1ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ,
2ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ,
3ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ,
4ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ,
5ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ,
6ਤੁਸੀਂ ਹੁਣ ਮੇਰੀ ਦਲੀਲ ਸੁਣੋ,
7ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ,
8ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ,
9ਭਲਾ ਇਹ ਚੰਗਾ ਹੋਵੇਗਾ ਕਿ ਉਹ ਤੁਹਾਨੂੰ ਜਾਂਚੇ,
10ਜੇ ਤੁਸੀਂ ਲੁੱਕ ਕੇ ਪੱਖਪਾਤ ਕਰੋਗੇ,
11ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ
12ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ,
13ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ,
14ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ,
15ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ,
16ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ
17ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ,
18ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ,
19ਕੌਣ ਮੇਰੇ ਨਾਲ ਬਹਿਸ ਕਰੇਗਾ?
20ਦੋ ਹੀ ਕੰਮ ਮੇਰੇ ਨਾਲ ਨਾ ਕਰ,
21ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ,
22ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ,
23ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ?
24ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ,
25ਕੀ ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ?
26ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ,
27ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ,
28ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ,