1ਮੈਂ ਉਹ ਮਨੁੱਖ ਹਾਂ ਜਿਸ ਨੇ ਪਰਮੇਸ਼ੁਰ ਦੇ ਕ੍ਰੋਧ ਦੇ ਡੰਡੇ ਨਾਲ ਕਸ਼ਟ ਭੋਗਿਆ ਹੈ,
2ਉਸ ਨੇ ਮੈਨੂੰ ਤਿਆਗ ਦਿੱਤਾ ਅਤੇ ਮੈਨੂੰ ਚਾਨਣ ਵਿੱਚ ਨਹੀਂ ਸਗੋਂ ਹਨੇਰੇ ਵਿੱਚ ਚਲਾਇਆ।
3ਸੱਚ-ਮੁੱਚ ਉਹ ਆਪਣਾ ਹੱਥ ਮੇਰੇ ਵਿਰੁੱਧ ਸਾਰਾ ਦਿਨ ਚੁੱਕੀ ਰੱਖਦਾ ਹੈ!
4ਉਸ ਨੇ ਮੇਰੇ ਮਾਸ ਅਤੇ ਚਮੜੀ ਨੂੰ ਸੁਕਾ ਦਿੱਤਾ,
5ਉਸ ਨੇ ਮੇਰੇ ਵਿਰੁੱਧ ਕਿਲ੍ਹਾ ਬਣਾਇਆ,
6ਉਸ ਨੇ ਮੈਨੂੰ ਲੰਬੇ ਸਮੇਂ ਤੋਂ ਮਰ ਚੁੱਕੇ ਲੋਕਾਂ ਵਾਂਗੂੰ
7ਉਸ ਨੇ ਮੇਰੇ ਦੁਆਲੇ ਕੰਧ ਬਣਾ ਦਿੱਤੀ ਕਿ ਮੈਂ ਬਾਹਰ ਨਹੀਂ ਨਿੱਕਲ ਸਕਦਾ,
8ਹਾਂ, ਜਦ ਮੈਂ ਦੁਹਾਈ ਦਿੰਦਾ ਅਤੇ ਚਿੱਲਾਉਂਦਾ ਹਾਂ,
9ਉਹ ਨੇ ਮੇਰੇ ਰਾਹ ਨੂੰ ਘੜ੍ਹੇ ਹੋਏ ਪੱਥਰਾਂ ਨਾਲ ਬੰਦ ਕੀਤਾ,
10ਉਹ ਮੇਰੇ ਲਈ ਘਾਤ ਵਿੱਚ ਬੈਠਾ ਹੋਇਆ ਰਿੱਛ,
11ਉਸ ਨੇ ਮੈਨੂੰ ਮੇਰੇ ਰਾਹਾਂ ਤੋਂ ਭਟਕਾ ਦਿੱਤਾ,
12ਉਸ ਨੇ ਆਪਣਾ ਧਣੁੱਖ ਖਿੱਚਿਆ,
13ਉਸ ਨੇ ਆਪਣੇ ਤਰਕਸ਼ ਦੇ ਤੀਰਾਂ ਨਾਲ ਮੇਰੇ ਗੁਰਦਿਆਂ ਨੂੰ ਵਿੰਨ੍ਹ ਸੁੱਟਿਆ।
14ਮੈਂ ਆਪਣੇ ਸਾਰੇ ਲੋਕਾਂ ਲਈ ਮਖੌਲ,
15ਉਸ ਨੇ ਮੈਨੂੰ ਕੁੜੱਤਣ ਨਾਲ ਭਰ ਦਿੱਤਾ,
16ਉਸ ਨੇ ਮੇਰੇ ਦੰਦ ਰੋੜਿਆਂ ਨਾਲ ਤੋੜ ਦਿੱਤੇ,
17ਤੂੰ ਮੇਰੀ ਜਾਨ ਨੂੰ ਸ਼ਾਂਤੀ ਤੋਂ ਦੂਰ ਕੀਤਾ,
18ਇਸ ਲਈ ਮੈਂ ਆਖਿਆ, ਮੇਰਾ ਬਲ ਨਾਸ ਹੋ ਗਿਆ,
19ਮੇਰੇ ਕਸ਼ਟ ਅਤੇ ਮੇਰੇ ਦੁੱਖ ਨੂੰ,
20ਮੇਰਾ ਪ੍ਰਾਣ ਇਹ ਯਾਦ ਕਰਦਿਆਂ-ਕਰਦਿਆਂ,
21ਮੈਂ ਇਹ ਆਪਣੇ ਦਿਲੋਂ ਯਾਦ ਕਰਦਾ ਹਾਂ,
22ਇਹ ਯਹੋਵਾਹ ਦੀ ਅੱਤ ਦਯਾ ਹੈ ਕਿ ਅਸੀਂ ਮੁੱਕ ਨਹੀਂ ਗਏ,
23ਉਹ ਹਰ ਸਵੇਰ ਨੂੰ ਨਵੀਂ ਹੁੰਦੀ ਜਾਂਦੀ ਹੈ,
24ਮੇਰੀ ਜਾਨ ਕਹਿੰਦੀ ਹੈ, ਯਹੋਵਾਹ ਮੇਰਾ ਹਿੱਸਾ ਹੈ,
25ਜੋ ਯਹੋਵਾਹ ਨੂੰ ਉਡੀਕਦਾ ਹੈ, ਅਤੇ ਜਿਸ ਦੀ ਜਾਨ ਉਸ ਨੂੰ ਭਾਲਦੀ ਹੈ,
26ਭਲਾ ਹੈ ਕਿ ਮਨੁੱਖ ਚੁੱਪ-ਚਾਪ ਯਹੋਵਾਹ ਦੇ ਬਚਾਓ ਲਈ ਆਸ ਰੱਖੇ।
27ਜੁਆਨ ਦੇ ਲਈ ਚੰਗਾ ਹੈ ਕਿ ਉਹ ਆਪਣੀ ਜੁਆਨੀ ਵਿੱਚ ਜੂਲਾ ਚੁੱਕੇ।
28ਉਹ ਇਕੱਲਾ ਅਤੇ ਚੁੱਪ ਰਹੇ,
29ਉਹ ਆਪਣਾ ਮੂੰਹ ਮਿੱਟੀ ਵਿੱਚ ਰੱਖੇ,
30ਉਹ ਆਪਣੀ ਗੱਲ੍ਹ ਆਪਣੇ ਮਾਰਨ ਵਾਲੇ ਵੱਲ ਫੇਰ ਦੇਵੇ,
31ਕਿਉਂ ਜੋ ਪ੍ਰਭੂ ਸਦਾ ਲਈ ਨਹੀਂ ਛੱਡੇਗਾ।
32ਭਾਵੇਂ ਉਹ ਦੁੱਖ ਵੀ ਦੇਵੇ,
33ਕਿਉਂ ਜੋ ਉਹ ਆਪਣੇ ਦਿਲੋਂ ਕਸ਼ਟ ਨਹੀਂ ਦਿੰਦਾ,
34ਸੰਸਾਰ ਦੇ ਸਾਰੇ ਗੁਲਾਮਾਂ ਨੂੰ ਪੈਰਾਂ ਹੇਠ ਮਿੱਧਣਾ,
35ਅੱਤ ਮਹਾਨ ਦੇ ਸਨਮੁਖ ਕਿਸੇ ਮਨੁੱਖ ਦਾ ਹੱਕ ਮਾਰਨਾ,
36ਅਤੇ ਕਿਸੇ ਆਦਮੀ ਦਾ ਮੁਕੱਦਮਾ ਵਿਗਾੜਨਾ, ਪ੍ਰਭੂ ਵੇਖ ਨਹੀਂ ਸਕਦਾ!
37ਕੌਣ ਕੁਝ ਆਖੇ ਅਤੇ ਉਹ ਪੂਰਾ ਹੋ ਜਾਵੇ,
38ਕੀ ਦੁੱਖ ਅਤੇ ਸੁੱਖ ਦੋਵੇਂ ਅੱਤ ਮਹਾਨ ਦੇ ਵੱਲੋਂ ਨਹੀਂ ਆਉਂਦੇ?
