We Believe JesusFé, Esperança e Nova Vida

1 ਸਮੂ 2

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← 1 ਸਮੂ 1 1 ਸਮੂ 1 ਸਮੂ 3 →

1ਹੰਨਾਹ ਨੇ ਪ੍ਰਾਰਥਨਾ ਕਰ ਕੇ ਆਖਿਆ,

2ਯਹੋਵਾਹ ਵਰਗਾ ਕੋਈ ਪਵਿੱਤਰ ਨਹੀਂ,

3ਹੰਕਾਰ ਦੀਆਂ ਗੱਲਾਂ ਹੋਰ ਨਾ ਆਖ,

4ਸੂਰਬੀਰਾਂ ਦੇ ਤੀਰ ਟੁੱਟ ਗਏ,

5ਉਹ ਜੋ ਰੱਜੇ ਹੋਏ ਸਨ ਆਪ ਹੀ ਰੋਟੀ ਦੇ ਲਈ ਮਜ਼ਦੂਰ ਹੋ ਗਏ,

6ਯਹੋਵਾਹ ਮਾਰਦਾ ਹੈ ਅਤੇ ਜਿਵਾਉਂਦਾ ਹੈ,

7ਯਹੋਵਾਹ ਹੀ ਕੰਗਾਲ ਕਰਦਾ ਹੈ ਅਤੇ ਧਨਵਾਨ ਕਰਦਾ ਹੈ,

8ਗਰੀਬ ਨੂੰ ਮਿੱਟੀ ਵਿੱਚੋਂ ਚੁੱਕਦਾ ਹੈ,

9ਉਹ ਆਪਣੇ ਸੰਤਾਂ ਦੇ ਪੈਰਾਂ ਦੀ ਰਾਖੀ ਕਰੇਗਾ,

10ਯਹੋਵਾਹ ਦੇ ਵਿਰੋਧੀ ਮਿਟਾਏ ਜਾਣਗੇ,

11ਤਦ ਅਲਕਾਨਾਹ ਰਾਮਾਹ ਵੱਲ ਆਪਣੇ ਘਰ ਗਿਆ ਅਤੇ ਉਹ ਬਾਲਕ ਏਲੀ ਜਾਜਕ ਦੇ ਅੱਗੇ ਯਹੋਵਾਹ ਦੀ ਸੇਵਾ ਕਰਦਾ ਰਿਹਾ।

12ਹੁਣ ਏਲੀ ਦੇ ਪੁੱਤਰ ਦੁਸ਼ਟ ਸਨ। ਉਨ੍ਹਾਂ ਨੇ ਯਹੋਵਾਹ ਨੂੰ ਨਾ ਜਾਣਿਆ।

13ਜਾਜਕਾਂ ਦੀ ਰੀਤ ਇਹ ਸੀ ਕਿ ਜਦ ਕੋਈ ਮਨੁੱਖ ਭੇਟ ਚੜ੍ਹਾਉਂਦਾ ਸੀ ਤਾਂ ਜਾਜਕ ਦਾ ਸੇਵਕ ਮਾਸ ਪਕਾਉਣ ਦੇ ਵੇਲੇ ਇੱਕ ਤ੍ਰਿਸੂਲ ਹੱਥ ਦੇ ਵਿੱਚ ਲੈ ਕੇ ਆਉਂਦਾ ਸੀ

14ਅਤੇ ਉਹ ਨੂੰ ਮਾਸ ਵਿੱਚ ਜੋ ਕੜਾਹੇ, ਦੇਕਚੇ, ਵਲਟੋਹੀ ਜਾਂ ਸਗਲੇ ਵਿੱਚ ਹੋਵੇ ਖੋਭਦਾ ਸੀ ਅਤੇ ਜਿਨ੍ਹਾਂ ਤ੍ਰਿਸੂਲ ਨਾਲ ਨਿੱਕਲੇ ਸੋ ਸਾਰਾ ਜਾਜਕ ਆਪ ਲੈਂਦਾ ਸੀ ਅਤੇ ਉਹ ਸ਼ੀਲੋਹ ਵਿੱਚ ਸਭਨਾਂ ਇਸਰਾਏਲੀਆਂ ਨਾਲ ਜੋ ਉੱਥੇ ਜਾਂਦੇ ਸਨ ਅਜਿਹਾ ਹੀ ਕਰਦੇ ਸਨ।

15ਅਜਿਹਾ ਵੀ ਹੁੰਦਾ ਸੀ ਜੋ ਉਨ੍ਹਾਂ ਦੀ ਚਰਬੀ ਸੜਨ ਤੋਂ ਪਹਿਲਾਂ ਜਾਜਕ ਦਾ ਸੇਵਕ ਆਉਂਦਾ ਸੀ ਅਤੇ ਜਿਸ ਨੇ ਭੇਟ ਚੜ੍ਹਾਈ ਹੋਵੇ ਉਸ ਮਨੁੱਖ ਨੂੰ ਆਖਦਾ ਸੀ ਕਿ ਜਾਜਕ ਨੂੰ ਭੁੰਨਣ ਲਈ ਮਾਸ ਦੇ ਕਿਉਂ ਜੋ ਉਹ ਤੈਥੋਂ ਬਣਿਆ ਹੋਇਆ ਮਾਸ ਨਹੀਂ ਸਗੋਂ ਕੱਚਾ ਮਾਸ ਹੀ ਲਵੇਗਾ।

16ਅਤੇ ਜੇ ਉਹ ਨੂੰ ਕੋਈ ਆਖੇ ਕਿ ਅਜੇ ਉਸ ਚਰਬੀ ਨੂੰ ਸੜ ਲੈਣ ਦੇ ਤਾਂ ਫੇਰ ਜਿੰਨਾਂ ਤੇਰਾ ਜੀ ਕਰੇ ਲੈ ਜਾਈਂ ਤਾਂ ਉਹ ਉਸ ਨੂੰ ਅੱਗੋਂ ਆਖਦਾ, ਨਹੀਂ, ਤੂੰ ਮੈਨੂੰ ਹੁਣੇ ਦੇਹ! ਨਹੀਂ ਤਾਂ ਮੈਂ ਖੋਹ ਲਵਾਂਗਾ!

17ਇਸ ਕਰਕੇ ਉਨ੍ਹਾਂ ਜੁਆਨਾਂ ਦਾ ਪਾਪ ਯਹੋਵਾਹ ਦੇ ਅੱਗੇ ਬਹੁਤ ਵੱਡਾ ਸੀ, ਕਿਉਂ ਜੋ ਲੋਕ ਯਹੋਵਾਹ ਦੀ ਭੇਟ ਨੂੰ ਤੁੱਛ ਜਾਣਦੇ ਸਨ।

18ਪਰ ਸਮੂਏਲ ਜੋ ਬਾਲਕ ਸੀ, ਸੂਤੀ ਏਫ਼ੋਦ ਪਹਿਨ ਕੇ ਯਹੋਵਾਹ ਦੇ ਅੱਗੇ ਸੇਵਾ ਕਰਦਾ ਹੁੰਦਾ ਸੀ।

19ਅਤੇ ਉਹ ਦੀ ਮਾਤਾ ਉਹ ਦੇ ਲਈ ਇੱਕ ਨਿੱਕਾ ਜਿਹਾ ਚੋਗਾ ਬਣਾ ਕੇ ਹਰੇਕ ਸਾਲ ਲਿਆਉਂਦੀ ਸੀ, ਜਦ ਉਹ ਆਪਣੇ ਪਤੀ ਦੇ ਨਾਲ ਸਾਲ ਭਰ ਦੀ ਭੇਟ ਚੜ੍ਹਾਉਣ ਆਉਂਦੀ ਸੀ।

20ਸੋ ਏਲੀ ਨੇ ਅਲਕਾਨਾਹ ਤੇ ਉਸ ਦੀ ਪਤਨੀ ਨੂੰ ਅਸੀਸ ਦੇ ਕੇ ਆਖਿਆ, ਯਹੋਵਾਹ ਤੈਨੂੰ ਇਸ ਇਸਤਰੀ ਤੋਂ, ਉਸ ਬੇਨਤੀ ਦੇ ਬਦਲੇ ਜੋ ਯਹੋਵਾਹ ਤੋਂ ਮੰਗੀ ਸੀ ਅੰਸ ਦੇਵੇ। ਸੋ ਉਹ ਆਪਣੇ ਘਰ ਗਏ

