਼ਰਹ ਦਾ ਪੁੱਤਰ, ਅਦਾਯਾਹ ਦਾ ਪੁੱਤਰ,

42ਏਥਾਨ ਦਾ ਪੁੱਤਰ, ਜ਼ਿੰਮਾਹ ਦਾ ਪੁੱਤਰ, ਸ਼ਮਈ ਦਾ ਪੁੱਤਰ,

43ਯਹਥ ਦਾ ਪੁੱਤਰ, ਗੇਰਸ਼ੋਮ ਦਾ ਪੁੱਤਰ, ਲੇਵੀ ਦਾ ਪੁੱਤਰ

44ਅਤੇ ਉਨ੍ਹਾਂ ਦੇ ਭਰਾ ਮਰਾਰੀ ਦੇ ਪੁੱਤਰ ਖੱਬੇ ਪਾਸੇ, ਏਥਾਨ ਕੀਸ਼ੀ ਦਾ ਪੁੱਤਰ, ਅਬਦੀ ਦਾ ਪੁੱਤਰ, ਮੱਲੂਕ ਦਾ ਪੁੱਤਰ,

45ਹਸ਼ਬਯਾਹ ਦਾ ਪੁੱਤਰ, ਅਮਸਯਾਹ ਦਾ ਪੁੱਤਰ, ਹਿਲਕੀਯਾਹ ਦਾ ਪੁੱਤਰ

46ਅਮਸੀ ਦਾ ਪੁੱਤਰ, ਬਾਨੀ ਦਾ ਪੁੱਤਰ, ਸ਼ਾਮਰ ਦਾ ਪੁੱਤਰ

47ਮਹਲੀ ਦਾ ਪੁੱਤਰ, ਮੂਸ਼ੀ ਦਾ ਪੁੱਤਰ, ਮਰਾਰੀ ਦਾ ਪੁੱਤਰ, ਲੇਵੀ ਦਾ ਪੁੱਤਰ

48ਅਤੇ ਉਨ੍ਹਾਂ ਦੇ ਭਰਾ ਲੇਵੀ ਪਰਮੇਸ਼ੁਰ ਦੇ ਭਵਨ ਦੇ ਡੇਰੇ ਦੀ ਸਾਰੀ ਟਹਿਲ ਸੇਵਾ ਲਈ ਥਾਪੇ ਗਏ।

49ਪਰ ਹਾਰੂਨ ਤੇ ਉਹ ਦੇ ਪੁੱਤਰ ਹੋਮ ਦੀ ਜਗਵੇਦੀ ਉੱਤੇ ਧੂਪ ਦੀ ਜਗਵੇਦੀ ਉੱਤੇ ਅਤੇ ਅੱਤ ਪਵਿੱਤਰ ਸਥਾਨ ਦੇ ਸਾਰੇ ਕੰਮ ਲਈ ਅਤੇ ਇਸਰਾਏਲ ਦੇ ਪ੍ਰਾਸਚਿਤ ਲਈ ਭੇਟਾਂ ਚੜ੍ਹਾਉਂਦੇ ਸਨ ਜਿਵੇਂ ਹੀ ਪਰਮੇਸ਼ੁਰ ਦੇ ਦਾਸ ਮੂਸਾ ਨੇ ਹੁਕਮ ਦਿੱਤਾ ਸੀ

50ਅਤੇ ਇਹ ਹਾਰੂਨ ਦੇ ਪੁੱਤਰ ਸਨ, ਉਹ ਦਾ ਪੁੱਤਰ ਅਲਆਜ਼ਾਰ, ਉਹ ਦਾ ਪੁੱਤਰ ਫ਼ੀਨਹਾਸ, ਉਹ ਦਾ ਪੁੱਤਰ ਅਬੀਸ਼ੂਆ,

