1ਹੇ ਅਕਾਸ਼, ਕੰਨ ਲਾ ਅਤੇ ਮੈਂ ਬੋਲਾਂਗਾ,
2ਮੇਰਾ ਉਪਦੇਸ਼ ਮੀਂਹ ਵਾਂਗੂੰ ਵਰ੍ਹੇਗਾ,
3ਮੈਂ ਤਾਂ ਯਹੋਵਾਹ ਦੇ ਨਾਮ ਦਾ ਪ੍ਰਚਾਰ ਕਰਾਂਗਾ,
4ਉਹ ਚੱਟਾਨ ਹੈ, ਉਸ ਦੇ ਕੰਮ ਸਿੱਧ ਹਨ,
5ਉਹ ਵਿਗੜ ਗਏ ਹਨ,
6ਹੇ ਮੂਰਖ ਅਤੇ ਮੱਤਹੀਣ ਪਰਜਾ,
7ਪੁਰਾਣਿਆਂ ਦਿਨਾਂ ਨੂੰ ਯਾਦ ਕਰੋ,
8ਜਦ ਅੱਤ ਮਹਾਨ ਨੇ ਕੌਮਾਂ ਨੂੰ ਵਿਰਾਸਤ ਵੰਡੀ,
9ਕਿਉਂ ਜੋ ਯਹੋਵਾਹ ਦਾ ਹਿੱਸਾ ਉਸ ਦੀ ਪਰਜਾ ਹੈ,
10ਉਸ ਨੇ ਉਹ ਨੂੰ ਉਜਾੜ ਧਰਤੀ ਵਿੱਚੋਂ,
11ਜਿਸ ਤਰ੍ਹਾਂ ਉਕਾਬ ਆਪਣੇ ਆਲ੍ਹਣੇ ਨੂੰ ਹਿਲਾਉਂਦਾ,
12ਯਹੋਵਾਹ ਨੇ ਇਕੱਲੇ ਉਸ ਦੀ ਅਗਵਾਈ ਕੀਤੀ,
13ਉਸ ਨੇ ਉਹ ਨੂੰ ਧਰਤੀ ਦੀਆਂ ਉੱਚਿਆਈਆਂ ਉੱਤੇ ਸਵਾਰ ਕੀਤਾ,
14ਚੌਣੇ ਦਾ ਮੱਖਣ ਅਤੇ ਇੱਜੜ ਦਾ ਦੁੱਧ,
15ਯਸ਼ੁਰੂਨ32:15 ਧਰਮੀ ਮਨੁੱਖ, ਇਸਰਾਏਲ ਮੋਟਾ ਹੋ ਗਿਆ ਅਤੇ ਦੁਲੱਤੀ ਮਾਰਨ ਲੱਗਾ,
16ਉਨ੍ਹਾਂ ਨੇ ਪਰਾਏ ਦੇਵਤਿਆਂ ਨੂੰ ਮੰਨ ਕੇ ਉਸ ਨੂੰ ਈਰਖਾਲੂ ਬਣਾਇਆ,
17ਉਨ੍ਹਾਂ ਨੇ ਭਰਿਸ਼ਟ ਆਤਮਾਵਾਂ ਅੱਗੇ, ਜਿਹੜੇ ਪਰਮੇਸ਼ੁਰ ਨਹੀਂ ਸਨ ਬਲੀਆਂ ਚੜ੍ਹਾਈਆਂ,
18ਜਿਸ ਚੱਟਾਨ ਨੇ ਤੈਨੂੰ ਪੈਦਾ ਕੀਤਾ ਤੂੰ ਉਸ ਨੂੰ ਵਿਸਾਰ ਦਿੱਤਾ,
19ਯਹੋਵਾਹ ਨੇ ਵੇਖਿਆ ਅਤੇ ਉਨ੍ਹਾਂ ਤੋਂ ਘਿਰਣਾ ਕੀਤੀ,
20ਤਦ ਉਸ ਨੇ ਆਖਿਆ, ਮੈਂ ਆਪਣਾ ਮੂੰਹ ਉਨ੍ਹਾਂ ਤੋਂ ਲੁਕਾ ਲਵਾਂਗਾ,
21ਇਨ੍ਹਾਂ ਨੇ ਮੈਨੂੰ ਉਸ ਵਸਤੂ ਤੋਂ ਈਰਖਾਲੂ ਕੀਤਾ ਜੋ ਪਰਮੇਸ਼ੁਰ ਹੈ ਹੀ ਨਹੀਂ,
22ਕਿਉਂ ਜੋ ਮੇਰੇ ਕ੍ਰੋਧ ਦੀ ਅੱਗ ਭੜਕ ਉੱਠੀ ਹੈ,
23ਮੈਂ ਉਨ੍ਹਾਂ ਉੱਤੇ ਬੁਰਿਆਈ ਦੇ ਢੇਰ ਲਾਵਾਂਗਾ,