21ਫੇਰ ਹੰਨਾਹ ਉੱਤੇ ਯਹੋਵਾਹ ਨੇ ਕਿਰਪਾ ਕੀਤੀ ਅਤੇ ਉਹ ਗਰਭਵਤੀ ਹੋਈ ਅਤੇ ਉਹ ਨੇ ਤਿੰਨ ਪੁੱਤਰ ਤੇ ਦੋ ਧੀਆਂ ਨੂੰ ਜਨਮ ਦਿੱਤਾ ਅਤੇ ਉਹ ਦਾ ਬਾਲਕ ਸਮੂਏਲ ਯਹੋਵਾਹ ਦੇ ਅੱਗੇ ਵੱਡਾ ਹੁੰਦਾ ਗਿਆ।

22ਏਲੀ ਵੱਡੀ ਉਮਰ ਦਾ ਹੋ ਗਿਆ ਅਤੇ ਉਸ ਨੇ ਉਹ ਸਭ ਕੁਝ ਸੁਣਿਆ ਜੋ ਉਸ ਦੇ ਪੁੱਤਰ ਇਸਰਾਏਲ ਨਾਲ ਕਿਹੋ ਜਿਹਾ ਵਿਵਹਾਰ ਕਰਦੇ ਸਨ ਅਤੇ ਕਿਵੇਂ ਉਨ੍ਹਾਂ ਇਸਤਰੀਆਂ ਨਾਲ ਜੋ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਸੇਵਾ ਕਰਨ ਲਈ ਇਕੱਠੀਆਂ ਹੁੰਦੀਆਂ ਸਨ, ਉਹਨਾਂ ਨਾਲ ਸੰਗ ਕਰਦੇ ਸਨ।

23ਉਸ ਨੇ ਉਨ੍ਹਾਂ ਨੂੰ ਆਖਿਆ ਕਿ ਤੁਸੀਂ ਅਜਿਹੇ ਕੰਮ ਕਿਉਂ ਕਰਦੇ ਹੋ? ਕਿਉਂ ਮੈਂ ਤੁਹਾਡੀ ਬਦੀ ਸਭਨਾਂ ਲੋਕਾਂ ਕੋਲੋਂ ਸੁਣਦਾ ਹਾਂ,

24ਨਾ ਮੇਰੇ ਪੁੱਤਰੋ। ਕਿਉਂ ਜੋ ਇਹ ਚੰਗੀ ਖ਼ਬਰ ਨਹੀਂ, ਜਿਹੜੀ ਮੈਂ ਸੁਣਦਾ ਹਾਂ ਕਿ ਤੁਸੀਂ ਯਹੋਵਾਹ ਦੀ ਪਰਜਾ ਦੇ ਪਾਪ ਦਾ ਕਾਰਨ ਬਣਦੇ ਹੋ।

25ਜੇ ਇੱਕ ਮਨੁੱਖ ਦੂਜੇ ਮਨੁੱਖ ਦਾ ਪਾਪ ਕਰੇ ਤਾਂ ਨਿਆਈਂ2:25 ਪਰਮੇਸ਼ੁਰ ਉਹ ਦਾ ਨਿਆਂ ਕਰੇਗਾ ਪਰ ਜੇ ਕੋਈ ਮਨੁੱਖ ਯਹੋਵਾਹ ਦਾ ਪਾਪ ਕਰੇ ਤਾਂ ਉਹ ਦੀ ਸਿਫ਼ਾਰਸ਼ ਕੌਣ ਕਰੇਗਾ? ਫਿਰ ਵੀ ਉਨ੍ਹਾਂ ਨੇ ਆਪਣੇ ਪਿਤਾ ਦਾ ਕਹਿਣਾ ਨਾ ਮੰਨਿਆ ਕਿਉਂ ਜੋ ਯਹੋਵਾਹ ਉਨ੍ਹਾਂ ਨੂੰ ਮਾਰਨਾ ਚਾਹੁੰਦਾ ਸੀ।

26ਉਹ ਬਾਲਕ ਸਮੂਏਲ ਵਧਦਾ ਗਿਆ ਅਤੇ ਯਹੋਵਾਹ ਅਤੇ ਮਨੁੱਖਾਂ ਦੇ ਅੱਗੇ ਉਸ ਦੀ ਚੰਗੀ ਪਹਿਚਾਣ ਸੀ।

27ਤਦ ਇੱਕ ਪਰਮੇਸ਼ੁਰ ਦੇ ਬੰਦੇ ਨੇ ਏਲੀ ਕੋਲ ਆ ਕੇ ਆਖਿਆ, ਯਹੋਵਾਹ ਇਉਂ ਆਖਦਾ ਹੈ, ਭਲਾ, ਮੈਂ ਤੇਰੇ ਪਿਤਾ ਦੇ ਘਰਾਣੇ ਉੱਤੇ ਜਦ ਉਹ ਮਿਸਰ ਵਿੱਚ ਫ਼ਿਰਊਨ ਦੇ ਘਰਾਣੇ ਦੀ ਗ਼ੁਲਾਮੀ ਵਿੱਚ ਸਨ, ਪਰਗਟ ਨਹੀਂ ਹੋਇਆ?

