We Believe JesusFé, Esperança e Nova Vida

ਜ਼ਬੂਰ 136

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਜ਼ਬੂਰ 135 ਜ਼ਬੂਰ ਜ਼ਬੂਰ 137 →

1ਯਹੋਵਾਹ ਦਾ ਧੰਨਵਾਦ ਕਰੋ ਜੋ ਉਹ ਭਲਾ ਹੈ,

2ਦੇਵਤਿਆਂ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ,

3ਪ੍ਰਭੂਆਂ ਦੇ ਪ੍ਰਭੂ ਦਾ ਧੰਨਵਾਦ ਕਰੋ,

4ਉਸੇ ਦਾ ਜੋ ਇਕੱਲਾ ਹੀ ਵੱਡੇ-ਵੱਡੇ ਅਚਰਜਾਂ ਨੂੰ ਕਰਦਾ ਹੈ,

5ਉਸੇ ਦਾ ਜਿਸ ਨੇ ਅਕਾਸ਼ ਨੂੰ ਬੁੱਧ ਨਾਲ ਬਣਾਇਆ ਹੈ,

6ਉਸੇ ਦਾ ਜਿਸ ਨੇ ਧਰਤੀ ਨੂੰ ਪਾਣੀਆਂ ਉੱਤੇ ਫੈਲਾਇਆ ਹੈ,

7ਉਸੇ ਦਾ ਜਿਸ ਨੇ ਵੱਡੀਆਂ-ਵੱਡੀਆਂ ਜੋਤਾਂ ਨੂੰ ਬਣਾਇਆ,

8ਸੂਰਜ ਨੂੰ ਕਿ ਉਹ ਦਿਨ ਉੱਤੇ ਰਾਜ ਕਰੇ,

9ਚੰਦਰਮਾਂ ਤੇ ਤਾਰਿਆਂ ਨੂੰ ਕਿ ਓਹ ਰਾਤ ਉੱਤੇ ਰਾਜ ਕਰਨ,

10ਉਸੇ ਦਾ ਜਿਸ ਮਿਸਰ ਦੇ ਪਹਿਲੌਠਿਆਂ ਨੂੰ ਮਾਰਿਆ,

11ਅਤੇ ਇਸਰਾਏਲ ਨੂੰ ਉਨ੍ਹਾਂ ਦੇ ਵਿੱਚ ਕੱਢ ਲਿਆਇਆ,

12ਤਕੜੇ ਹੱਥ ਤੇ ਪਸਾਰੀ ਹੋਈ ਬਾਂਹ ਨਾਲ,

13ਉਸੇ ਦਾ ਜਿਸ ਲਾਲ ਸਮੁੰਦਰ ਨੂੰ ਪਾੜ ਕੇ ਦੋ ਹਿੱਸੇ ਕਰ ਦਿੱਤਾ,

14ਅਤੇ ਇਸਰਾਏਲ ਨੂੰ ਉਹ ਦੇ ਵਿੱਚੋਂ ਦੀ ਲੰਘਾ ਲਿਆ,

15ਅਤੇ ਫ਼ਿਰਊਨ ਤੇ ਉਹ ਦੀ ਫੌਜ ਨੂੰ ਲਾਲ ਸਮੁੰਦਰ ਵਿੱਚ ਝਾੜ ਸੁੱਟਿਆ,

16ਉਸੇ ਦਾ ਜੋ ਆਪਣੀ ਪਰਜਾ ਨੂੰ ਉਜਾੜ ਦੇ ਵਿੱਚ ਲਈ ਤੁਰਿਆ,

17ਉਸੇ ਦਾ ਜਿਸ ਵੱਡੇ-ਵੱਡੇ ਰਾਜਿਆਂ ਨੂੰ ਮਾਰਿਆ,

18ਅਤੇ ਤੇਜਵਾਨ ਰਾਜਿਆਂ ਨੂੰ ਵੱਢ ਸੁੱਟਿਆ,

19ਅਮੋਰੀਆਂ ਦੇ ਰਾਜੇ ਸੀਹੋਨ ਨੂੰ,

20ਬਾਸ਼ਾਨ ਦੇ ਰਾਜੇ ਓਗ ਨੂੰ,

21ਅਤੇ ਉਨ੍ਹਾਂ ਦੇ ਦੇਸ ਨੂੰ ਮਿਲਖ਼ ਵਿੱਚ ਦੇ ਦਿੱਤਾ,

22ਆਪਣੇ ਦਾਸ ਇਸਰਾਏਲ ਦੀ ਮਿਲਖ਼ ਵਿੱਚ,

23ਜਿਸ ਸਾਡੇ ਮੰਦੇ ਹਾਲ ਵਿੱਚ ਸਾਨੂੰ ਚੇਤੇ ਕੀਤਾ,

24ਅਤੇ ਸਾਨੂੰ ਸਾਡੇ ਵਿਰੋਧੀਆਂ ਤੋਂ ਛੁਡਾਇਆ,

25ਜੋ ਸਭ ਜੀਵਾਂ ਨੂੰ ਰੋਟੀ ਦਿੰਦਾ ਹੈ,

26ਅਕਾਸ਼ ਦੇ ਪਰਮੇਸ਼ੁਰ ਦਾ ਧੰਨਵਾਦ ਕਰੋ,

← ਜ਼ਬੂਰ 135 ਜ਼ਬੂਰ ਜ਼ਬੂਰ 137 →