1ਬੁਰਿਆਂ ਮਨੁੱਖਾਂ ਉੱਤੇ ਖੁਣਸ ਨਾ ਕਰ,
2ਕਿਉਂ ਜੋ ਉਨ੍ਹਾਂ ਦਾ ਮਨ ਅਨ੍ਹੇਰ ਕਰਨ ਵਿੱਚ ਲੱਗਾ ਰਹਿੰਦਾ ਹੈ,
3ਬੁੱਧ ਨਾਲ ਘਰ ਬਣਾਈਦਾ ਹੈ,
4ਗਿਆਨ ਦੇ ਦੁਆਰਾ ਉਹ ਦੀਆਂ ਕੋਠੜੀਆਂ ਸਭ ਪਰਕਾਰ ਦੇ ਅਣਮੁੱਲ
5ਬੁੱਧਵਾਨ ਮਨੁੱਖ ਬਲਵਾਨ ਹੈ,
6ਤੂੰ ਚੰਗੀ ਮੱਤ ਲੈ ਕੇ ਆਪਣਾ ਯੁੱਧ ਕਰ,
7ਬੁੱਧ ਮੂਰਖ ਲਈ ਬਹੁਤ ਉੱਚੀ ਹੈ,
8ਜਿਹੜਾ ਬੁਰਿਆਈ ਸੋਚਦਾ ਹੈ,
9ਮੂਰਖਤਾਈ ਦਾ ਵਿਚਾਰ ਹੀ ਪਾਪ ਹੈ,
10ਜੇ ਤੂੰ ਬਿਪਤਾ ਦੇ ਦਿਨ ਢਿੱਲਾ ਪੈ ਜਾਵੇਂ,
11ਜਿਹੜੇ ਮਾਰੇ ਜਾਣ ਲਈ ਲਿਜਾਏ ਜਾਂਦੇ ਹਨ ਉਨ੍ਹਾਂ ਨੂੰ ਛੁਡਾ,
12ਜੇ ਤੂੰ ਆਖੇਂ, ਲਓ, ਸਾਨੂੰ ਤਾਂ ਇਸ ਗੱਲ ਦਾ ਪਤਾ ਹੀ ਨਹੀਂ ਸੀ,
13ਹੇ ਮੇਰੇ ਪੁੱਤਰ, ਤੂੰ ਸ਼ਹਿਦ ਖਾਹ, ਉਹ ਚੰਗਾ ਜੋ ਹੈ,
14ਜਾਣ ਲੈ ਕਿ ਬੁੱਧ ਤੇਰੀ ਜਾਨ ਲਈ ਇਸੇ ਤਰ੍ਹਾਂ ਹੈ,
15ਹੇ ਦੁਸ਼ਟ, ਧਰਮੀ ਦੀ ਵੱਸੋਂ ਦੀ ਘਾਤ ਵਿੱਚ ਨਾ ਬੈਠ!
16ਧਰਮੀ ਸੱਤ ਵਾਰੀ ਡਿੱਗ ਕੇ ਉੱਠ ਖਲੋਂਦਾ ਹੈ,
17ਜਦ ਤੇਰਾ ਵੈਰੀ ਡਿੱਗੇ ਤਾਂ ਤੂੰ ਅਨੰਦ ਨਾ ਹੋਵੀਂ,
18ਕਿਤੇ ਯਹੋਵਾਹ ਇਹ ਵੇਖ ਕੇ ਬੁਰਾ ਮੰਨੇ,
19ਕੁਕਰਮੀ ਦੇ ਕਾਰਨ ਤੂੰ ਨਾ ਕੁੜ੍ਹ ਨਾ ਦੁਸ਼ਟਾਂ ਉੱਤੇ ਖੁਣਸ ਕਰ,
20ਕਿਉਂ ਜੋ ਬੁਰਿਆਰ ਲਈ ਅੱਗੇ ਨੂੰ ਕੋਈ ਆਸ ਨਹੀਂ,
21ਹੇ ਮੇਰੇ ਪੁੱਤਰ, ਯਹੋਵਾਹ ਦਾ ਅਤੇ ਰਾਜੇ ਦਾ ਭੈਅ ਮੰਨ,
22ਕਿਉਂ ਜੋ ਉਨ੍ਹਾਂ ਵੱਲੋਂ ਬਿਪਤਾ ਅਚਾਨਕ ਆਵੇਗੀ,
23ਇਹ ਵੀ ਬੁੱਧਵਾਨਾਂ ਦੇ ਵਾਕ ਹਨ,
24ਜਿਹੜਾ ਦੁਸ਼ਟ ਨੂੰ ਆਖਦਾ ਹੈ, ਤੂੰ ਧਰਮੀ ਹੈ,
25ਪਰ ਜੋ ਉਸ ਨੂੰ ਤਾੜਦੇ ਹਨ ਉਨ੍ਹਾਂ ਦਾ ਭਲਾ ਹੋਵੇਗਾ,
26ਜਿਹੜਾ ਸੱਚਾ ਉੱਤਰ ਦਿੰਦਾ ਹੈ,
27ਪਹਿਲਾਂ ਬਾਹਰ ਆਪਣਾ ਕੰਮ ਤਿਆਰ ਕਰ ਅਤੇ ਖੇਤ ਨੂੰ ਸੁਆਰ,
28ਆਪਣੇ ਗੁਆਂਢੀ ਦੇ ਵਿਰੁੱਧ ਝੂਠੀ ਗਵਾਹੀ ਨਾ ਦੇ,
29ਇਹ ਨਾ ਆਖੀਂ ਭਈ ਜਿਵੇਂ ਉਹ ਨੇ ਮੇਰੇ ਨਾਲ ਕੀਤਾ ਹੈ ਤਿਵੇਂ ਮੈਂ ਵੀ ਉਹ ਦੇ ਨਾਲ ਕਰਾਂਗਾ
30ਮੈਂ ਆਲਸੀ ਮਨੁੱਖ ਦੇ ਖੇਤ ਦੇ ਅਤੇ ਨਿਰਬੁੱਧ ਆਦਮੀ ਦੇ ਅੰਗੂਰੀ ਬਾਗ਼ ਦੇ ਨੇੜਿਓਂ ਲੰਘਿਆ,
31ਤਾਂ ਵੇਖੋ, ਉੱਥੇ ਸਭ ਕੰਡੇ ਹੀ ਕੰਡੇ ਉੱਗੇ ਪਏ ਸਨ,
32ਜੋ ਮੈਂ ਵੇਖਿਆ ਉਸ ਉੱਤੇ ਮੈਂ ਆਪਣੇ ਮਨ ਵਿੱਚ ਵਿਚਾਰ ਕੀਤਾ,
33ਰੱਤੀ ਕੁ ਨੀਂਦ, ਰੱਤੀ ਕੁ ਊਂਘ,
34ਇਸੇ ਤਰ੍ਹਾਂ ਗਰੀਬੀ ਡਾਕੂ ਵਾਂਗੂੰ,