1ਤਦ ਅੱਯੂਬ ਨੇ ਉੱਤਰ ਦੇ ਕੇ ਆਖਿਆ,
2“ਤੁਸੀਂ ਕਦੋਂ ਤੱਕ ਮੇਰੀ ਜਾਨ ਨੂੰ ਸਤਾਓਗੇ,
3ਹੁਣ ਦਸ ਵਾਰ ਤੁਸੀਂ ਮੈਨੂੰ ਲੱਜਿਆਵਾਨ ਕੀਤਾ,
4ਮੰਨ ਲਓ ਕਿ ਮੇਰੇ ਕੋਲੋਂ ਭੁੱਲ ਹੋਈ
5ਜੇ ਤੁਸੀਂ ਸੱਚ-ਮੁੱਚ ਮੇਰੇ ਵਿਰੁੱਧ ਆਪਣੇ ਆਪ ਨੂੰ ਵਡਿਆਉਂਦੇ ਹੋ,
6ਤਾਂ ਹੁਣ ਜਾਣ ਲਓ ਕਿ ਪਰਮੇਸ਼ੁਰ ਹੀ ਨੇ ਮੈਨੂੰ ਝੁਕਾਇਆ ਹੈ,
7ਵੇਖੋ ਮੈਂ “ਜ਼ੁਲਮ, ਜ਼ੁਲਮ!” ਪੁਕਾਰਦਾ ਹਾਂ, ਪਰ ਕੋਈ ਮੈਨੂੰ ਉੱਤਰ ਨਹੀਂ ਦਿੰਦਾ,
8ਉਹ ਨੇ ਮੇਰੇ ਰਾਹ ਨੂੰ ਬੰਦ ਕੀਤਾ ਤਾਂ ਜੋ ਮੈਂ ਲੰਘ ਨਾ ਸਕਾਂ,
9ਉਹ ਨੇ ਮੇਰਾ ਪਰਤਾਪ ਮੇਰੇ ਉੱਤੋਂ ਲਾਹ ਲਿਆ,
10ਉਹ ਨੇ ਮੈਨੂੰ ਚੌਂਹਾਂ ਪਾਸਿਆਂ ਤੋਂ ਤੋੜ ਸੁੱਟਿਆ,
11ਉਹ ਨੇ ਆਪਣੇ ਕ੍ਰੋਧ ਨੂੰ ਮੇਰੇ ਉੱਤੇ ਭੜਕਾਇਆ ਹੈ,
12ਉਹ ਦੇ ਜੱਥੇ ਇਕੱਠੇ ਹੋ ਕੇ ਆਉਂਦੇ,
13“ਉਸ ਨੇ ਮੇਰੇ ਘਰਾਣੇ ਨੂੰ ਮੈਥੋਂ ਦੂਰ ਕਰ ਦਿੱਤਾ,
14ਮੇਰੇ ਰਿਸ਼ਤੇਦਾਰ ਕੰਮ ਨਾ ਆਏ,
15ਮੇਰੇ ਘਰ ਵਿੱਚ ਰਹਿਣ ਵਾਲੇ ਸਗੋਂ ਮੇਰੀਆਂ
16ਮੈਂ ਆਪਣੇ ਨੌਕਰ ਨੂੰ ਬੁਲਾਉਂਦਾ ਪਰ ਉਹ ਜਵਾਬ ਨਹੀਂ ਦਿੰਦਾ,
17ਮੇਰਾ ਸਾਹ ਮੇਰੀ ਪਤਨੀ ਲਈ ਘਿਣਾਉਣਾ ਹੈ,
18ਮੁੰਡੇ ਵੀ ਮੈਨੂੰ ਤੁੱਛ ਜਾਣਦੇ ਹਨ,
19ਮੇਰੇ ਸਾਰੇ ਗੂੜ੍ਹੇ ਮਿੱਤਰ ਮੈਥੋਂ ਨਫ਼ਰਤ ਕਰਦੇ ਹਨ,
20ਮੇਰੀਆਂ ਹੱਡੀਆਂ ਮੇਰੀ ਖੱਲ ਅਤੇ ਮੇਰੇ ਮਾਸ ਵਿੱਚ ਸੁੰਗੜ ਗਈਆਂ ਹਨ,
21“ਹੇ ਮੇਰੇ ਮਿੱਤਰੋ, ਮੇਰੇ ਉੱਤੇ ਤਰਸ ਖਾਓ, ਤਰਸ ਖਾਓ,
22ਤੁਸੀਂ ਪਰਮੇਸ਼ੁਰ ਵਾਂਗੂੰ ਕਿਉਂ ਮੇਰੇ ਪਿੱਛੇ ਪਏ ਹੋ?
23“ਕਾਸ਼ ਕਿ ਹੁਣ ਮੇਰੀਆਂ ਗੱਲਾਂ ਲਿਖੀਆਂ ਜਾਂਦੀਆਂ!
24ਉਹ ਲੋਹੇ ਦੀ ਲਿਖਣ ਨਾਲ ਅਤੇ ਸਿੱਕੇ ਨਾਲ ਸਦਾ
25ਮੈਂ ਤਾਂ ਜਾਣਦਾ ਹਾਂ ਕਿ ਮੇਰਾ ਛੁਟਕਾਰਾ ਦੇਣ ਵਾਲਾ ਜੀਉਂਦਾ ਹੈ,
26ਅਤੇ ਆਪਣੀ ਇਸ ਚਮੜੀ ਦੇ ਨਾਸ ਹੋਣ ਦੇ ਬਾਅਦ ਵੀ
27ਮੈਂ ਆਪ ਉਸ ਨੂੰ ਆਪਣੀਆਂ ਅੱਖਾਂ ਨਾਲ ਵੇਖਾਂਗਾ,
28“ਜੇ ਤੁਸੀਂ ਆਖੋ ਕਿ ਕਿਵੇਂ ਅਸੀਂ ਉਹ ਦੇ ਪਿੱਛੇ ਪਈਏ!
29ਤੁਸੀਂ ਤਲਵਾਰ ਦੀ ਧਾਰ ਤੋਂ ਡਰੋ,