1ਫੇਰ ਅਲੀਹੂ ਨੇ ਹੋਰ ਇਹ ਆਖਿਆ,
2“ਭਲਾ, ਤੂੰ ਇਸ ਨੂੰ ਠੀਕ ਸਮਝਦਾ ਹੈ,
3ਕਿਉਂ ਜੋ ਤੂੰ ਕਹਿੰਦਾ ਹੈ ਕਿ ਮੈਨੂੰ ਕੀ ਲਾਭ ਹੈ?
4“ਮੈਂ ਤੈਨੂੰ ਅਤੇ ਤੇਰੇ ਸਾਥੀਆਂ ਨੂੰ ਇਕੱਠੇ ਉੱਤਰ ਦਿੰਦਾ ਹਾਂ।
5ਅਕਾਸ਼ ਵੱਲ ਤੱਕ ਅਤੇ ਵੇਖ,
6ਜੇ ਤੂੰ ਪਾਪ ਕੀਤਾ ਤਾਂ ਤੂੰ ਪਰਮੇਸ਼ੁਰ ਉੱਤੇ ਕੀ ਅਸਰ ਪਾਉਂਦਾ ਹੈ,
7ਜੇ ਤੂੰ ਧਰਮੀ ਹੈ ਤਾਂ ਤੂੰ ਉਹ ਨੂੰ ਕੀ ਦਿੰਦਾ ਹੈ,
8ਤੇਰੀ ਬਦੀ ਤੇਰੇ ਜਿਹੇ ਮਨੁੱਖਾਂ ਲਈ ਹੈ,
9“ਬਹੁਤ ਜ਼ੁਲਮ ਹੋਣ ਦੇ ਕਾਰਨ ਉਹ ਚਿੱਲਾਉਂਦੇ ਹਨ,
10ਪਰ ਕੋਈ ਨਹੀਂ ਕਹਿੰਦਾ, ਪਰਮੇਸ਼ੁਰ ਮੇਰਾ ਸਿਰਜਣਹਾਰ ਕਿੱਥੇ ਹੈ,
11ਜਿਹੜਾ ਸਾਨੂੰ ਧਰਤੀ ਦੇ ਪਸ਼ੂਆਂ ਨਾਲੋਂ
12ਉੱਥੇ ਉਹ ਦੁਹਾਈ ਦਿੰਦੇ ਹਨ ਪਰ ਉਹ ਉੱਤਰ ਨਹੀਂ ਦਿੰਦਾ,
13ਪਰਮੇਸ਼ੁਰ ਸੱਚ-ਮੁੱਚ ਵਿਅਰਥ ਦੁਹਾਈ ਨਹੀਂ ਸੁਣਦਾ,
14ਖ਼ਾਸ ਕਰਕੇ ਜਦ ਤੂੰ ਕਹਿੰਦਾ ਹੈ ਕਿ ਉਹ ਮੈਨੂੰ ਦਰਸ਼ਣ ਨਹੀਂ ਦਿੰਦਾ,
15ਪਰ ਹੁਣੇ ਤਾਂ ਉਸ ਨੇ ਕ੍ਰੋਧ ਵਿੱਚ ਆ ਕੇ ਦੰਡ ਨਹੀਂ ਦਿੱਤਾ,
16ਇਸੇ ਕਾਰਨ ਅੱਯੂਬ ਆਪਣਾ ਮੂੰਹ ਫੋਕੀਆਂ ਗੱਲਾਂ ਲਈ ਖੋਲ੍ਹਦਾ ਹੈ, ਅਤੇ ਬਿਨ੍ਹਾਂ ਸਮਝ ਗੱਲਾਂ ਨੂੰ ਵਧਾਉਂਦਾ ਹੈ।”