We Believe JesusFé, Esperança e Nova Vida

ਹਬੱਕੂਕ 2

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ · panjabi

← ਹਬੱਕੂਕ 1 ਹਬੱਕੂਕ ਹਬੱਕੂਕ 3 →

1ਮੈਂ ਆਪਣੇ ਪਹਿਰੇ ਉੱਤੇ ਖਲੋਵਾਂਗਾ ਅਤੇ ਬੁਰਜ ਉੱਤੇ ਖੜ੍ਹਾ ਰਹਾਂਗਾ ਅਤੇ ਵੇਖਾਂਗਾ ਤਾਂ ਜੋ ਮੈਂ ਜਾਣਾ ਕਿ ਉਹ ਮੈਨੂੰ ਕੀ ਆਖੇਗਾ ਅਤੇ ਮੈਂ ਆਪਣੇ ਉਲਾਹਮੇ ਦਾ ਕੀ ਉੱਤਰ ਦੇਵਾਂ।

2ਤਦ ