1ਫੇਰ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
2“ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ?
3ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ?
4“ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ,
5ਕੀ ਤੇਰੀ ਬੁਰਿਆਈ ਵੱਡੀ ਨਹੀਂ,
6ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ,
7ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ,
8ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ,
9ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ,
10ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ,
11ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ,
12“ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ?
13ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ?
14ਬੱਦਲਾਂ ਦੀਆਂ ਘਟਾਂ ਉਹ ਦਾ ਪਰਦਾ ਹਨ, ਤਾਂ ਜੋ ਉਹ ਵੇਖ ਨਾ ਸਕੇ,
15ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ,
16ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ,
17ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ!
18ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ,
19ਧਰਮੀ ਵੇਖ ਕੇ ਖੁਸ਼ ਹੁੰਦੇ,
20ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ,
21“ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ,
22ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ,
23ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ
24ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ,
25ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ,
26ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ,
27ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ,
28ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ,
29ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ!
30ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ,