We Believe JesusFé, Esperança e Nova Vida

ਯਸਾ 23

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਯਸਾ 22 ਯਸਾ ਯਸਾ 24 →

1ਸੂਰ ਦੇ ਵਿਖੇ ਅਗੰਮ ਵਾਕ, - ਹੇ ਤਰਸ਼ੀਸ਼ ਸ਼ਹਿਰ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਉਹ ਉੱਜੜਿਆ ਹੋਇਆ ਹੈ, ਨਾ ਕੋਈ ਘਰ ਹੈ ਨਾ ਕੋਈ ਲਾਂਘਾ, ਕਿੱਤੀਮ ਦੇ ਦੇਸ ਤੋਂ ਇਹ ਗੱਲ ਉਨ੍ਹਾਂ ਦੇ ਲਈ ਪਰਗਟ ਹੋਈ।

2ਹੇ ਕੰਢੇ ਦੇ ਵਾਸੀਓ, ਚੁੱਪ ਰਹੋ, ਜਿਨ੍ਹਾਂ ਨੂੰ ਸਮੁੰਦਰ ਪਾਰ ਜਾਣ ਵਾਲੇ ਸੀਦੋਨ ਦੇ ਵਪਾਰੀਆਂ ਨੇ ਧਨ ਨਾਲ ਭਰ ਦਿੱਤਾ।

3ਬਹੁਤਿਆਂ ਪਾਣੀਆਂ ਦੇ ਕਾਰਨ ਸ਼ਿਹੋਰ ਦਾ ਅੰਨ, ਅਤੇ ਨੀਲ ਨਦੀ ਦੇ ਨੇੜੇ ਦੀ ਫ਼ਸਲ ਦੀ ਉਹ ਦੀ ਆਮਦਨ ਸੀ, ਅਤੇ ਉਹ ਕੌਮਾਂ ਦੀ ਮੰਡੀ ਹੋਇਆ।

4ਹੇ ਸੀਦੋਨ, ਲਾਜ ਖਾਹ! ਕਿਉਂ ਜੋ ਸਮੁੰਦਰ ਨੇ, ਅਰਥਾਤ ਸਮੁੰਦਰ ਦੇ ਗੜ੍ਹ ਨੇ ਆਖਿਆ, ਕਿ ਮੈਨੂੰ ਪੀੜਾਂ ਨਹੀਂ ਲੱਗੀਆਂ, ਨਾ ਮੈਂ ਜਣੀ, ਨਾ ਜੁਆਨਾਂ ਨੂੰ ਪਾਲਿਆ, ਨਾ ਕੁਆਰੀਆਂ ਨੂੰ ਪੋਸਿਆ।

5ਜਦ ਇਹ ਖ਼ਬਰ ਮਿਸਰ ਨੂੰ ਮਿਲੇਗੀ, ਤਾਂ ਉਹ ਸੂਰ ਦੀ ਖ਼ਬਰ ਉੱਤੇ ਤੜਫ਼ਣਗੇ।

6ਤਰਸ਼ੀਸ਼ ਵੱਲ ਦੀ ਲੰਘੋ, ਹੇ ਕੰਢੇ ਦੇ ਵਾਸੀਓ, ਧਾਹਾਂ ਮਾਰੋ!

7ਭਲਾ, ਇਹ ਤੁਹਾਡਾ ਅਨੰਦਮਈ ਨਗਰ ਹੈ, ਜਿਹ ਦਾ ਅਰੰਭ ਪ੍ਰਾਚੀਨ ਸਮੇਂ ਵਿੱਚ ਹੋਇਆ, ਜਿਹ ਦੇ ਪੈਰ ਉਹ ਨੂੰ ਦੂਰ-ਦੂਰ ਵੱਸਣ ਲਈ ਲੈ ਗਏ ਸਨ?

8ਸੂਰ ਜਿਹੜਾ ਰਾਜਿਆਂ ਦੇ ਸਿਰਾਂ ਉੱਤੇ ਮੁਕਟ ਰੱਖਣ ਵਾਲਾ ਹੈ, ਜਿਸ ਦੇ ਵਪਾਰੀ ਹਾਕਮ ਹਨ ਅਤੇ ਜਿਸ ਦੇ ਸੌਦਾਗਰ ਧਰਤੀ ਉੱਤੇ ਆਦਰਯੋਗ ਹਨ, ਉਸ ਦੇ ਵਿਰੁੱਧ ਕਿਸ ਨੇ ਇਹ ਠਾਣਿਆ ਹੈ?

9ਸੈਨਾਂ ਦੇ ਯਹੋਵਾਹ ਨੇ ਇਹ ਠਾਣਿਆ ਹੈ, ਤਾਂ ਜੋ ਹੰਕਾਰ ਦੀ ਸਾਰੀ ਸਜਾਵਟ ਨੂੰ ਗੰਦਾ ਕਰੇ, ਅਤੇ ਧਰਤੀ ਦੇ ਸਾਰੇ ਪਤਵੰਤਾਂ ਨੂੰ ਬੇਪਤ ਕਰੇ।

10ਨੀਲ ਦਰਿਆ ਵਾਂਗੂੰ ਆਪਣੇ ਦੇਸ ਨੂੰ ਲੰਘ ਜਾ, ਹੇ ਤਰਸ਼ੀਸ਼ ਦੀ ਧੀਏ, ਹੁਣ ਕੋਈ ਰੋਕ ਨਹੀਂ!