28ਕੀ ਮੈਂ ਉਸ ਨੂੰ ਇਸਰਾਏਲ ਦੇ ਸਾਰਿਆਂ ਗੋਤਾਂ ਵਿੱਚੋਂ ਨਹੀਂ ਚੁਣ ਲਿਆ ਕਿ ਉਹ ਮੇਰਾ ਜਾਜਕ ਬਣੇ ਅਤੇ ਮੇਰੀ ਜਗਵੇਦੀ ਉੱਤੇ ਭੇਟ ਚੜ੍ਹਾਵੇ, ਧੂਪ ਧੁਖਾਵੇ, ਮੇਰੇ ਅੱਗੇ ਏਫ਼ੋਦ ਪਹਿਨੇ ਅਤੇ ਮੈਂ ਸਾਰੀਆਂ ਭੇਟਾਂ ਜੋ ਇਸਰਾਏਲੀ ਅੱਗ ਨਾਲ ਚੜ੍ਹਾਉਂਦੇ ਹਨ ਤੇਰੇ ਪਿਤਾ ਦੇ ਟੱਬਰ ਨੂੰ ਨਹੀਂ ਦਿੱਤੀਆਂ?

29ਫੇਰ ਤੁਸੀਂ ਕਿਉਂ ਮੇਰੀ ਉਸ ਕੁਰਬਾਨੀ ਅਤੇ ਮੇਰੀ ਭੇਟ ਨੂੰ ਜੋ ਮੇਰੀ ਆਗਿਆ ਨਾਲ ਮੇਰੇ ਘਰ ਵਿੱਚ ਚੜ੍ਹਾਈ ਜਾਂਦੀ ਹੈ ਲਾਲਚ2:29 ਕੁਚਲਦੇ ਕਰਦੇ ਹੋ ਅਤੇ ਤੂੰ ਕਿਉਂ ਆਪਣੇ ਪੁੱਤਰਾਂ ਦਾ ਮੇਰੇ ਨਾਲੋਂ ਵੱਧ ਆਦਰ ਕਰਦਾ ਹੈਂ, ਤੁਸੀਂ ਮੇਰੀ ਪਰਜਾ ਇਸਰਾਏਲ ਦੀਆਂ ਚੰਗੀਆਂ-ਚੰਗੀਆਂ ਭੇਟਾਂ ਨੂੰ ਖਾ ਕੇ ਮੋਟੇ ਬਣੇ?

30ਸੋ ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦਾ ਵਾਕ ਹੈ ਕਿ ਮੈਂ ਆਖਿਆ ਸੀ ਕਿ ਤੇਰਾ ਟੱਬਰ ਅਤੇ ਤੇਰੇ ਪਿਤਾ ਦਾ ਟੱਬਰ ਸਦਾ ਮੇਰੇ ਅੱਗੇ ਤੁਰੇ, ਪਰ ਹੁਣ ਯਹੋਵਾਹ ਦਾ ਵਾਕ ਹੈ ਕਿ ਇਹ ਮੈਥੋਂ ਦੂਰ ਹੋਵੇ ਕਿਉਂ ਜੋ ਉਹ ਜਿਹੜੇ ਮੇਰਾ ਆਦਰ ਕਰਦੇ ਹਨ, ਮੈਂ ਉਨ੍ਹਾਂ ਦਾ ਆਦਰ ਕਰਾਂਗਾ ਪਰ ਉਹ ਜੋ ਮੇਰੀ ਨਿੰਦਿਆ ਕਰਦੇ ਹਨ ਸੋ ਤੁੱਛ ਸਮਝੇ ਜਾਣਗੇ।

31ਵੇਖ, ਉਹ ਦਿਨ ਆਉਂਦੇ ਹਨ, ਜੋ ਮੈਂ ਤੇਰੀ ਬਾਂਹ ਅਤੇ ਤੇਰੇ ਪਿਤਾ ਦੇ ਟੱਬਰ ਦੀ ਬਾਂਹ2:31 ਤੇਰੀ ਸ਼ਕਤੀ ਨੂੰ ਅਜਿਹੀ ਵੱਢ ਸੁੱਟਾਂਗਾ ਜੋ ਤੇਰੇ ਘਰ ਵਿੱਚ ਕੋਈ ਵੱਡੀ ਉਮਰ ਦਾ ਨਾ ਹੋਵੇਗਾ।

