1“ਕੀ ਤੂੰ ਜੰਗਲੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ?
2ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ,
3ਉਹ ਝੁੱਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ,
4ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ,
5“ਕਿਸ ਨੇ ਜੰਗਲੀ ਗਧੇ ਨੂੰ ਖੁੱਲ੍ਹਾ ਛੱਡਿਆ,
6ਉਸ ਦਾ ਨਿਵਾਸ ਮੈਂ ਖੁੱਲ੍ਹੇ ਮੈਦਾਨ ਨੂੰ ਠਹਿਰਾਇਆ,
7ਉਹ ਨਗਰ ਦੇ ਰੌਲ਼ੇ ਉੱਤੇ ਹੱਸਦਾ ਹੈ,
8ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ,
9“ਕੀ ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ,
10ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ?
11ਕੀ ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹ ਦੇ ਉੱਤੇ ਭਰੋਸਾ ਕਰੇਂਗਾ,
12ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ
13“ਸ਼ੁਤਰਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ,
14ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ,
15ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ,
16ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ,
17ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ,
18ਜਦ ਉਹ ਨੱਠਣ ਲਈ ਉੱਠਦੀ ਹੈ,
19“ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ?
20ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ?
21ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ,
22ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ,
23ਉਹ ਦੇ ਉੱਤੇ ਤਰਕਸ਼ ਖੜਕਦਾ ਹੈ,
24ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ,
25ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ,
26“ਕੀ ਬਾਜ਼ ਤੇਰੀ ਸਮਝ ਨਾਲ ਉੱਡਦਾ ਹੈ,
27ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ
28ਉਹ ਟਿੱਲੇ ਉੱਤੇ ਵੱਸਦਾ ਹੈ,
29ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ,
30ਉਹ ਦੇ ਬੱਚੇ ਲਹੂ ਚੂਸਦੇ ਹਨ,