24ਉਹ ਭੁੱਖ ਨਾਲ ਢੱਲ਼ ਜਾਣਗੇ,
25ਬਾਹਰ ਤਲਵਾਰ ਨਾਲ ਮਰਨਗੇ,
26ਮੈਂ ਆਖਿਆ, ਮੈਂ ਉਨ੍ਹਾਂ ਨੂੰ ਦੂਰ-ਦੂਰ ਤੱਕ ਖਿਲਾਰ ਦਿਆਂਗਾ,
27ਪਰ ਮੈਨੂੰ ਵੈਰੀਆਂ ਦੀ ਛੇੜ-ਛਾੜ ਦਾ ਡਰ ਸੀ,
28ਇਹ ਤਾਂ ਇੱਕ ਨਿਰਬੁੱਧ ਕੌਮ ਹੈ,
29ਭਲਾ ਹੁੰਦਾ ਕਿ ਉਹ ਬੁੱਧਵਾਨ ਹੁੰਦੇ ਅਤੇ ਇਸ ਗੱਲ ਨੂੰ ਸਮਝ ਲੈਂਦੇ,
30ਜੇ ਉਨ੍ਹਾਂ ਦੀ ਚੱਟਾਨ ਹੀ ਉਨ੍ਹਾਂ ਨੂੰ ਨਾ ਵੇਚ ਦਿੰਦੀ,
31ਕਿਉਂਕਿ ਉਹਨਾਂ ਦੀ ਚੱਟਾਨ ਸਾਡੀ ਚੱਟਾਨ ਵਰਗੀ ਨਹੀਂ ਹੈ,
32ਉਹਨਾਂ ਦੀ ਦਾਖ ਬੇਲ ਤਾਂ ਸਦੂਮ ਦੀ ਦਾਖ ਬੇਲ ਤੋਂ ਨਿੱਕਲੀ,
33ਉਹਨਾਂ ਦੀ ਮਧ ਨਾਗਾਂ ਦਾ ਜ਼ਹਿਰ ਹੈ,
34ਕੀ ਇਹ ਗੱਲ ਮੇਰੇ ਮਨ ਵਿੱਚ,
35ਬਦਲਾ ਦੇਣਾ ਅਤੇ ਬਦਲਾ ਲੈਣਾ ਮੇਰਾ ਕੰਮ ਹੈ,
36ਯਹੋਵਾਹ ਤਾਂ ਆਪਣੀ ਪਰਜਾ ਦਾ ਨਿਆਂ ਕਰੇਗਾ,
37ਤਦ ਉਹ ਆਖੇਗਾ, ਉਨ੍ਹਾਂ ਦੇ ਦੇਵਤੇ ਕਿੱਥੇ ਹਨ?
38ਜਿਹੜੇ ਉਨ੍ਹਾਂ ਦੀਆਂ ਬਲੀਆਂ ਦੀ ਚਰਬੀ ਖਾਂਦੇ ਸਨ,
39ਹੁਣ ਵੇਖੋ ਕਿ ਮੈਂ ਹੀ ਉਹ ਹਾਂ,
40ਕਿਉਂ ਜੋ ਮੈਂ ਆਪਣਾ ਹੱਥ ਸਵਰਗ ਵੱਲ ਚੁੱਕਦਾ ਹਾਂ ਅਤੇ ਮੈਂ ਕਹਿੰਦਾ ਹਾਂ,
41ਜੇ ਮੈਂ ਆਪਣੀ ਚਮਕਦੀ ਹੋਈ ਤਲਵਾਰ ਤੇਜ ਕਰਾਂ,
42ਮੈਂ ਆਪਣੇ ਤੀਰਾਂ ਨੂੰ ਲਹੂ ਨਾਲ ਮਤਵਾਲੇ ਕਰਾਂਗਾ,
43ਹੇ ਕੌਮੋਂ, ਉਸ ਦੀ ਪਰਜਾ ਨਾਲ ਜੈਕਾਰਾ ਗਜਾਓ,
44ਮੂਸਾ ਅਤੇ ਨੂਨ ਦੇ ਪੁੱਤਰ ਯਹੋਸ਼ੁਆ ਨੇ ਇਸ ਗੀਤ ਦੀਆਂ ਸਾਰੀਆਂ ਗੱਲਾਂ ਪਰਜਾ ਦੇ ਕੰਨਾਂ ਵਿੱਚ ਪਾਈਆਂ।
45ਜਦ ਮੂਸਾ ਇਹ ਸਾਰੀਆਂ ਗੱਲਾਂ ਸਾਰੇ ਇਸਰਾਏਲ ਨੂੰ ਬੋਲ ਚੁੱਕਿਆ
