1ਤਦ ਅਲੀਫਾਜ਼ ਤੇਮਾਨੀ ਨੇ ਆਖਿਆ,
2“ਭਲਾ, ਬੁੱਧੀਮਾਨ ਹਵਾਈ ਗਿਆਨ ਵਿੱਚ ਉੱਤਰ ਦੇਵੇ,
3ਕੀ ਉਹ ਵਿਅਰਥ ਗੱਲਾਂ ਨਾਲ ਬਹਿਸ ਕਰੇ,
4ਪਰ ਤੂੰ ਪਰਮੇਸ਼ੁਰ ਦਾ ਭੈਅ ਮੰਨਣਾ ਛੱਡ ਦਿੰਦਾ ਹੈ,
5ਤੇਰਾ ਮੂੰਹ ਤੇਰੀ ਬਦੀ ਨੂੰ ਪ੍ਰਗਟ ਕਰਦਾ ਹੈ,
6ਤੇਰਾ ਹੀ ਮੂੰਹ ਤੈਨੂੰ ਦੋਸ਼ੀ ਠਹਿਰਾਉਂਦਾ ਹੈ, ਨਾ ਕਿ ਮੈਂ,
7“ਕੀ ਪਹਿਲਾ ਮਨੁੱਖ ਤੂੰ ਹੀ ਜੰਮਿਆ ਹੈਂ
8ਕੀ ਤੂੰ ਪਰਮੇਸ਼ੁਰ ਦੀ ਗੁਪਤ ਯੋਜਨਾ ਨੂੰ ਸੁਣਦਾ ਹੈਂ,
9ਤੂੰ ਅਜਿਹਾ ਕੀ ਜਾਣਦਾ ਹੈ ਜੋ ਅਸੀਂ ਨਹੀਂ ਜਾਣਦੇ?
10ਸਾਡੇ ਵਿੱਚ ਧੌਲਿਆਂ ਵਾਲੇ ਸਗੋਂ ਬਜ਼ੁਰਗ ਵੀ ਹਨ,
11ਕੀ ਪਰਮੇਸ਼ੁਰ ਦੀਆਂ ਤਸੱਲੀਆਂ,
12ਤੇਰਾ ਮਨ ਤੈਨੂੰ ਕਿਉਂ ਖਿੱਚੀ ਜਾਂਦਾ ਹੈ।
13ਕੀ ਤੂੰ ਆਪਣਾ ਆਤਮਾ ਪਰਮੇਸ਼ੁਰ ਦੇ ਵਿਰੁੱਧ ਕਰਦਾ ਹੈਂ,
14“ਮਨੁੱਖ ਕੀ ਹੈ ਜੋ ਉਹ ਨਿਰਦੋਸ਼ ਠਹਿਰੇ,
15ਵੇਖੋ, ਉਹ ਆਪਣੇ ਪਵਿੱਤਰ ਜਨਾਂ ਉੱਤੇ ਵਿਸ਼ਵਾਸ ਨਹੀਂ ਰੱਖਦਾ,
16ਭਲਾ, ਫੇਰ ਮਨੁੱਖ ਕੀ ਜੋ ਘਿਣਾਉਣਾ
17“ਮੈਂ ਤੈਨੂੰ ਸਮਝਾ ਦਿਆਂਗਾ ਸੋ ਮੇਰੀ ਸੁਣ,
18ਆਪਣੇ ਪੁਰਖਿਆਂ ਤੋਂ ਸੁਣ ਕੇ, ਜੋ ਕੁਝ ਬੁੱਧਵਾਨਾਂ ਨੇ ਦੱਸਿਆ
19ਉਹਨਾਂ ਇੱਕਲਿਆਂ ਨੂੰ ਹੀ ਦੇਸ ਦਿੱਤਾ ਗਿਆ,
20ਦੁਸ਼ਟ ਜੀਵਨ ਭਰ ਤੜਫ਼ਦਾ ਹੈ,
21ਭੈਅ ਦੀ ਅਵਾਜ਼ ਉਹ ਦੇ ਕੰਨਾਂ ਵਿੱਚ ਗੂੰਜਦੀ ਰਹਿੰਦੀ ਹੈ,
22ਉਹ ਨੂੰ ਵਿਸ਼ਵਾਸ ਨਹੀਂ ਕਿ ਉਹ ਹਨੇਰੇ ਵਿੱਚੋਂ ਮੁੜ ਆਵੇਗਾ,
23ਉਹ ਰੋਟੀ ਲਈ ਮਾਰਿਆ-ਮਾਰਿਆ ਫਿਰਦਾ ਹੈ ਕਿ ਉਹ ਉਸ ਨੂੰ ਕਿੱਥੇ ਮਿਲੇਗੀ?
24ਪੀੜ ਅਤੇ ਦੁੱਖ ਉਹ ਨੂੰ ਡਰਾਉਂਦੇ ਹਨ,
25ਕਿਉਂ ਜੋ ਉਸ ਨੇ ਆਪਣਾ ਹੱਥ ਪਰਮੇਸ਼ੁਰ ਦੇ ਵਿਰੁੱਧ ਚੁੱਕਿਆ ਹੈ,
26ਉਹ ਟੇਢੀ ਧੌਣ ਨਾਲ ਆਪਣੀ ਮੋਟੀਆਂ-ਮੋਟੀਆਂ ਨੋਕਦਾਰ
27“ਉਸ ਨੇ ਆਪਣਾ ਚਿਹਰਾ ਚਰਬੀ ਨਾਲ ਢੱਕ ਲਿਆ ਹੈ,
28ਉਹ ਉੱਜੜੇ ਹੋਏ ਨਗਰਾਂ ਵਿੱਚ ਵੱਸ ਗਿਆ ਹੈ,
29ਉਹ ਧਨੀ ਨਾ ਹੋਵੇਗਾ ਨਾ ਉਹ ਦਾ ਮਾਲ ਬਣਿਆ ਰਹੇਗਾ,
30ਉਹ ਹਨੇਰੇ ਤੋਂ ਨਾ ਨਿੱਕਲੇਗਾ,
31ਉਹ ਵਿਅਰਥ ਗੱਲਾਂ ਉੱਤੇ ਭਰੋਸਾ ਕਰਕੇ ਆਪਣੇ ਆਪ ਨੂੰ ਧੋਖਾ ਨਾ ਦੇਵੇ
32ਉਹ ਆਪਣੇ ਦਿਨ ਤੋਂ ਪਹਿਲਾਂ ਹੀ ਪੂਰਾ ਹੋ ਜਾਵੇਗਾ,
33ਦਾਖ ਦੀ ਕੱਚੀ ਵੇਲ ਵਾਂਗੂੰ ਉਸ ਦੇ ਫਲ ਝੜ ਜਾਣਗੇ
34ਅਧਰਮੀਆਂ ਦੀ ਮੰਡਲੀ ਬਾਂਝ ਹੁੰਦੀ ਹੈ,
35ਉਨ੍ਹਾਂ ਦੇ ਗਰਭ ਵਿੱਚ ਮੁਸੀਬਤ ਪੈਂਦੀ ਹੈ