51ਉਹ ਦਾ ਪੁੱਤਰ ਬੁੱਕੀ, ਉਹ ਦਾ ਪੁੱਤਰ ਉੱਜ਼ੀ, ਉਹ ਦਾ ਪੁੱਤਰ ਜ਼ਰਹਯਾਹ,

52ਉਹ ਦਾ ਪੁੱਤਰ ਮਰਾਯੋਥ, ਉਹ ਦਾ ਪੁੱਤਰ ਅਮਰਯਾਹ, ਉਹ ਦਾ ਪੁੱਤਰ ਅਹੀਟੂਬ,

53ਉਹ ਦਾ ਪੁੱਤਰ ਸਾਦੋਕ, ਉਹ ਦਾ ਪੁੱਤਰ ਅਹੀਮਅਸ।

54ਇਹ ਉਨ੍ਹਾਂ ਦੇ ਵਸੇਬੇ ਉਨ੍ਹਾਂ ਦੀਆਂ ਛਾਉਣੀਆਂ ਅਨੁਸਾਰ ਉਨ੍ਹਾਂ ਦੀਆਂ ਹੱਦਾਂ ਵਿੱਚ ਸਨ। ਕਹਾਥੀਆਂ ਦੇ ਪਰਿਵਾਰਾਂ ਵਿੱਚੋਂ ਹਾਰੂਨ ਦੇ ਪੁੱਤਰਾਂ ਨੂੰ ਕਿਉਂ ਜੋ ਉਹਨਾਂ ਦਾ ਪਹਿਲਾ ਗੁਣਾ ਨਿੱਕਲਿਆ

55ਸੋ ਉਨ੍ਹਾਂ ਨੇ ਉਹਨਾਂ ਨੂੰ ਯਹੂਦੀਆਂ ਦੇ ਸਾਰੇ ਦੇਸ ਵਿੱਚ ਹਬਰੋਨ ਤੇ ਉਹ ਦੀਆਂ ਆਲੇ-ਦੁਆਲੇ ਦੀਆਂ ਸ਼ਾਮਲਾਟਾਂ ਦਿੱਤੀਆਂ

56ਪਰ ਸ਼ਹਿਰ ਦੀਆਂ ਪੈਲੀਆਂ ਤੇ ਉਹ ਦੇ ਪਿੰਡ ਉਨ੍ਹਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦਿੱਤੇ

57ਅਤੇ ਉਨ੍ਹਾਂ ਨੇ ਹਾਰੂਨ ਦੇ ਪੁੱਤਰਾਂ ਨੂੰ ਪਨਾਹ ਦੇ ਨਗਰ ਦਿੱਤੇ ਅਰਥਾਤ ਹਬਰੋਨ, ਲਿਬਨਾਹ ਉਹ ਦੀਆਂ ਸ਼ਾਮਲਾਟਾਂ ਸਣੇ, ਯੱਤੀਰ, ਅਸ਼ਤਮੋਆ ਉਹ ਦੀਆਂ ਸ਼ਾਮਲਾਟਾਂ ਸਣੇ

58ਤੇ ਹੀਲੇਨ ਉਹ ਦੀਆਂ ਸ਼ਾਮਲਾਟਾਂ ਸਣੇ, ਦਬੀਰ ਉਹ ਦੀਆਂ ਸ਼ਾਮਲਾਟਾਂ ਸਣੇ

59ਤੇ ਆਸ਼ਾਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤ ਸ਼ਮਸ਼ ਉਹ ਦੀਆਂ ਸ਼ਾਮਲਾਟਾਂ ਸਣੇ

60ਅਤੇ ਬਿਨਯਾਮੀਨ ਦੇ ਗੋਤ ਵਿੱਚੋਂ, ਗਬਾ ਉਹ ਦੀਆਂ ਸ਼ਾਮਲਾਟਾਂ ਸਣੇ, ਅੱਲਮਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਨਾਥੋਥ ਉਹ ਦੀਆਂ ਸ਼ਾਮਲਾਟਾਂ ਸਣੇ। ਉਨ੍ਹਾਂ ਦੀਆਂ ਕੁਲਾਂ ਦੇ ਸਾਰੇ ਸ਼ਹਿਰ ਤੇਰ੍ਹਾਂ ਸ਼ਹਿਰ ਸਨ।

61ਕਹਾਥ ਦੇ ਪੁੱਤਰਾਂ ਲਈ ਜਿਹੜੇ ਉਸ ਗੋਤ ਦੀ ਕੁਲ ਵਿੱਚੋਂ ਬਾਕੀ ਸਨ ਉਸ ਅੱਧੇ ਗੋਤ ਤੋਂ ਅਰਥਾਤ ਮਨੱਸ਼ਹ ਦੇ ਅੱਧੇ ਗੋਤ ਤੋਂ ਗੁਣਾ ਪਾ ਕੇ ਦਸ ਸ਼ਹਿਰ ਮਿਲੇ

