We Believe JesusFé, Esperança e Nova Vida

ਯਸਾ 20

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਯਸਾ 19 ਯਸਾ ਯਸਾ 21 →

1ਜਿਸ ਸਾਲ ਅੱਸ਼ੂਰ ਦੇ ਰਾਜੇ ਸਰਗੋਨ ਦੇ ਹੁਕਮ ਨਾਲ ਉਸਦਾ ਸੈਨਾਪਤੀ ਤਰਤਾਨ ਅਸ਼ਦੋਦ ਨੂੰ ਆਇਆ ਅਤੇ ਉਹ ਦੇ ਨਾਲ ਲੜਿਆ ਅਤੇ ਉਹ ਨੂੰ ਲੈ ਲਿਆ।

2ਉਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾ, ਤੱਪੜ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇ। ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਹ ਅਧਨੰਗਾ ਹੋ ਕੇ, ਨੰਗੀ ਪੈਰੀਂ ਫਿਰਦਾ ਰਿਹਾ।

3ਤਦ ਯਹੋਵਾਹ ਨੇ ਆਖਿਆ, ਜਿਵੇਂ ਮੇਰਾ ਦਾਸ ਯਸਾਯਾਹ ਤਿੰਨ ਸਾਲ ਸਰੀਰੋਂ ਨੰਗਾ ਅਤੇ ਨੰਗੀ ਪੈਰੀਂ ਫਿਰਦਾ ਰਿਹਾ ਤਾਂ ਜੋ ਉਹ ਮਿਸਰ ਦੇ ਵਿਰੁੱਧ ਅਤੇ ਕੂਸ਼ ਦੇ ਵਿਰੁੱਧ ਇੱਕ ਨਿਸ਼ਾਨ ਅਤੇ ਅਚੰਭਾ ਹੋਵੇ

4ਉਸੇ ਤਰ੍ਹਾਂ ਹੀ ਅੱਸ਼ੂਰ ਦਾ ਰਾਜਾ ਮਿਸਰੀ ਕੈਦੀਆਂ ਨੂੰ ਅਤੇ ਕੂਸ਼ੀ ਗੁਲਾਮਾਂ ਨੂੰ ਭਾਵੇਂ ਜੁਆਨ ਭਾਵੇਂ ਬੁੱਢੇ, ਨੰਗੇ ਸਰੀਰ, ਨੰਗੇ ਪੈਰੀਂ ਅਤੇ ਨੰਗੇ ਚਿੱਤੜ ਲੈ ਜਾਵੇਗਾ, ਤਾਂ ਜੋ ਮਿਸਰੀ ਸ਼ਰਮਿੰਦੇ ਹੋਣ।

5ਤਦ ਉਹ ਕੂਸ਼ ਦੇ ਕਾਰਨ ਜਿਸ ਉੱਤੇ ਉਨ੍ਹਾਂ ਨੂੰ ਭਰੋਸਾ ਸੀ ਅਤੇ ਮਿਸਰ, ਜਿਸ ਦੇ ਉੱਤੇ ਉਹ ਘਮੰਡ ਕਰਦੇ ਸਨ, ਘਬਰਾ ਜਾਣਗੇ ਅਤੇ ਲੱਜਿਆਵਾਨ ਹੋਣਗੇ।

6ਉਸ ਦਿਨ ਇਸ ਪਾਰ ਦੇ ਸਮੁੰਦਰ ਦੇ ਕੰਢੇ ਦੇ ਵਾਸੀ ਆਖਣਗੇ ਕਿ ਵੇਖੋ, ਜਦ ਸਾਡੀ ਆਸ ਦਾ ਇਹ ਹਾਲ ਹੈ, ਜਿਸ ਦੇ ਕੋਲ ਅਸੀਂ ਸਹਾਇਤਾ ਲਈ ਭੱਜੇ ਤਾਂ ਜੋ ਅੱਸ਼ੂਰ ਦੇ ਰਾਜੇ ਦੇ ਅੱਗੋਂ ਅਸੀਂ ਛੁਡਾਏ ਜਾਈਏ! ਤਾਂ ਹੁਣ ਅਸੀਂ ਕਿਵੇਂ ਬਚਾਂਗੇ?

← ਯਸਾ 19 ਯਸਾ ਯਸਾ 21 →