1ਹੇ ਮੇਰੇ ਪੁੱਤਰੋ, ਤੁਸੀਂ ਪਿਤਾ ਦਾ ਉਪਦੇਸ਼ ਸੁਣੋ
2ਕਿਉਂ ਜੋ ਮੈਂ ਤੁਹਾਨੂੰ ਚੰਗੀ ਸਿੱਖਿਆ ਦਿੰਦਾ ਹਾਂ,
3ਜਦ ਮੈਂ ਆਪਣੇ ਪਿਤਾ ਦਾ ਪੁੱਤਰ
4ਤਦ ਉਸ ਨੇ ਮੈਨੂੰ ਸਿਖਾਇਆ ਤੇ ਇਹ ਆਖਿਆ,
5ਬੁੱਧ ਨੂੰ ਪ੍ਰਾਪਤ ਕਰ, ਸਮਝ ਨੂੰ ਵੀ ਪ੍ਰਾਪਤ ਕਰ,
6ਉਹ ਨੂੰ ਨਾ ਛੱਡੀਂ ਤਾਂ ਉਹ ਤੇਰੀ ਰੱਖਿਆ ਕਰੇਗੀ,
7ਬੁੱਧ ਦਾ ਮੁੱਢ ਇਹ ਹੈ ਭਈ ਬੁੱਧ ਨੂੰ ਪ੍ਰਾਪਤ ਕਰ
8ਉਹ ਦੀ ਵਡਿਆਈ ਕਰ ਤਾਂ ਉਹ ਤੈਨੂੰ ਵਧਾਵੇਗੀ,
9ਉਹ ਤੇਰੇ ਸਿਰ ਉੱਤੇ ਸ਼ਿੰਗਾਰ ਦਾ ਸਿਹਰਾ ਬੰਨ੍ਹੇਗੀ,
10ਹੇ ਮੇਰੇ ਪੁੱਤਰ, ਸੁਣ ਅਤੇ ਮੇਰੀਆਂ ਗੱਲਾਂ ਨੂੰ ਮੰਨ,
11ਮੈਂ ਤੈਨੂੰ ਬੁੱਧ ਦਾ ਰਾਹ ਦੱਸਿਆ ਹੈ,
12ਜਦ ਤੂੰ ਤੁਰੇਂਗਾ ਤਾਂ ਤੇਰੇ ਰਾਹਾਂ ਵਿੱਚ ਕੋਈ ਰੁਕਾਵਟ ਨਾ ਹੋਵੇਗੀ
13ਸਿੱਖਿਆ ਨੂੰ ਫੜੀ ਰੱਖ, ਉਹ ਨੂੰ ਛੱਡੀਂ ਨਾ,
14ਦੁਸ਼ਟਾਂ ਦੇ ਰਾਹ ਵਿੱਚ ਨਾ ਚੱਲ
15ਉਸ ਤੋਂ ਦੂਰ ਰਹਿ, ਉਹ ਦੇ ਕੋਲੋਂ ਦੀ ਵੀ ਨਾ ਲੰਘੀਂ,
16ਕਿਉਂ ਜੋ ਜਦੋਂ ਤੱਕ ਉਹ ਬੁਰਿਆਈ ਨਾ ਕਰ ਲੈਣ, ਉਨ੍ਹਾਂ ਨੂੰ ਨੀਂਦ ਨਹੀਂ ਆਉਂਦੀ
17ਉਹ ਬੁਰਿਆਈ ਦੀ ਰੋਟੀ ਖਾਂਦੇ ਅਤੇ ਜ਼ੁਲਮ ਦੀ ਮਧ ਪੀਂਦੇ ਹਨ।
18ਪਰ ਧਰਮੀਆਂ ਦਾ ਰਾਹ ਫ਼ਜ਼ਰ ਦੇ ਚਾਨਣ ਵਰਗਾ ਹੈ,
19ਦੁਸ਼ਟਾਂ ਦਾ ਰਾਹ ਘੁੱਪ ਹਨੇਰ ਵਰਗਾ ਹੈ,
20ਹੇ ਮੇਰੇ ਪੁੱਤਰ, ਤੂੰ ਮੇਰੀਆਂ ਗੱਲਾਂ ਧਿਆਨ ਨਾਲ ਸੁਣ
21ਉਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ,
22ਜਿਨ੍ਹਾਂ ਨੂੰ ਉਹ ਪ੍ਰਾਪਤ ਹੁੰਦੀਆਂ ਹਨ,
23ਆਪਣੇ ਮਨ ਦੀ ਵੱਡੀ ਚੌਕਸੀ ਕਰ,
24ਪੁੱਠੀਆਂ ਗੱਲਾਂ ਆਪਣੇ ਮੂੰਹ ਤੋਂ
25ਤੇਰੀਆਂ ਅੱਖਾਂ ਸਾਹਮਣੇ ਵੱਲ ਹੀ ਵੇਖਦੀਆਂ ਰਹਿਣ
26ਆਪਣੇ ਪੈਰਾਂ ਲਈ ਰਾਹ ਨੂੰ ਪੱਧਰਾ ਕਰ,
27ਨਾ ਸੱਜੇ ਨੂੰ ਮੁੜ ਅਤੇ ਨਾ ਖੱਬੇ ਨੂੰ,