We Believe JesusFé, Esperança e Nova Vida

ਯਸਾ 12

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਯਸਾ 11 ਯਸਾ ਯਸਾ 13 →

1ਉਸ ਦਿਨ ਤੂੰ ਆਖੇਂਗਾ, ਹੇ ਯਹੋਵਾਹ, ਮੈਂ ਤੇਰਾ ਧੰਨਵਾਦ ਕਰਾਂਗਾ, ਭਾਵੇਂ ਤੂੰ ਮੇਰੇ ਨਾਲ ਗੁੱਸੇ ਸੀ, ਪਰ ਤੇਰਾ ਕ੍ਰੋਧ ਟਲ ਗਿਆ ਹੈ ਅਤੇ ਤੂੰ ਮੈਨੂੰ ਦਿਲਾਸਾ ਦਿੱਤਾ ਹੈ।

2ਵੇਖੋ, ਪਰਮੇਸ਼ੁਰ ਮੇਰੀ ਮੁਕਤੀ ਹੈ, ਮੈਂ ਆਸ ਰੱਖਾਂਗਾ ਅਤੇ ਨਾ ਡਰਾਂਗਾ, ਕਿਉਂ ਜੋ ਮੇਰਾ ਬਲ ਅਤੇ ਮੇਰਾ ਗੀਤ ਪ੍ਰਭੂ ਯਹੋਵਾਹ ਹੈ, ਅਤੇ ਉਹ ਹੀ ਮੇਰੀ ਮੁਕਤੀ ਹੈ।

3ਮੁਕਤੀ ਦੇ ਸੋਤਿਆਂ ਤੋਂ, ਤੁਸੀਂ ਖੁਸ਼ੀ ਨਾਲ ਪਾਣੀ ਭਰੋਗੇ।

4ਅਤੇ ਉਸ ਦਿਨ ਤੁਸੀਂ ਆਖੋਗੇ, ਯਹੋਵਾਹ ਦਾ ਧੰਨਵਾਦ ਕਰੋ, ਉਹ ਦੇ ਨਾਮ ਉੱਤੇ ਪੁਕਾਰੋ, ਲੋਕਾਂ ਵਿੱਚ ਉਹ ਦੇ ਕੰਮਾਂ ਦਾ ਵਰਣਨ ਕਰੋ, ਪਰਚਾਰ ਕਰੋ ਕਿ ਉਹ ਦਾ ਨਾਮ ਉੱਤਮ ਹੈ।

5ਯਹੋਵਾਹ ਲਈ ਗਾਓ, ਕਿਉਂ ਜੋ ਉਸ ਨੇ ਸ਼ਾਨਦਾਰ ਕੰਮ ਕੀਤੇ ਹਨ, ਇਹ ਸਾਰੀ ਧਰਤੀ ਵਿੱਚ ਜਾਣਿਆ ਜਾਵੇ।

6ਹੇ ਸੀਯੋਨ ਦੀਏ ਵਾਸਣੇ, ਜੈਕਾਰਾ ਗਜਾ ਅਤੇ ਅਨੰਦ ਨਾਲ ਗੀਤ ਗਾ, ਕਿਉਂ ਜੋ ਤੇਰੇ ਵਿੱਚ ਇਸਰਾਏਲ ਦਾ ਪਵਿੱਤਰ ਪੁਰਖ ਮਹਾਨ ਹੈ।

← ਯਸਾ 11 ਯਸਾ ਯਸਾ 13 →