1“ਮਨੁੱਖ ਜੋ ਇਸਤਰੀ ਤੋਂ ਜੰਮਦਾ ਹੈ ਉਹ ਥੋੜ੍ਹੇ ਹੀ ਦਿਨਾਂ ਦਾ ਹੈ
2ਉਹ ਫੁੱਲ ਵਾਂਗੂੰ ਖਿੜਦਾ, ਫੇਰ ਤੋੜਿਆ ਜਾਂਦਾ ਹੈ,
3ਕੀ ਤੂੰ ਅਜਿਹੇ ਉੱਤੇ ਆਪਣੀਆਂ ਅੱਖਾਂ ਲਾਉਂਦਾ ਹੈਂ,
4ਕੌਣ ਅਸ਼ੁੱਧ ਵਿੱਚੋਂ ਸ਼ੁੱਧ ਵਸਤੂ ਕੱਢ ਸਕਦਾ ਹੈ?
5ਮਨੁੱਖ ਦੇ ਦਿਨ ਠਹਿਰਾਏ ਹੋਏ ਹਨ,
6ਉਹ ਦੇ ਵੱਲੋਂ ਆਪਣੀ ਨਿਗਾਹ ਹਟਾ ਲੈ, ਤਾਂ ਜੋ ਉਹ ਅਰਾਮ ਕਰੇ,
7“ਰੁੱਖ ਲਈ ਤਾਂ ਆਸ ਹੈ,
8ਭਾਵੇਂ ਉਸ ਦੀ ਜੜ੍ਹ ਧਰਤੀ ਵਿੱਚ ਪੁਰਾਣੀ ਪੈ ਜਾਵੇ,
9ਤਾਂ ਵੀ ਪਾਣੀ ਦੀ ਖੁਸ਼ਬੂ ਤੋਂ ਉਹ ਦੀਆਂ ਕੂੰਬਲਾਂ ਫੁੱਟ ਨਿੱਕਲਣਗੀਆਂ
10ਪਰ ਮਨੁੱਖ ਮਰ ਜਾਂਦਾ ਅਤੇ ਦੱਬਿਆ ਜਾਂਦਾ ਹੈ,
11ਜਿਵੇਂ ਪਾਣੀ ਸਮੁੰਦਰ ਵਿੱਚੋਂ ਘੱਟ ਜਾਂਦਾ ਹੈ,
12ਤਿਵੇਂ ਮਨੁੱਖ ਲੇਟਦਾ ਅਤੇ ਫਿਰ ਉੱਠਦਾ ਨਹੀਂ,
13“ਕਾਸ਼ ਕਿ ਤੂੰ ਮੈਨੂੰ ਅਧੋਲੋਕ ਵਿੱਚ ਲੁਕਾ ਦੇਵੇਂ,
14ਜੇਕਰ ਮਨੁੱਖ ਮਰ ਜਾਵੇ ਤਾਂ ਕੀ ਉਹ ਫੇਰ ਜੀਵੇਗਾ?
15ਤੂੰ ਪੁਕਾਰੇਂਗਾ ਅਤੇ ਮੈਂ ਤੈਨੂੰ ਉੱਤਰ ਦਿਆਂਗਾ,
16ਪਰ ਹੁਣ ਤੂੰ ਮੇਰੇ ਕਦਮਾਂ ਨੂੰ ਗਿਣਦਾ ਹੈਂ,
17ਮੇਰਾ ਅਪਰਾਧ ਮੋਹਰ ਲੱਗੀ ਹੋਈ ਥੈਲੀ ਵਿੱਚ ਬੰਦ ਹੈ,
18“ਪਰ ਪਰਬਤ ਡਿੱਗਦਾ-ਡਿੱਗਦਾ ਘਸ ਜਾਂਦਾ
19ਪਾਣੀ ਪੱਥਰਾਂ ਨੂੰ ਘਸਾ ਦਿੰਦਾ ਹੈ,
20ਤੂੰ ਹਮੇਸ਼ਾਂ ਉਸ ਉੱਤੇ ਪਰਬਲ ਹੁੰਦਾ ਹੈ, ਅਤੇ ਉਹ ਚੱਲਿਆ ਜਾਂਦਾ ਹੈ,
21ਉਹ ਦੇ ਪੁੱਤਰ ਸਨਮਾਨ ਪ੍ਰਾਪਤ ਕਰਦੇ ਹਨ, ਪਰ ਉਹ ਜਾਣਦਾ ਨਹੀਂ,
22ਉਸ ਨੂੰ ਸਿਰਫ਼ ਆਪਣੇ ਸਰੀਰ ਦਾ ਹੀ ਦੁੱਖ ਮਹਿਸੂਸ ਹੁੰਦਾ ਹੈ