1ਹੇ ਪਰਮੇਸ਼ੁਰ, ਤੂੰ ਮੇਰਾ ਪਰਮੇਸ਼ੁਰ ਹੈਂ,
2ਤਾਂ ਮੈਂ ਪਵਿੱਤਰ ਸਥਾਨ ਵਿੱਚ ਤੇਰਾ ਦਰਸ਼ਣ ਪਾਇਆ,
3ਇਸ ਲਈ ਕਿ ਤੇਰੀ ਦਯਾ ਜੀਵਨ ਨਾਲੋਂ ਵੀ ਚੰਗੀ ਹੈ,
4ਸੋ ਮੈਂ ਆਪਣੇ ਜੀਵਨ ਵਿੱਚ ਤੈਨੂੰ ਮੁਬਾਰਕ ਆਖਾਂਗਾ,
5ਜਿਵੇਂ ਚਰਬੀ ਤੇ ਥਿੰਧਿਆਈ ਨਾਲ ਮੇਰਾ ਜੀਅ ਤ੍ਰਿਪਤ ਹੋਵੇਗਾ,
6ਜਿਸ ਵੇਲੇ ਮੈਂ ਆਪਣੇ ਵਿਛਾਉਣੇ ਉੱਤੇ ਤੈਨੂੰ ਯਾਦ ਕਰਦਾ ਹਾਂ,
7ਤੂੰ ਮੇਰਾ ਸਹਾਇਕ ਹੋਇਆ ਹੈਂ,
8ਮੇਰਾ ਜੀਅ ਤੇਰੇ ਪਿੱਛੇ-ਪਿੱਛੇ ਲੱਗਿਆ ਹੋਇਆ ਹੈ,
9ਜਿਹੜੇ ਮੇਰੀ ਜਾਨ ਦੀ ਬਰਬਾਦੀ ਚਾਹੁੰਦੇ ਹਨ,
10ਓਹ ਤਲਵਾਰ ਦੇ ਹਵਾਲੇ ਕੀਤੇ ਜਾਣਗੇ,
11ਪਰ ਪਾਤਸ਼ਾਹ ਪਰਮੇਸ਼ੁਰ ਵਿੱਚ ਅਨੰਦ ਹੋਵੇਗਾ,