We Believe JesusFé, Esperança e Nova Vida

ਉਪਦੇਸ਼ਕ 1

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

ਉਪਦੇਸ਼ਕ ਉਪਦੇਸ਼ਕ 2 →

1ਲੁੱਕ ਯਰੂਸ਼ਲਮ ਦੇ ਰਾਜਾ, ਦਾਊਦ ਦੇ ਪੁੱਤਰ1:1 ਸੁਲੇਮਾਨ ਉਪਦੇਸ਼ਕ ਦੇ ਬਚਨ।

2ਉਪਦੇਸ਼ਕ ਆਖਦਾ ਹੈ, ਵਿਅਰਥ ਹੀ ਵਿਅਰਥ, ਵਿਅਰਥ ਹੀ ਵਿਅਰਥ, ਸਭ ਕੁਝ ਵਿਅਰਥ ਹੈ!

3ਆਦਮੀ ਨੂੰ ਉਸ ਸਾਰੀ ਮਿਹਨਤ ਤੋਂ ਕੀ ਲਾਭ ਹੁੰਦਾ ਹੈ, ਜੋ ਉਹ ਸੂਰਜ ਦੇ ਹੇਠ1:3 ਜਗਤ ਵਿੱਚ ਕਰਦਾ ਹੈ?

4ਇੱਕ ਪੀੜ੍ਹੀ ਚਲੀ ਜਾਂਦੀ ਹੈ ਅਤੇ ਦੂਜੀ ਆ ਜਾਂਦੀ ਹੈ, ਪਰ ਧਰਤੀ ਸਦਾ ਅਟੱਲ ਰਹਿੰਦੀ ਹੈ।

5ਸੂਰਜ ਚੜ੍ਹਦਾ ਹੈ ਅਤੇ ਸੂਰਜ ਲਹਿੰਦਾ ਹੈ ਅਤੇ ਆਪਣੇ ਉਸ ਸਥਾਨ ਵੱਲ ਤੇਜ਼ੀ ਨਾਲ ਜਾਂਦਾ ਹੈ, ਜਿੱਥੋਂ ਉਹ ਚੜ੍ਹਦਾ ਹੈ।

6ਪੌਣ ਦੱਖਣ ਵੱਲ ਚਲੀ ਜਾਂਦੀ ਹੈ, ਫੇਰ ਉੱਤਰ ਵੱਲ ਮੁੜ ਪੈਂਦੀ ਹੈ, ਇਹ ਸਦਾ ਘੁੰਮਦੀ ਫਿਰਦੀ ਹੈ ਅਤੇ ਆਪਣੇ ਚੱਕਰ ਅਨੁਸਾਰ ਮੁੜ ਜਾਂਦੀ ਹੈ।

7ਸਾਰੀਆਂ ਨਦੀਆਂ ਸਮੁੰਦਰ ਵਿੱਚ ਜਾ ਪੈਂਦੀਆਂ ਹਨ, ਪਰ ਸਮੁੰਦਰ ਨਹੀਂ ਭਰਦਾ। ਉਹ ਓਸੇ ਸਥਾਨ ਨੂੰ ਮੁੜ ਜਾਂਦੀਆਂ ਹਨ, ਜਿੱਥੋਂ ਨਦੀਆਂ ਨਿੱਕਲਦੀਆਂ ਹਨ।

8ਇਹ ਸਾਰੀਆਂ ਗੱਲਾਂ ਥਕਾਉਣ ਵਾਲੀਆਂ ਹਨ, ਮਨੁੱਖ ਇਨ੍ਹਾਂ ਦਾ ਬਿਆਨ ਨਹੀਂ ਕਰ ਸਕਦਾ, ਅੱਖ ਵੇਖਣ ਨਾਲ ਨਹੀਂ ਰੱਜਦੀ ਅਤੇ ਕੰਨ ਸੁਣਨ ਨਾਲ ਨਹੀਂ ਭਰਦਾ।

9ਜੋ ਹੋਇਆ ਉਹੋ ਫੇਰ ਹੋਵੇਗਾ, ਜੋ ਕੀਤਾ ਗਿਆ ਹੈ ਉਹ ਫੇਰ ਕੀਤਾ ਜਾਵੇਗਾ ਅਤੇ ਸੂਰਜ ਦੇ ਹੇਠ ਕੋਈ ਗੱਲ ਨਵੀਂ ਨਹੀਂ ਹੈ।

10ਕੀ ਕੋਈ ਅਜਿਹੀ ਗੱਲ ਹੈ ਜਿਸ ਨੂੰ ਅਸੀਂ ਆਖ ਸਕੀਏ, ਵੇਖੋ, ਇਹ ਨਵੀਂ ਹੈ? ਉਹ ਤਾਂ ਪੁਰਾਣਿਆਂ ਸਮਿਆਂ ਵਿੱਚ ਹੋਈ, ਜੋ ਸਾਡੇ ਨਾਲੋਂ ਪਹਿਲਾਂ ਸਨ।

11ਪਹਿਲੀਆਂ ਗੱਲਾਂ ਦਾ ਕੁਝ ਚੇਤਾ ਨਹੀਂ ਅਤੇ ਆਉਣ ਵਾਲੀਆਂ ਗੱਲਾਂ ਦਾ ਉਹਨਾਂ ਤੋਂ ਬਾਅਦ ਆਉਣ ਵਾਲਿਆਂ ਨੂੰ ਕੋਈ ਚੇਤਾ ਨਾ ਰਹੇਗਾ।

12ਮੈਂ ਉਪਦੇਸ਼ਕ ਯਰੂਸ਼ਲਮ ਵਿੱਚ ਇਸਰਾਏਲ ਦਾ ਰਾਜਾ ਸੀ।

13ਮੈਂ ਆਪਣਾ ਮਨ ਲਾਇਆ ਤਾਂ ਕਿ ਜੋ ਕੁਝ ਅਕਾਸ਼ ਦੇ ਹੇਠ ਹੁੰਦਾ ਹੈ, ਬੁੱਧ ਨਾਲ ਉਸ ਸਭ ਦੀ ਭਾਲ ਕਰਾਂ ਅਤੇ ਖੋਜ ਕੱਢਾਂ। ਪਰਮੇਸ਼ੁਰ ਨੇ ਮਨੁੱਖ ਦੇ ਵੰਸ਼ ਨੂੰ ਵੱਡਾ ਕਸ਼ਟ ਦਿੱਤਾ ਹੈ, ਜਿਸ ਦੇ ਵਿੱਚ ਉਹ ਲੱਗੇ ਰਹਿਣ।

14ਮੈਂ ਉਹਨਾਂ ਸਾਰਿਆਂ ਕੰਮਾਂ ਨੂੰ ਵੇਖਿਆ ਹੈ ਜੋ ਅਕਾਸ਼ ਦੇ ਹੇਠ ਹੁੰਦੇ ਹਨ ਅਤੇ ਵੇਖੋ, ਸਾਰੇ ਦੇ ਸਾਰੇ ਕੰਮ ਹੀ ਵਿਅਰਥ ਅਤੇ ਹਵਾ ਦਾ ਫੱਕਣਾ1:14 ਹਵਾ ਦਾ ਪਿੱਛਾ ਕਰਨਾ ਹਨ!

15ਜੋ ਟੇਢਾ ਹੈ, ਉਹ ਸਿੱਧਾ ਨਹੀਂ ਬਣ ਸਕਦਾ ਅਤੇ ਜਿਹੜਾ ਹੈ ਹੀ ਨਹੀਂ, ਉਹ ਦਾ ਲੇਖਾ ਨਹੀਂ ਹੋ ਸਕਦਾ।

16ਮੈਂ ਆਪਣੇ ਮਨ ਨਾਲ ਇਹ ਗੱਲ ਕੀਤੀ ਭਈ ਵੇਖ, ਮੈਂ ਵੱਡਾ ਵਾਧਾ ਕੀਤਾ, ਸਗੋਂ ਉਹਨਾਂ ਸਾਰਿਆਂ ਨਾਲੋਂ ਜੋ ਮੇਰੇ ਤੋਂ ਪਹਿਲਾਂ ਯਰੂਸ਼ਲਮ ਵਿੱਚ ਸਨ, ਜ਼ਿਆਦਾ ਬੁੱਧ ਪਾਈ। ਹਾਂ, ਮੇਰੇ ਮਨ ਨੇ ਬਹੁਤ ਬੁੱਧ ਅਤੇ ਗਿਆਨ ਪ੍ਰਾਪਤ ਕੀਤਾ।

17ਪਰ ਜਦ ਮੈਂ ਆਪਣੇ ਮਨ ਨੂੰ ਬੁੱਧ ਨੂੰ ਜਾਨਣ ਵਿੱਚ ਅਤੇ ਪਾਗਲਪੁਣੇ ਅਤੇ ਮੂਰਖਤਾਈ ਨੂੰ ਸਮਝਣ ਵਿੱਚ ਲਾਇਆ ਤਾਂ ਮੈਂ ਸਮਝਿਆ ਕਿ ਇਹ ਵੀ ਹਵਾ ਦਾ ਫੱਕਣਾ ਹੀ ਹੈ!

18ਜ਼ਿਆਦਾ ਬੁੱਧ ਨਾਲ ਜ਼ਿਆਦਾ ਚਿੰਤਾ ਹੁੰਦੀ ਹੈ

ਉਪਦੇਸ਼ਕ ਉਪਦੇਸ਼ਕ 2 →