We Believe JesusFé, Esperança e Nova Vida

1 ਇਤ 8

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← 1 ਇਤ 7 1 ਇਤ 1 ਇਤ 9 →

1ਬਿਨਯਾਮੀਨ ਤੋਂ ਉਹ ਦਾ ਪਹਿਲੌਠਾ ਬਲਾ ਜੰਮਿਆ, ਦੂਜਾ ਅਸ਼ਬੇਲ ਤੇ ਤੀਜਾ ਅਹਰਹ

2ਚੌਥਾ ਨੋਹਾਹ, ਪੰਜਵਾਂ ਰਾਫਾ

3ਅਤੇ ਇਹ ਬਲਾ ਦੇ ਪੁੱਤਰ ਸਨ, ਅੱਦਾਰ ਤੇ ਗੇਰਾ ਤੇ ਅਬੀਹੂਦ

4ਅਤੇ ਅਬੀਸ਼ੂਆ ਤੇ ਨਅਮਾਨ ਤੇ ਅਹੋਅਹ

5ਅਤੇ ਗੇਰਾ ਤੇ ਸ਼ਫ਼ੂਫ਼ਾਨ ਤੇ ਹੂਰਾਮ

6ਅਹੂਦ ਦੇ ਪੁੱਤਰ ਇਹ ਸਨ। ਇਹ ਗਬਾ ਦੇ ਵਾਸੀਆਂ ਦੇ ਪਿਤਾਵਾਂ ਦਿਆਂ ਘਰਾਣਿਆਂ ਦੇ ਮੁਖੀਏ ਸਨ ਅਤੇ ਉਹ ਉਨ੍ਹਾਂ ਨੂੰ ਬੰਧੀ ਬਣਾ ਕੇ ਮਾਨਹਥ ਨੂੰ ਲੈ ਗਏ

7ਅਤੇ ਨਅਮਾਨ ਤੇ ਅਹੀਯਾਹ ਤੇ ਗੇਰਾ ਉਨ੍ਹਾਂ ਨੂੰ ਲੈ ਗਿਆ ਅਤੇ ਉਸ ਤੋਂ ਉੱਜ਼ਾ ਤੇ ਅਹੀਹੂਦ ਜੰਮੇ।

8ਸ਼ਹਰਯਿਮ ਤੋਂ ਬੱਚੇ, ਉਸ ਵੱਲੋਂ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਤੋਂ ਬਾਅਦ ਮੋਆਬ ਦੇ ਮੈਦਾਨ ਵਿੱਚ ਜਨਮੇ। ਹੂਸ਼ੀਮ ਤੇ ਬਅਰਾ ਉਹ ਦੀਆਂ ਔਰਤਾਂ ਸਨ

9ਅਤੇ ਉਹ ਦੀ ਪਤਨੀ ਹੋਦੇਸ਼ ਤੋਂ ਯੋਬਾਬ ਤੇ ਸਿਬਯਾ ਤੇ ਮੇਸ਼ਾ ਤੇ ਮਲਕਮ ਜੰਮੇ

10ਨਾਲੇ ਯਊਸ ਤੇ ਸ਼ਾਕਯਾਹ ਤੇ ਮਿਰਮਾਹ। ਇਹ ਉਹ ਦੇ ਪੁੱਤਰ, ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ

11ਅਤੇ ਹੂਸ਼ੀਮ ਤੋਂ ਅਬੀਟੂਬ ਤੇ ਅਲਪਾਅਲ ਜੰਮੇ

12ਅਤੇ ਅਲਪਾਅਲ ਦੇ ਪੁੱਤਰ, ਏਬਰ ਤੇ ਮਿਸ਼ਾਮ ਤੇ ਸ਼ਾਮੇਦ ਜਿਸ ਨੇ ਓਨੋ ਤੇ ਲੋਦ ਤੇ ਉਨ੍ਹਾਂ ਦੇ ਪਿੰਡ ਬਣਾਏ

13ਅਤੇ ਬਰੀਆਹ ਤੇ ਸ਼ਮਾ ਜਿਹੜੇ ਅੱਯਾਲੋਨ ਦੇ ਵਾਸੀਆਂ ਦੇ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਨ੍ਹਾਂ ਨੇ ਗਥ ਦੇ ਵਾਸੀਆਂ ਨੂੰ ਭਜਾ ਦਿੱਤਾ

