1“ਕੀ ਮਨੁੱਖ ਨੂੰ ਧਰਤੀ ਉੱਤੇ ਸਖ਼ਤ ਮਿਹਨਤ ਨਹੀਂ ਕਰਨੀ ਪੈਂਦੀ?
2ਜਿਵੇਂ ਕੋਈ ਦਾਸ ਛਾਂ ਨੂੰ ਲੋਚਦਾ ਹੈ,
3ਤਿਵੇਂ ਮੈਂ ਅਨਰਥ ਦੇ ਮਹੀਨਿਆਂ ਦਾ ਮਾਲਕ ਬਣਾਇਆ ਗਿਆ ਹਾਂ,
4ਜਦ ਮੈਂ ਲੰਮਾ ਪੈਂਦਾ ਹਾਂ ਤਾਂ ਮੈਂ ਸੋਚਦਾ ਹਾਂ,
5ਮੇਰਾ ਸਰੀਰ ਕੀੜਿਆਂ ਅਤੇ ਮਿੱਟੀ ਦੇ ਢੇਲਿਆਂ ਨਾਲ ਢੱਕਿਆ ਹੋਇਆ ਹੈ,
6“ਮੇਰੇ ਦਿਨ ਜੁਲਾਹੇ ਦੀ ਨਾਲ ਤੋਂ ਵੀ ਕਾਹਲੇ ਹਨ,
7ਯਾਦ ਰੱਖ ਕਿ ਮੇਰਾ ਜੀਵਨ ਸਾਹ ਹੀ ਹੈ,
8ਜਿਹੜੀ ਅੱਖ ਮੈਨੂੰ ਹੁਣ ਵੇਖਦੀ ਹੈ, ਉਹ ਫੇਰ ਨਹੀਂ ਵੇਖੇਗੀ,
9ਜਿਵੇਂ ਬੱਦਲ ਫੱਟ ਕੇ ਮੁੱਕ ਜਾਂਦਾ ਹੈ,
10ਉਹ ਆਪਣੇ ਘਰ ਨੂੰ ਫੇਰ ਨਹੀਂ ਮੁੜਦਾ,
11“ਇਸ ਲਈ ਮੈਂ ਆਪਣਾ ਮੂੰਹ ਬੰਦ ਨਾ ਕਰਾਂਗਾ,
12ਕੀ ਮੈਂ ਸਮੁੰਦਰ ਹਾਂ, ਜਾਂ ਜਲ ਜੰਤੂ,
13ਜਦ ਮੈਂ ਸੋਚਦਾ ਹਾਂ ਕਿ ਮੇਰੀ ਮੰਜੀ ਉੱਤੇ ਮੈਨੂੰ ਸ਼ਾਂਤੀ ਮਿਲੇਗੀ
14ਤਦ ਤੂੰ ਮੈਨੂੰ ਸੁਫ਼ਨਿਆਂ ਨਾਲ ਘਬਰਾ ਦਿੰਦਾ ਹੈਂ,
15ਇਸ ਲਈ ਮੇਰੀ ਜਾਨ ਫਾਂਸੀ ਨੂੰ
16ਮੈਂ ਤੁੱਛ ਹਾਂ, ਮੈਂ ਸਦਾ ਤੱਕ ਜੀਉਂਦਾ ਨਾ ਰਹਾਂਗਾ,
17“ਮਨੁੱਖ ਕੀ ਹੈ ਜੋ ਤੂੰ ਉਸ ਨੂੰ ਵਡਿਆਵੇਂ,
18ਅਤੇ ਹਰ ਸਵੇਰ ਉਸ ਦੀ ਖ਼ਬਰ ਲਵੇਂ,
19ਤੂੰ ਕਦ ਤੱਕ ਮੇਰੀ ਵੱਲ ਵੇਖਣੋਂ ਨਾ ਹਟੇਂਗਾ
20ਹੇ ਮਨੁੱਖਾਂ ਦੇ ਰਾਖੇ, ਜੇ ਮੈਂ ਪਾਪ ਕੀਤਾ ਤਾਂ ਮੈਂ ਤੇਰਾ ਕੀ ਵਿਗਾੜਿਆ ਹੈ?
21ਅਤੇ ਤੂੰ ਮੇਰਾ ਅਪਰਾਧ ਕਿਉਂ ਮਾਫ਼ ਨਹੀਂ ਕਰਦਾ,