46ਤਾਂ ਉਸ ਨੇ ਉਨ੍ਹਾਂ ਨੂੰ ਆਖਿਆ, “ਆਪਣੇ ਮਨ ਇਨ੍ਹਾਂ ਸਾਰੀਆਂ ਗੱਲਾਂ ਉੱਤੇ ਲਾਓ, ਜਿਨ੍ਹਾਂ ਦੀ ਮੈਂ ਅੱਜ ਤੁਹਾਨੂੰ ਸਾਖੀ ਦਿੰਦਾ ਹਾਂ। ਤੁਸੀਂ ਆਪਣੇ ਪੁੱਤਰਾਂ ਨੂੰ ਇਸ ਬਿਵਸਥਾ ਦੀਆਂ ਸਾਰੀਆਂ ਗੱਲਾਂ ਦੀ ਪਾਲਣਾ ਕਰਨ ਦਾ ਹੁਕਮ ਦਿਓ,
47ਕਿਉਂ ਜੋ ਇਹ ਤੁਹਾਡੇ ਲਈ ਹਲਕੀ ਜਿਹੀ ਗੱਲ ਨਹੀਂ, ਸਗੋਂ ਇਹ ਤੁਹਾਡਾ ਜੀਵਨ ਹੈ ਅਤੇ ਇਸ ਗੱਲ ਦੇ ਕਾਰਨ ਉਸ ਦੇਸ਼ ਵਿੱਚ ਤੁਹਾਡੇ ਜੀਵਨ ਦੇ ਦਿਨ ਬਹੁਤੇ ਹੋਣਗੇ, ਜਿਸ ਉੱਤੇ ਅਧਿਕਾਰ ਕਰਨ ਲਈ ਤੁਸੀਂ ਯਰਦਨ ਪਾਰ ਜਾ ਰਹੇ ਹੋ।”
48ਫੇਰ ਉਸੇ ਦਿਨ ਯਹੋਵਾਹ ਨੇ ਮੂਸਾ ਨਾਲ ਇਹ ਗੱਲ ਕੀਤੀ,
49“ਤੂੰ ਇਸ ਅਬਾਰੀਮ ਦੇ ਪਰਬਤ ਉੱਤੇ ਨਬੋ ਦੀ ਚੋਟੀ ਤੇ ਚੜ੍ਹ, ਜੋ ਮੋਆਬ ਦੇਸ਼ ਵਿੱਚ ਯਰੀਹੋ ਦੇ ਸਾਹਮਣੇ ਹੈ ਅਤੇ ਕਨਾਨ ਦੇਸ਼ ਨੂੰ ਵੇਖ ਜਿਹੜਾ ਮੈਂ ਵਿਰਾਸਤ ਹੋਣ ਲਈ ਇਸਰਾਏਲ ਨੂੰ ਦੇਣ ਵਾਲਾ ਹਾਂ।
50ਫੇਰ ਉਸੇ ਪਰਬਤ ਉੱਤੇ ਜਿੱਥੇ ਤੂੰ ਚੜ੍ਹ ਰਿਹਾ ਹੈਂ, ਤੂੰ ਮਰ ਜਾਵੇਂਗਾ ਅਤੇ ਆਪਣੇ ਲੋਕਾਂ ਵਿੱਚ ਜਾ ਮਿਲ ਜਾਵੇਂਗਾ ਜਿਵੇਂ ਤੇਰਾ ਭਰਾ ਹਾਰੂਨ ਹੋਰ ਦੇ ਪਰਬਤ ਉੱਤੇ ਮਰ ਕੇ ਆਪਣੇ ਲੋਕਾਂ ਵਿੱਚ ਜਾ ਮਿਲਿਆ ਹੈ।
51ਇਸ ਦਾ ਕਾਰਨ ਇਹ ਹੈ ਕਿ ਸੀਨ ਦੀ ਉਜਾੜ ਵਿੱਚ, ਕਾਦੇਸ਼ ਕੋਲ ਮਰੀਬਾਹ ਨਾਮ ਦੇ ਸੋਤੇ ਉੱਤੇ, ਤੁਸੀਂ ਮੇਰੀ ਉਲੰਘਣਾ ਕੀਤੀ ਅਰਥਾਤ ਤੁਸੀਂ ਇਸਰਾਏਲੀਆਂ ਦੇ ਵਿੱਚ ਮੈਨੂੰ ਪਵਿੱਤਰ ਨਾ ਠਹਿਰਾਇਆ
52ਇਸ ਲਈ ਤੂੰ ਉਸ ਦੇਸ਼ ਨੂੰ ਜਿਹੜਾ ਮੈਂ ਇਸਰਾਏਲੀਆਂ ਨੂੰ ਦੇਣ ਵਾਲਾ ਹਾਂ, ਆਪਣੇ ਸਾਹਮਣੇ ਵੇਖੇਂਗਾ ਪਰ ਤੂੰ ਉਸ ਦੇਸ਼ ਵਿੱਚ ਪ੍ਰਵੇਸ਼ ਨਾ ਕਰੇਂਗਾ।”