1ਬੁੱਧ ਨੇ ਆਪਣਾ ਘਰ ਬਣਾਇਆ ਹੈ,
2ਉਹ ਨੇ ਰਾਤ ਦੇ ਭੋਜਨ ਦੇ ਲਈ ਆਪਣੇ ਪਸ਼ੂਆਂ ਨੂੰ ਕੱਟ ਕੇ ਤਿਆਰ ਕੀਤਾ, ਉਹ ਨੇ ਆਪਣੀ ਮੈ ਰਲਾ ਲਈ,
3ਉਹ ਨੇ ਆਪਣੀਆਂ ਦਾਸੀਆਂ ਕੋਲ ਸੱਦਾ ਭੇਜਿਆ ਹੈ,
4ਜੋ ਕੋਈ ਭੋਲਾ ਹੈ ਉਹ ਉਰੇ ਜਾਵੇ!
5ਆਓ, ਮੇਰੀ ਰੋਟੀ ਵਿੱਚੋਂ ਖਾਓ,
6ਭੋਲਿਆਂ ਦੀ ਸੰਗਤ ਨੂੰ ਛੱਡੋ ਤੇ ਜੀਉਂਦੇ ਰਹੋ,
7ਮਖ਼ੌਲੀਏ ਨੂੰ ਤਾੜਨ ਵਾਲਾ ਆਪਣੀ ਹੀ ਬੇਇੱਜ਼ਤੀ ਕਰਾਉਂਦਾ ਹੈ,
8ਮਖ਼ੌਲੀਏ ਨੂੰ ਨਾ ਤਾੜ ਕਿਤੇ ਉਹ ਤੇਰਾ ਵੈਰੀ ਨਾ ਬਣ ਜਾਏ,
9ਬੁੱਧਵਾਨ ਨੂੰ ਸਿੱਖਿਆ ਦੇ, ਉਹ ਹੋਰ ਵੀ ਬੁੱਧਵਾਨ ਹੋਵੇਗਾ,
10ਯਹੋਵਾਹ ਦਾ ਭੈਅ ਮੰਨਣਾ ਬੁੱਧ ਦਾ ਮੁੱਢ ਹੈ,
11ਮੇਰੇ ਰਾਹੀਂ ਤੇਰੀ ਉਮਰ ਵਧੇਗੀ,
12ਜੇ ਤੂੰ ਬੁੱਧਵਾਨ ਹੈ ਤਾਂ ਤੂੰ ਹੀ ਉਸਦਾ ਲਾਭ ਪਾਵੇਂਗਾ,
13ਮੂਰਖ ਔਰਤ ਬੜਬੋਲੀ ਹੈ, ਉਹ ਭੋਲੀ ਹੈ
14ਉਹ ਆਪਣੇ ਘਰ ਦੇ ਬੂਹੇ ਕੋਲ,
15ਤਾਂ ਜੋ ਰਾਹੀਆਂ ਨੂੰ ਸੱਦੇ, ਜਿਹੜੇ ਆਪਣੇ ਰਾਹ ਸਿੱਧੇ ਤੁਰੇ ਜਾਂਦੇ ਹਨ,
16ਜਿਹੜਾ ਭੋਲਾ ਹੈ, ਉਹ ਐਥੇ ਆਵੇ!
17ਚੋਰੀ ਦਾ ਪਾਣੀ ਮਿੱਠਾ, ਅਤੇ ਲੁਕਮੀ ਰੋਟੀ ਸੁਆਦਲੀ ਹੈ!
18ਪਰ ਉਸ ਰਾਹੀ ਨੂੰ ਪਤਾ ਨਹੀਂ ਕਿ ਮਰੇ ਹੋਏ ਉੱਥੇ ਪਏ ਹਨ,