14ਅਤੇ ਅਹਯੋ, ਸ਼ਾਸ਼ਕ ਤੇ ਯਿਰੇਮੋਥ

15ਤੇ ਜ਼ਬਦਯਾਹ ਤੇ ਅਰਾਦ ਤੇ ਆਦਰ

16ਤੇ ਮੀਕਾਏਲ ਤੇ ਯਿਸ਼ਪਾਹ ਤੇ ਯੋਹਾ, ਬਰੀਆਹ ਦੇ ਪੁੱਤਰ

17ਤੇ ਜ਼ਬਦਯਾਹ ਤੇ ਮਸ਼ੁੱਲਾਮ ਤੇ ਹਿਜ਼ਕੀ ਤੇ ਹੇਬਰ

18ਅਤੇ ਯਿਸ਼ਮਰੇ ਤੇ ਯਿਜ਼ਲੀਆਹ ਤੇ ਯੋਬਾਬ, ਅਲਪਾਅਲ ਦੇ ਪੁੱਤਰ

19ਅਤੇ ਯਾਕੀਮ ਤੇ ਜ਼ਿਕਰੀ ਤੇ ਜ਼ਬਦੀ

20ਅਤੇ ਅਲੀਏਨਈ ਤੇ ਸਿੱਲਥਈ ਤੇ ਅਲੀਏਲ

21ਅਤੇ ਅਦਾਯਾਹ ਤੇ ਬਰਾਯਾਹ ਤੇ ਸ਼ਿਮਰਾਥ, ਸ਼ਿਮਈ ਦੇ ਪੁੱਤਰ

22ਅਤੇ ਯਿਸ਼ਪਾਨ ਤੇ ਏਬਰ ਤੇ ਅਲੀਏਲ

23ਅਤੇ ਅਬਦੋਨ ਤੇ ਜ਼ਿਕਰੀ ਤੇ ਹਾਨਾਨ

24ਅਤੇ ਹਨਨਯਾਹ ਤੇ ਏਲਾਮ ਤੇ ਅਨਥੋਥੀਯਾਹ

25ਅਤੇ ਯਿਫਦਯਾਹ ਤੇ ਫਨੂਏਲ, ਸ਼ਾਸ਼ਕ ਦੇ ਪੁੱਤਰ

26ਅਤੇ ਸ਼ਮਸ਼ਰਈ ਤੇ ਸ਼ਹਰਯਾਹ ਤੇ ਅਥਲਯਾਹ

27ਅਤੇ ਯਅਰਸ਼ਯਾਹ ਤੇ ਏਲੀਯਾਹ ਤੇ ਜ਼ਿਕਰੀ, ਯਰੋਹਾਮ ਦੇ ਪੁੱਤਰ

28ਇਹ ਮੁਖੀਏ ਆਪਣੀਆਂ ਪੀੜ੍ਹੀਆਂ ਵਿੱਚ ਪਿਤਾਵਾਂ ਦੇ ਘਰਾਣਿਆਂ ਦੇ ਮੁਖੀਏ ਸਨ। ਇਹ ਯਰੂਸ਼ਲਮ ਵਿੱਚ ਵੱਸਦੇ ਸਨ।

29ਗਿਬਓਨ ਵਿੱਚ ਗਿਬਓਨ ਦਾ ਪਿਤਾ ਯਈਏਲ ਵੱਸਦਾ ਸੀ, ਉਹ ਦੀ ਪਤਨੀ ਦਾ ਨਾਮ ਮਅਕਾਹ ਸੀ

30ਅਤੇ ਉਹ ਦਾ ਪਹਿਲੌਠਾ ਪੁੱਤਰ ਅਬਦੋਨ ਸੀ ਫੇਰ ਸੂਰ ਤੇ ਕੀਸ਼ ਤੇ ਬਆਲ ਤੇ ਨਾਦਾਬ

31ਅਤੇ ਗਦੋਰ ਤੇ ਅਹਯੋ ਤੇ ਜ਼ਾਕਰ

32ਅਤੇ ਮਿਕਲੋਥ ਤੋਂ ਸ਼ਿਮਆਹ ਜੰਮਿਆ ਅਤੇ ਉਹ ਵੀ ਆਪਣੇ ਭਰਾਵਾਂ ਦੇ ਨਾਲ ਯਰੂਸ਼ਲਮ ਵਿੱਚ ਆਪਣੇ ਭਰਾਵਾਂ ਦੇ ਆਹਮੋ-ਸਾਹਮਣੇ ਵੱਸਦੇ ਸਨ।