62ਅਤੇ ਗੇਰਸ਼ੋਮ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ, ਯਿੱਸਾਕਾਰ ਦੇ ਗੋਤ ਤੋਂ ਤੇ ਆਸ਼ੇਰ ਦੇ ਗੋਤ ਤੋਂ ਤੇ ਨਫ਼ਤਾਲੀ ਦੇ ਗੋਤ ਤੋਂ ਤੇ ਮਨੱਸ਼ਹ ਦੇ ਗੋਤ ਤੋਂ ਬਾਸ਼ਾਨ ਵਿੱਚ ਤੇਰ੍ਹਾਂ ਸ਼ਹਿਰ

63ਮਰਾਰੀ ਦੇ ਪੁੱਤਰਾਂ ਲਈ ਉਨ੍ਹਾਂ ਦੀਆਂ ਕੁਲਾਂ ਅਨੁਸਾਰ ਰਊਬੇਨ ਦੇ ਗੋਤ ਤੋਂ, ਗਾਦ ਦੇ ਗੋਤ ਤੋਂ ਤੇ ਜ਼ਬੂਲੁਨ ਦੇ ਗੋਤ ਤੋਂ ਗੁਣਾ ਪਾ ਕੇ ਬਾਰਾਂ ਸ਼ਹਿਰ

64ਅਤੇ ਇਸਰਾਏਲੀਆਂ ਨੇ ਲੇਵੀਆਂ ਨੂੰ ਇਹ ਸ਼ਹਿਰ ਉਨ੍ਹਾਂ ਦੀਆਂ ਸ਼ਾਮਲਾਟਾਂ ਸਣੇ ਦਿੱਤੇ

65ਅਤੇ ਉਨ੍ਹਾਂ ਨੇ ਗੁਣਾ ਪਾ ਕੇ ਯਹੂਦੀਆਂ ਦੇ ਗੋਤ ਤੋਂ ਤੇ ਸ਼ਿਮਓਨੀਆਂ ਦੇ ਗੋਤ ਤੋਂ ਤੇ ਬਿਨਯਾਮੀਨੀਆਂ ਦੇ ਗੋਤ ਤੋਂ ਇਹ ਸ਼ਹਿਰ ਦਿੱਤੇ ਜਿਨ੍ਹਾਂ ਦੇ ਨਾਵਾਂ ਦਾ ਵਰਨਣ ਹੋਇਆ ਹੈ।

66ਅਤੇ ਕਹਾਥੀਆਂ ਦੀਆਂ ਕਈ ਕੁਲਾਂ ਲਈ ਉਨ੍ਹਾਂ ਦੇ ਬੰਨਿਆਂ ਦੇ ਸ਼ਹਿਰ ਇਫ਼ਰਾਈਮ ਦੇ ਗੋਤ ਤੋਂ ਸਨ

67ਅਤੇ ਉਨ੍ਹਾਂ ਨੇ ਉਹਨਾਂ ਨੂੰ ਪਨਾਹ ਨਗਰ ਦਿੱਤੇ ਅਰਥਾਤ ਸ਼ਕਮ ਉਹ ਦੀਆਂ ਸ਼ਾਮਲਾਟਾਂ ਸਣੇ, ਇਫ਼ਰਾਈਮ ਦੇ ਪਰਬਤ ਵਿੱਚ ਅਤੇ ਗਜ਼ਰ ਉਹ ਦੀਆਂ ਸ਼ਾਮਲਾਟਾਂ ਸਣੇ

68ਅਤੇ ਯਾਕਮਆਮ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਬੈਤ-ਹੋਰੋਨ ਉਹ ਦਿਨ ਸ਼ਾਮਲਾਟਾਂ ਸਣੇ

69ਅਤੇ ਅੱਯਾਲੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਗਥ-ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ

70ਅਤੇ ਮਨੱਸ਼ਹ ਦੇ ਅੱਧੇ ਗੋਤ ਤੋਂ ਆਨੇਰ ਉਹ ਦੀਆਂ ਸ਼ਾਮਲਾਟਾਂ ਸਣੇ, ਬਿਲਆਮ ਉਹ ਦੀਆਂ ਸ਼ਾਮਲਾਟਾਂ ਸਣੇ, ਕਹਾਥੀਆਂ ਦੀ ਕੁਲ ਦੇ ਬਾਕੀਆਂ ਲਈ।

