We Believe JesusFé, Esperança e Nova Vida

ਜ਼ਕਰ 5

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਕਰ 4 ਜ਼ਕਰ ਜ਼ਕਰ 6 →

1ਮੈਂ ਮੁੜ ਕੇ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਸੀ।

2ਉਸ ਨੇ ਮੈਨੂੰ ਕਿਹਾ, ਤੂੰ ਕੀ ਦੇਖਦਾ ਹੈਂ? ਮੈਂ ਕਿਹਾ, ਮੈਂ ਇੱਕ ਉੱਡਦੀ ਹੋਈ ਲਪੇਟਵੀਂ ਪੱਤ੍ਰੀ ਦੇਖਦਾ ਹਾਂ, ਜਿਸ ਦੀ ਲੰਬਾਈ ਵੀਹ ਹੱਥ ਅਤੇ ਚੌੜਾਈ ਦਸ ਹੱਥ ਹੈ।

3ਫੇਰ ਉਸ ਨੇ ਮੈਨੂੰ ਕਿਹਾ, ਇਹ ਉਹ ਸਰਾਪ ਹੈ ਜਿਹੜਾ ਸਾਰੇ ਦੇਸ ਉੱਤੇ ਆਉਣ ਵਾਲਾ ਹੈ, ਕਿਉਂ ਜੋ ਹਰੇਕ ਚੋਰੀ ਕਰਦਾ ਹੈ, ਹੁਣ ਤੋਂ ਉਹ ਇਸ ਦੇ ਅਨੁਸਾਰ ਕੱਟਿਆ ਜਾਵੇਗਾ ਅਤੇ ਹਰੇਕ ਜੋ ਸਹੁੰ ਖਾਂਦਾ ਹੈ, ਉਹ ਇਸ ਦੇ ਅਨੁਸਾਰ ਹੁਣ ਤੋਂ ਕੱਟਿਆ ਜਾਵੇਗਾ।

4ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਉਸ ਨੂੰ ਬਾਹਰ ਲਿਆਵਾਂਗਾ। ਉਹ ਚੋਰ ਦੇ ਘਰ ਵਿੱਚ ਅਤੇ ਮੇਰੇ ਨਾਮ ਦੀ ਝੂਠੀ ਸਹੁੰ ਖਾਣ ਵਾਲੇ ਦੇ ਘਰ ਵਿੱਚ ਵੜੇਗਾ, ਉਹ ਉਸ ਦੇ ਘਰ ਦੇ ਅੰਦਰ ਟਿਕੇਗਾ ਅਤੇ ਉਸ ਨੂੰ ਲੱਕੜੀ ਅਤੇ ਪੱਥਰ ਸਮੇਤ ਨਾਸ ਕਰੇਗਾ।

5ਤਦ ਉਹ ਦੂਤ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਬਾਹਰ ਆਇਆ ਅਤੇ ਉਸ ਨੇ ਮੈਨੂੰ ਕਿਹਾ, ਤੂੰ ਆਪਣੀਆਂ ਅੱਖਾਂ ਚੁੱਕ ਕੇ ਦੇਖ! ਉਹ ਕੀ ਹੈ ਜੋ ਬਾਹਰ ਨੂੰ ਨਿੱਕਲਦਾ ਹੈ?

6ਮੈਂ ਕਿਹਾ, ਇਹ ਕੀ ਹੈ? ਉਸ ਨੇ ਕਿਹਾ ਕਿ ਉਹ ਇੱਕ ਏਫਾਹ ਬਾਹਰ ਨੂੰ ਨਿੱਕਲ ਰਿਹਾ ਹੈ। ਉਸ ਨੇ ਕਿਹਾ, ਸਾਰੇ ਦੇਸ ਵਿੱਚ ਉਹਨਾਂ ਦੀ ਇਹ ਬਦੀ ਹੈ।

7ਤਾਂ ਵੇਖੋ, ਸਿੱਕੇ ਦਾ ਇੱਕ ਢੱਕਣ ਉੱਪਰ ਚੁੱਕਿਆ ਗਿਆ ਅਤੇ ਇੱਕ ਔਰਤ ਏਫਾਹ ਦੇ ਵਿੱਚ ਬੈਠੀ ਹੋਈ ਸੀ।

8ਉਸ ਕਿਹਾ ਕਿ ਇਹ ਦੁਸ਼ਟਪੁਣਾ ਹੈ। ਉਸ ਨੇ ਔਰਤ ਨੂੰ ਏਫਾਹ ਵਿੱਚ ਧੱਕ ਦਿੱਤਾ ਅਤੇ ਉਸ ਸਿੱਕੇ ਦੇ ਢੱਕਣ ਨੂੰ ਏਫਾਹ ਦੇ ਮੂੰਹ ਉੱਤੇ ਸੁੱਟ ਦਿੱਤਾ।

9ਫੇਰ ਮੈਂ ਆਪਣੀਆਂ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਇਸਤਰੀਆਂ ਬਾਹਰ ਨਿੱਕਲੀਆਂ ਅਤੇ ਹਵਾ ਉਹਨਾਂ ਦੇ ਖੰਭਾਂ ਦੇ ਵਿੱਚ ਸੀ, ਕਿਉਂ ਜੋ ਉਹਨਾਂ ਦੇ ਖੰਭ ਲਮਢੀਂਗ ਦੇ ਖੰਭਾਂ ਵਰਗੇ ਸਨ। ਉਹਨਾਂ ਨੇ ਏਫਾਹ ਨੂੰ ਧਰਤੀ ਅਤੇ ਅਕਾਸ਼ ਦੇ ਵਿੱਚ ਵਿਚਾਲੇ ਤੱਕ ਚੁੱਕਿਆ

10ਤਾਂ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ ਕਿਹਾ, ਇਹ ਏਫਾਹ ਨੂੰ ਕਿੱਥੇ ਲੈ ਚੱਲੀਆਂ ਹਨ?

11ਉਸ ਮੈਨੂੰ ਕਿਹਾ ਕਿ ਸ਼ਿਨਾਰ ਬੇਬੀਲੋਨ ਦਾ ਦੂਸਰਾ ਨਾਮ ਦੇਸ ਵਿੱਚ ਉਸ ਦਾ ਇੱਕ ਘਰ ਬਣਾਉਣਾ ਹੈ। ਜਦ ਉਹ ਤਿਆਰ ਹੋ ਜਾਵੇ ਤਾਂ ਉਹ ਦੇ ਅੱਡੇ ਉੱਤੇ ਉਹ ਰੱਖਿਆ ਜਾਵੇਗਾ।

← ਜ਼ਕਰ 4 ਜ਼ਕਰ ਜ਼ਕਰ 6 →