32ਅਤੇ ਉਸ ਸਾਰੀ ਭਲਿਆਈ ਦੇ ਵਿੱਚ ਜੋ ਉਹ ਇਸਰਾਏਲ ਨਾਲ ਕਰੇਗਾ ਤੂੰ ਘਰ ਵਿੱਚ ਦੁੱਖ ਵੇਖੇਂਗਾ ਅਤੇ ਤੇਰੀ ਸੰਤਾਨ ਵਿੱਚ ਕੋਈ ਬੁੱਢਾ ਨਾ ਹੋਵੇਗਾ।

33ਵੇਖ, ਮੈਂ ਤੇਰੇ ਘਰਾਣੇ ਵਿੱਚੋਂ ਹਰੇਕ ਤੋਂ ਜਗਵੇਦੀ ਦੀ ਸੇਵਾ ਨਾ ਖੋਵਾਂਗਾ, ਪਰ ਤੇਰੀਆਂ ਅੱਖਾਂ ਵੇਖਦੀਆਂ ਰਹਿ ਜਾਣਗੀਆਂ ਅਤੇ ਤੇਰਾ ਮਨ ਦੁਖੀ ਹੋਵੇਗਾ, ਤੇਰੇ ਘਰ ਦਾ ਸਾਰਾ ਵਾਧਾ ਜੁਆਨੀ ਵਿੱਚ ਹੀ ਮਰ-ਖੱਪ ਜਾਵੇਗਾ।

34ਜੋ ਤੇਰੇ ਦੋਹਾਂ ਪੁੱਤਰਾਂ ਹਾਫ਼ਨੀ ਅਤੇ ਫ਼ੀਨਹਾਸ ਉੱਤੇ ਬੀਤੇਗਾ ਸੋ ਤੇਰੇ ਲਈ ਇਹ ਇੱਕ ਨਿਸ਼ਾਨੀ ਹੋਵੇਗੀ, ਉਹ ਦੋਵੇਂ ਦੇ ਦੋਵੇਂ ਇੱਕੋ ਦਿਨ ਹੀ ਮਰ ਜਾਣਗੇ।

35ਮੈਂ ਆਪਣੇ ਲਈ ਇੱਕ ਧਰਮੀ ਜਾਜਕ ਖੜ੍ਹਾ ਕਰਾਂਗਾ, ਜੋ ਮੇਰੇ ਮਨ ਅਤੇ ਜੀਅ ਦੇ ਅਨੁਸਾਰ ਕਰੇਗਾ ਅਤੇ ਮੈਂ ਉਹ ਦੇ ਲਈ ਇੱਕ ਪੱਕਾ ਘਰ ਬਣਾਵਾਂਗਾ ਅਤੇ ਉਹ ਸਦਾ ਮੇਰੇ ਅਭਿਸ਼ੇਕ ਕੀਤੇ ਹੋਏ ਦੇ ਅੱਗੇ-ਅੱਗੇ ਤੁਰੇਗਾ।

36ਅਤੇ ਅਜਿਹਾ ਹੋਵੇਗਾ ਕਿ ਜਿਹੜਾ ਮਨੁੱਖ ਤੇਰੇ ਘਰ ਵਿੱਚ ਬਚ ਜਾਵੇਗਾ ਉਹ ਇੱਕ ਟੁੱਕੜਾ ਚਾਂਦੀ ਅਤੇ ਇੱਕ ਟੁੱਕੜੇ ਰੋਟੀ ਦੇ ਲਈ ਉਹ ਦੇ ਅੱਗੇ ਮੱਥਾ ਟੇਕੇਗਾ ਅਤੇ ਉਹ ਆਖੇਗਾ, ਜਾਜਕਾਈ ਦਾ ਕੋਈ ਕੰਮ ਮੈਨੂੰ ਦੇ, ਤਾਂ ਜੋ ਮੈਨੂੰ ਇੱਕ ਟੁੱਕੜਾ ਰੋਟੀ ਮਿਲ ਜਾਵੇ।

← 1 ਸਮੂ 1 1 ਸਮੂ 1 ਸਮੂ 3 →