33ਨੇਰ ਤੋਂ ਕੀਸ਼ ਜੰਮਿਆ ਅਤੇ ਕੀਸ਼ ਤੋਂ ਸ਼ਾਊਲ ਜੰਮਿਆ ਅਤੇ ਸ਼ਾਊਲ ਤੋਂ ਯੋਨਾਥਾਨ, ਮਲਕੀਸ਼ੂਆ, ਅਬੀਨਾਦਾਬ ਅਤੇ ਅਸ਼ਬਅਲ ਜੰਮੇ

34ਅਤੇ ਯੋਨਾਥਾਨ ਦਾ ਪੁੱਤਰ ਮਰੀਬ-ਬਅਲ ਸੀ ਅਤੇ ਮਰੀਬ-ਬਅਲ ਤੋਂ ਮੀਕਾਹ ਜੰਮਿਆ

35ਅਤੇ ਮੀਕਾਹ ਦੇ ਪੁੱਤਰ, ਪੀਥੋਨ ਤੇ ਮਲਕ ਤੇ ਤਅਰੇਆ ਤੇ ਆਹਾਜ਼

36ਅਤੇ ਆਹਾਜ਼ ਤੋਂ ਯਹੋਅੱਦਾਹ ਜੰਮਿਆ ਅਤੇ ਯਹੋਅੱਦਾਹ ਤੋਂ ਆਲਮਥ ਤੇ ਅਜ਼ਮਾਵਥ ਤੇ ਜ਼ਿਮਰੀ ਜੰਮੇ ਅਤੇ ਜ਼ਿਮਰੀ ਤੋਂ ਮੋਸਾ ਜੰਮਿਆ

37ਅਤੇ ਮੋਸਾ ਤੋਂ ਬਿਨਆ ਜੰਮਿਆ ਉਹ ਦਾ ਪੁੱਤਰ ਰਾਫਾਹ, ਉਹ ਦਾ ਪੁੱਤਰ ਅਲਾਸਾਹ, ਉਹ ਦਾ ਪੁੱਤਰ ਆਸੇਲ

38ਅਤੇ ਆਸੇਲ ਦੇ ਛੇ ਪੁੱਤਰ ਸਨ ਜਿਨ੍ਹਾਂ ਦੇ ਨਾਮ ਇਹ ਸਨ, ਅਜ਼ਰੀਕਾਮ, ਬੋਕਰੂ ਤੇ ਇਸਮਾਏਲ ਤੇ ਸ਼ਅਰਯਾਹ ਤੇ ਓਬਦਯਾਹ ਤੇ ਹਾਨਾਨ। ਇਹ ਸਾਰੇ ਆਸੇਲ ਦੇ ਪੁੱਤਰ ਸਨ

39ਅਤੇ ਉਹ ਦੇ ਭਰਾ ਏਸ਼ਕ ਦੇ ਪੁੱਤਰ, ਉਹ ਦਾ ਪਹਿਲੌਠਾ ਊਲਾਮ, ਦੂਜਾ ਯਊਸ਼ ਤੇ ਤੀਜਾ ਅਲੀਫ਼ਾਲਟ

40ਅਤੇ ਊਲਾਮ ਦੇ ਪੁੱਤਰ ਬਹੁਤ ਤਕੜੇ ਸੂਰਮੇ ਤੇ ਤੀਰ-ਅੰਦਾਜ਼ ਸਨ ਅਤੇ ਉਨ੍ਹਾਂ ਦੇ ਬਹੁਤ ਸਾਰੇ ਪੁੱਤਰ ਤੇ ਪੋਤੇ ਅਰਥਾਤ ਡੇਢ ਸੌ ਸਨ। ਇਹ ਸਾਰੇ ਬਿਨਯਾਮੀਨ ਦੇ ਪੁੱਤਰਾਂ ਵਿੱਚੋਂ ਸਨ।

← 1 ਇਤ 7 1 ਇਤ 1 ਇਤ 9 →