1ਤਦ ਸੋਫ਼ਰ ਨਅਮਾਤੀ ਨੇ ਉੱਤਰ ਦੇ ਕੇ ਆਖਿਆ,
2“ਮੇਰੀਆਂ ਬੇਚੈਨ ਸੋਚਾਂ ਮੈਨੂੰ ਜਵਾਬ ਦੇਣ ਲਈ
3ਮੈਂ ਉਹ ਝਿੜਕੀ ਸੁਣਦਾ ਜੋ ਮੈਨੂੰ ਸ਼ਰਮਿੰਦਾ ਕਰਦੀ ਹੈ,
4“ਕੀ ਤੂੰ ਇਹ ਮੁੱਢ ਤੋਂ ਨਹੀਂ ਜਾਣਦਾ,
5ਕਿ ਦੁਸ਼ਟਾਂ ਦਾ ਜੈਕਾਰਾ ਥੋੜ੍ਹੇ ਚਿਰ ਲਈ ਹੈ,
6ਜੇ ਉਹ ਦੀ ਉਚਿਆਈ ਅਕਾਸ਼ ਤੱਕ ਵੀ ਪਹੁੰਚੇ,
7ਤਾਂ ਵੀ ਉਹ ਧੂੜ੍ਹ ਵਾਂਗੂੰ ਸਦਾ ਲਈ ਨਾਸ ਹੋ ਜਾਵੇਗਾ,
8ਉਹ ਸੁਫ਼ਨੇ ਵਾਂਗੂੰ ਉੱਡ ਜਾਵੇਗਾ,
9ਜਿਹੜੀ ਅੱਖ ਨੇ ਉਸ ਨੂੰ ਵੇਖਿਆ ਉਹ ਫੇਰ ਨਹੀਂ ਵੇਖੇਗੀ,
10ਉਹ ਦੇ ਬੱਚੇ ਕੰਗਾਲਾਂ ਤੋਂ ਮਦਦ ਮੰਗਣਗੇ,
11ਉਹ ਦੀਆਂ ਹੱਡੀਆਂ ਜੁਆਨੀ ਦੇ ਬਲ ਨਾਲ ਭਰੀਆਂ ਹੋਈਆਂ ਤਾਂ ਹਨ,
12“ਭਾਵੇਂ ਬੁਰਿਆਈ ਉਹ ਦੇ ਮੂੰਹ ਵਿੱਚ ਮਿੱਠੀ ਲੱਗੇ,
13ਭਾਵੇਂ ਉਹ ਉਸ ਨੂੰ ਬਚਾ ਰੱਖੇ ਅਤੇ ਛੱਡੇ ਨਾ,
14ਤਾਂ ਵੀ ਉਹ ਦੀ ਰੋਟੀ ਉਹ ਦੀਆਂ ਆਂਦਰਾਂ ਵਿੱਚ ਪਲਟ ਜਾਂਦੀ ਹੈ,
15ਉਹ ਦੌਲਤ ਨੂੰ ਨਿਗਲ ਤਾਂ ਗਿਆ ਹੈ ਪਰ ਉਹ ਨੂੰ ਫਿਰ ਉਗਲੇਗਾ,
16ਉਹ ਨਾਗਾਂ ਦਾ ਵਿਸ ਚੂਸੇਗਾ,
17ਉਹ ਨਦੀਆਂ ਨੂੰ ਨਾ ਵੇਖੇਗਾ
18ਉਹ ਆਪਣੀ ਕਸ਼ਟ ਨਾਲ ਕੀਤੀ ਹੋਈ ਕਮਾਈ ਨੂੰ ਮੋੜ ਦੇਵੇਗਾ
19ਕਿਉਂ ਜੋ ਉਸ ਨੇ ਗਰੀਬਾਂ ਨੂੰ ਦਬਾਇਆ ਅਤੇ ਤਿਆਗ ਦਿੱਤਾ,
20“ਕਿਉਂ ਜੋ ਲਾਲਸਾ ਦੇ ਕਾਰਨ ਉਸ ਨੇ ਆਪਣੇ ਅੰਦਰ ਸ਼ਾਂਤੀ ਨਾ ਜਾਣੀ,
21ਕੋਈ ਵੀ ਚੀਜ਼ ਉਸ ਦੇ ਨਿਗਲਣ ਤੋਂ ਬਾਕੀ ਨਾ ਬਚੀ,
22ਉਹ ਆਪਣੀ ਭਰਪੂਰੀ ਦੀ ਬਹੁਤਾਇਤ ਵਿੱਚ ਵੀ ਲੋੜਵੰਦ ਰਹੇਗਾ,
23ਜਦ ਉਹ ਆਪਣਾ ਪੇਟ ਭਰਨ ਨੂੰ ਹੋਵੇ ਤਦ ਪਰਮੇਸ਼ੁਰ ਆਪਣਾ ਕਹਿਰ ਉਸ ਉੱਤੇ ਘੱਲੇਗਾ
24ਉਹ ਲੋਹੇ ਦੇ ਹਥਿਆਰ ਤੋਂ ਭੱਜੇਗਾ
25ਉਹ ਉਸ ਤੀਰ ਨੂੰ ਬਾਹਰ ਖਿੱਚਦਾ ਅਤੇ ਉਹ ਉਸ ਦੇ ਸਰੀਰ ਵਿੱਚੋਂ ਬਾਹਰ ਆਉਂਦਾ ਹੈ,
26ਉਸ ਦੇ ਖ਼ਜ਼ਾਨਿਆਂ ਉੱਤੇ ਘੁੱਪ ਹਨ੍ਹੇਰਾ ਛਾ ਜਾਵੇਗਾ,
27ਅਕਾਸ਼ ਉਹ ਦੀ ਬਦੀ ਨੂੰ ਪਰਗਟ ਕਰੇਗਾ,
28ਉਹ ਦੇ ਘਰ ਦਾ ਮਾਲ ਰੁੜ੍ਹ ਜਾਵੇਗਾ,
29ਪਰਮੇਸ਼ੁਰ ਵੱਲੋਂ ਦੁਸ਼ਟ ਮਨੁੱਖ ਦਾ ਇਹੋ ਹੀ ਹਿੱਸਾ ਹੈ,