1ਹੇ ਮੇਰੇ ਪੁੱਤਰ, ਮੇਰੀ ਬੁੱਧ ਵੱਲ ਧਿਆਨ ਦੇ
2ਤਾਂ ਜੋ ਤੇਰੀ ਮੱਤ ਬਣੀ ਰਹੇ
3ਕਿਉਂ ਜੋ ਪਰਾਈ ਔਰਤ ਦੇ ਬੁੱਲ੍ਹਾਂ ਤੋਂ ਸ਼ਹਿਦ ਟਪਕਦਾ ਹੈ
4ਪਰ ਅੰਤ ਵਿੱਚ ਉਹ ਨਾਗਦੌਣੇ ਵਰਗੀ ਕੌੜੀ
5ਉਹ ਦੇ ਪੈਰ ਮੌਤ ਦੇ ਰਾਹ ਵੱਲ ਲਹਿ ਪੈਂਦੇ ਹਨ
6ਜੀਵਨ ਦਾ ਪੱਧਰਾ ਰਾਹ ਉਹ ਨੂੰ ਨਹੀਂ ਲੱਭਦਾ,
7ਇਸ ਲਈ ਹੇ ਮੇਰੇ ਪੁੱਤਰ ਤੂੰ ਮੇਰੀ ਸੁਣ
8ਉਸ ਔਰਤ ਤੋਂ ਆਪਣਾ ਰਾਹ ਦੂਰ ਹੀ ਰੱਖ
9ਕਿਤੇ ਤੂੰ ਆਪਣਾ ਆਦਰ ਹੋਰਨਾਂ ਨੂੰ
10ਕਿਤੇ ਪਰਾਏ ਤੇਰੀ ਕਮਾਈ ਨਾਲ ਰੱਜ ਜਾਣ
11ਅਤੇ ਤੇਰੇ ਜੀਵਨ ਦੇ ਅੰਤ ਵਿੱਚ ਜਦ ਮੇਰਾ ਮਾਸ
12ਅਤੇ ਆਖੇਂ, ਮੈਂ ਉਪਦੇਸ਼ ਨਾਲ ਕਿਵੇਂ ਵੈਰ ਰੱਖਿਆ
13ਮੈਂ ਆਪਣੇ ਉਪਦੇਸ਼ਕਾਂ ਦੀ ਗੱਲ ਨਾ ਮੰਨੀ,
14ਮੰਡਲੀ ਅਤੇ ਸਭਾ ਦੇ ਵਿੱਚ ਰਹਿੰਦੇ ਹੋਏ ਵੀ
15ਤੂੰ ਪਾਣੀ ਆਪਣੇ ਹੀ ਕੁੰਡ ਵਿੱਚੋਂ ਪੀ
16ਤੇਰੇ ਸੋਤੇ ਕਿਉਂ ਬਾਹਰ ਵਗਾਏ ਜਾਣ
17ਉਹ ਇਕੱਲੇ ਤੇਰੇ ਲਈ ਹੀ ਹੋਣ,
18ਤੇਰਾ ਸੋਤਾ ਮੁਬਾਰਕ ਹੋਵੇ ਅਤੇ ਤੂੰ ਆਪਣੀ ਜੁਆਨੀ ਦੀ ਵਹੁਟੀ5:18 ਜੁਆਨ ਵਹੁਟੀ ਨਾਲ ਅਨੰਦ ਰਹਿ।
19ਉਹ ਪਿਆਰੀ ਹਰਨੀ ਅਤੇ ਸੋਹਣੀ ਹਰਨੋਟੀ ਹੋਵੇ,
20ਹੇ ਮੇਰੇ ਪੁੱਤਰ, ਤੂੰ ਕਿਉਂ ਪਰਾਈ ਔਰਤ ਉੱਤੇ ਮੋਹਿਤ ਹੋਵੇਂ
21ਕਿਉਂ ਜੋ ਮਨੁੱਖ ਦੇ ਰਾਹ ਯਹੋਵਾਹ ਦੀ ਨਿਗਾਹ ਦੇ ਸਾਹਮਣੇ ਹਨ
22ਦੁਸ਼ਟ ਜਨ ਦੀਆਂ ਆਪਣੀਆਂ ਹੀ ਬਦੀਆਂ ਉਹ ਨੂੰ ਫਸਾ ਲੈਣਗੀਆਂ
23ਉਹ ਸਿੱਖਿਆ ਪਾਏ ਬਿਨ੍ਹਾਂ ਮਰੇਗਾ