11ਉਹ ਨੇ ਆਪਣਾ ਹੱਥ ਸਮੁੰਦਰ ਉੱਤੇ ਪਸਾਰਿਆ ਹੈ, ਉਹ ਨੇ ਰਾਜਾਂ ਨੂੰ ਹਿਲਾਇਆ ਹੈ, ਯਹੋਵਾਹ ਨੇ ਕਨਾਨ ਦੇ ਵਿਖੇ ਹੁਕਮ ਦਿੱਤਾ ਹੈ ਕਿ ਉਹ ਦੇ ਗੜ੍ਹ ਨਾਸ ਹੋ ਜਾਣ।

12ਉਸ ਨੇ ਆਖਿਆ, ਹੇ ਸੀਦੋਨ ਦੀ ਦੁਖਿਆਰੀਏ ਕੁਆਰੀਏ ਧੀਏ, ਤੂੰ ਫੇਰ ਕਦੇ ਖੁਸ਼ ਨਾ ਹੋਵੇਂਗੀ, ਉੱਠ ਕਿੱਤੀਮ ਨੂੰ ਲੰਘ ਜਾ! ਪਰ ਉੱਥੇ ਵੀ ਤੇਰੇ ਲਈ ਅਰਾਮ ਨਹੀਂ ਹੋਵੇਗਾ।

13ਵੇਖੋ, ਕਸਦੀਆਂ23:13 ਬੇਬੀਲੋਨ ਦੇ ਦੇਸ ਨੂੰ! ਇਹ ਲੋਕ ਜਿਹੜੇ ਹੁਣ ਨਹੀਂ ਹਨ, ਅੱਸ਼ੂਰੀਆਂ ਦੇ ਉਹ ਨੂੰ ਜੰਗਲੀ ਜਾਨਵਰਾਂ ਦਾ ਸਥਾਨ ਬਣਾਇਆ ਹੈ, ਉਹਨਾਂ ਨੇ ਆਪਣੇ ਜੰਗੀ ਬੁਰਜ ਖੜ੍ਹੇ ਕੀਤੇ, ਉਹਨਾਂ ਨੇ ਉਹ ਦੇ ਮਹਿਲਾਂ ਨੂੰ ਢਾਹ ਸੁੱਟਿਆ, ਅਤੇ ਉਹ ਨੂੰ ਖੰਡਰ ਬਣਾ ਦਿੱਤਾ ਹੈ।

14ਹੇ ਤਰਸ਼ੀਸ਼ ਦੇ ਬੇੜਿਓ, ਧਾਹਾਂ ਮਾਰੋ! ਕਿਉਂ ਜੋ ਤੁਹਾਡਾ ਗੜ੍ਹ ਬਰਬਾਦ ਹੋ ਗਿਆ।

15ਉਸ ਦਿਨ ਅਜਿਹਾ ਹੋਵੇਗਾ ਕਿ ਇੱਕ ਰਾਜੇ ਦੇ ਦਿਨਾਂ ਵਾਂਗੂੰ, ਸੂਰ ਸੱਤਰ ਸਾਲਾਂ ਲਈ ਵਿਸਾਰਿਆ ਜਾਵੇਗਾ। ਸੱਤਰ ਸਾਲਾਂ ਦੇ ਅੰਤ ਵਿੱਚ ਸੂਰ ਲਈ ਵੇਸਵਾ ਦੇ ਗੀਤ ਵਾਂਗੂੰ ਹੋਵੇਗਾ,

16ਹੇ ਵਿਸਰੀ ਹੋਈ ਵੇਸਵਾ, ਬਰਬਤ ਲੈ, ਸ਼ਹਿਰ ਵਿੱਚ ਫਿਰ! ਰਸੀਲੇ ਸੁਰ ਚੁੱਕ, ਬਹੁਤੇ ਗੀਤ ਗਾ, ਤਾਂ ਜੋ ਤੂੰ ਯਾਦ ਕੀਤੀ ਜਾਵੇਂ।

17ਸੱਤਰ ਸਾਲਾਂ ਦੇ ਅੰਤ ਵਿੱਚ ਅਜਿਹਾ ਹੋਵੇਗਾ ਕਿ ਯਹੋਵਾਹ ਸੂਰ ਦੀ ਸੁੱਧ ਲਵੇਗਾ ਅਤੇ ਉਹ ਆਪਣੀ ਕਮਾਈ ਵੱਲ ਮੁੜੇਗੀ ਅਤੇ ਧਰਤੀ ਉੱਤੇ ਜਗਤ ਦੇ ਸਾਰੇ ਰਾਜਾਂ ਨਾਲ ਵੇਸਵਾਵ੍ਰਤੀ ਕਰੇਗੀ।

18ਉਹ ਦਾ ਲਾਭ ਅਤੇ ਉਹ ਦੀ ਕਮਾਈ ਯਹੋਵਾਹ ਲਈ ਵੱਖਰੀ ਕੀਤੀ ਜਾਵੇਗੀ। ਨਾ ਉਹ ਭੰਡਾਰ ਵਿੱਚ ਰੱਖੀ ਜਾਵੇਗੀ ਨਾ ਸਾਂਭੀ ਜਾਵੇਗੀ ਪਰ ਉਹ ਦੀ ਕਮਾਈ ਦਾ ਲਾਭ ਯਹੋਵਾਹ ਦੇ ਸਨਮੁਖ ਵੱਸਣ ਵਾਲਿਆਂ ਲਈ ਹੋਵੇਗਾ ਤਾਂ ਜੋ ਉਹ ਰੱਜ ਕੇ ਖਾਣ ਅਤੇ ਮਹੀਨ ਬਸਤਰ ਪਾਉਣ।

← ਯਸਾ 22 ਯਸਾ ਯਸਾ 24 →