39ਜੀਉਂਦਾ ਆਦਮੀ ਸ਼ਿਕਾਇਤ ਕਿਉਂ ਕਰੇ,
40ਆਓ, ਅਸੀਂ ਆਪਣੇ ਰਾਹਾਂ ਨੂੰ ਧਿਆਨ ਨਾਲ ਪਰਖੀਏ ਅਤੇ ਬਦਲੀਏ,
41ਅਸੀਂ ਆਪਣੇ ਮਨਾਂ ਅਤੇ ਆਪਣੇ ਹੱਥਾਂ ਨੂੰ ਸਵਰਗ ਦੇ ਪਰਮੇਸ਼ੁਰ ਵੱਲ ਚੁੱਕੀਏ ਅਤੇ ਆਖੀਏ,
42ਅਸੀਂ ਅਪਰਾਧ ਅਤੇ ਵਿਦਰੋਹ ਕੀਤਾ,
43ਤੂੰ ਆਪਣੇ ਕ੍ਰੋਧ ਨਾਲ ਸਾਨੂੰ ਢੱਕ ਲਿਆ ਅਤੇ ਸਾਡਾ ਪਿੱਛਾ ਕੀਤਾ,
44ਤੂੰ ਆਪਣੇ ਆਪ ਨੂੰ ਬੱਦਲ ਨਾਲ ਢੱਕ ਲਿਆ,
45ਤੂੰ ਸਾਨੂੰ ਕੌਮਾਂ ਦੇ ਵਿਚਕਾਰ
46ਸਾਡੇ ਸਾਰੇ ਵੈਰੀਆਂ ਨੇ ਸਾਡੇ ਵਿਰੁੱਧ ਆਪਣਾ ਮੂੰਹ ਪਸਾਰਿਆ ਹੈ,
47ਡਰ ਅਤੇ ਫੰਦਾ, ਬਰਬਾਦੀ ਅਤੇ ਵਿਨਾਸ਼ ਸਾਡੇ ਉੱਤੇ ਆ ਪਏ ਹਨ।
48ਮੇਰੀ ਪਰਜਾ ਦੀ ਧੀ ਦੀ ਬਰਬਾਦੀ ਦੇ ਕਾਰਨ, ਹੰਝੂਆਂ ਦੀਆਂ ਨਦੀਆਂ ਮੇਰੀਆਂ ਅੱਖਾਂ ਤੋਂ ਵਗਦੀਆਂ ਹਨ।
49ਮੇਰੇ ਹੰਝੂ ਵਗਦੇ ਰਹਿਣਗੇ ਅਤੇ ਰੁੱਕਣਗੇ ਨਹੀਂ,
50ਜਦ ਤੱਕ ਯਹੋਵਾਹ ਸਵਰਗ ਤੋਂ ਮੇਰੇ ਵੱਲ ਨਿਗਾਹ ਮਾਰ ਕੇ ਨਾ ਵੇਖੇ।
51ਮੇਰੇ ਸ਼ਹਿਰ ਦੀਆਂ ਸਾਰੀਆਂ ਧੀਆਂ ਦੇ ਕਾਰਨ,
52ਜਿਹੜੇ ਬਿਨ੍ਹਾਂ ਕਾਰਨ ਮੇਰੇ ਵੈਰੀ ਹਨ,
53ਉਹਨਾਂ ਨੇ ਮੈਨੂੰ ਟੋਏ ਵਿੱਚ ਸੁੱਟ ਦਿੱਤਾ,
54ਪਾਣੀ ਮੇਰੇ ਸਿਰ ਦੇ ਉੱਤੋਂ ਵਗੇ,
55ਹੇ ਯਹੋਵਾਹ, ਮੈਂ ਡੂੰਘੇ ਟੋਏ ਵਿੱਚੋਂ ਤੇਰੇ ਨਾਮ ਦੀ ਦੁਹਾਈ ਦਿੱਤੀ,
56ਤੂੰ ਮੇਰੀ ਅਵਾਜ਼ ਸੁਣੀ,
57ਜਿਸ ਵੇਲੇ ਮੈਂ ਤੈਨੂੰ ਪੁਕਾਰਿਆ, ਤੂੰ ਨੇੜੇ ਆਇਆ,
58ਹੇ ਮੇਰੇ ਪ੍ਰਭੂ, ਤੂੰ ਮੇਰੀ ਜਾਨ ਦਾ ਮੁਕੱਦਮਾ ਲੜਿਆ ਹੈ,
59ਹੇ ਯਹੋਵਾਹ, ਤੂੰ ਮੇਰੇ ਨਾਲ ਹੋਈ ਬੇਇਨਸਾਫ਼ੀ ਨੂੰ ਵੇਖਿਆ ਹੈ,
60ਤੂੰ ਉਹਨਾਂ ਦਾ ਬਦਲਾ ਵੇਖਿਆ ਹੈ,
61ਹੇ ਯਹੋਵਾਹ, ਤੂੰ ਉਹਨਾਂ ਦੀ ਨਿੰਦਿਆ ਨੂੰ ਸੁਣਿਆ ਹੈ,
62ਮੇਰੇ ਵਿਰੋਧੀਆਂ ਦੀਆਂ ਗੱਲਾਂ,
63ਉਹਨਾਂ ਦੇ ਉੱਠਣ ਬੈਠਣ ਵੱਲ ਧਿਆਨ ਦੇ!
64ਹੇ ਯਹੋਵਾਹ, ਤੂੰ ਉਹਨਾਂ ਨੂੰ, ਉਹਨਾਂ ਦੇ ਹੱਥਾਂ ਦੇ ਕੰਮਾਂ ਅਨੁਸਾਰ ਬਦਲਾ ਦੇਵੇਂਗਾ।
65ਤੂੰ ਉਹਨਾਂ ਦਾ ਮਨ ਸੁੰਨ ਕਰ ਦੇਵੇਂਗਾ,
66ਹੇ ਯਹੋਵਾਹ, ਤੂੰ ਕ੍ਰੋਧ ਵਿੱਚ ਉਹਨਾਂ ਦਾ ਪਿੱਛਾ ਕਰੇਂਗਾ,