71ਗੇਰਸ਼ੋਮ ਦੇ ਪੁੱਤਰਾਂ ਲਈ, ਮਨੱਸ਼ਹ ਦੇ ਅੱਧੇ ਗੋਤ ਦੀ ਕੁਲ ਤੋਂ ਬਾਸ਼ਾਨ ਵਿੱਚ ਗੋਲਾਨ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਅਸ਼ਤਾਰੋਥ ਉਹ ਦੀਆਂ ਸ਼ਾਮਲਾਟਾਂ ਸਣੇ

72ਅਤੇ ਯਿੱਸਾਕਾਰ ਦੇ ਗੋਤ ਤੋਂ ਕਦਸ਼ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਦਾਬਰਥ ਉਹ ਦੀਆਂ ਸ਼ਾਮਲਾਟਾਂ ਸਣੇ

73ਅਤੇ ਰਾਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਆਨੇਮ ਉਹ ਦੀਆਂ ਸ਼ਾਮਲਾਟਾਂ ਸਣੇ

74ਅਤੇ ਆਸ਼ੇਰ ਦੇ ਗੋਤ ਤੋਂ ਮਾਸ਼ਾਲ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਅਬਦੋਨ ਉਹ ਦੀਆਂ ਸ਼ਾਮਲਾਟਾਂ ਸਣੇ

75ਅਤੇ ਹੂਕੋਕ ਉਹ ਦੀਆਂ ਸ਼ਾਮਲਾਟਾਂ ਸਣੇ ਅਤੇ ਰਹੋਬ ਉਹ ਦੀਆਂ ਸ਼ਾਮਲਾਟਾਂ ਸਣੇ

76ਅਤੇ ਨਫ਼ਤਾਲੀ ਦੇ ਗੋਤ ਤੋਂ, ਕਾਦੇਸ਼ ਗਲੀਲ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਹੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ ਕਿਰਯਾਥੈਮ ਉਹ ਦੀਆਂ ਸ਼ਾਮਲਾਟਾਂ ਸਣੇ।

77ਬਾਕੀ ਮਰਾਰੀਆਂ ਲਈ ਜ਼ਬੂਲੁਨ ਦੇ ਗੋਤ ਤੋਂ ਰਿੰਮੋਨ ਉਹ ਦੀਆਂ ਸ਼ਾਮਲਾਟਾਂ ਸਣੇ, ਤਾਬੋਰ ਉਹ ਦੀਆਂ ਸ਼ਾਮਲਾਟਾਂ ਸਣੇ

78ਅਤੇ ਯਰਦਨ ਪਾਰ ਯਰੀਹੋ ਕੋਲ ਯਰਦਨ ਦੇ ਚੜਦੇ ਪਾਸੇ ਰਊਬੇਨ ਦੇ ਗੋਤ ਤੋਂ ਬਸਰ ਉਜਾੜ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਹਾਸ ਉਹ ਦੀਆਂ ਸ਼ਾਮਲਾਟਾਂ ਸਣੇ

79ਅਤੇ ਕਦੇਮੋਥ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮੇਫ਼ਾਅਥ ਉਹ ਦੀਆਂ ਸ਼ਾਮਲਾਟਾਂ ਸਣੇ

80ਅਤੇ ਗਾਦ ਦੇ ਗੋਤ ਤੋਂ ਰਾਮੋਥ ਗਿਲਆਦ ਵਿੱਚ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਮਹਨਇਮ ਉਹ ਦੀਆਂ ਸ਼ਾਮਲਾਟਾਂ ਸਣੇ

81ਅਤੇ ਹਸ਼ਬੋਨ ਉਹ ਦੀਆਂ ਸ਼ਾਮਲਾਟਾਂ ਸਣੇ ਤੇ ਯਾਜ਼ੇਰ ਉਹ ਦੀਆਂ ਸ਼ਾਮਲਾਟਾਂ ਸਣੇ।

← 1 ਇਤ 5 1 ਇਤ 1 ਇਤ 7 →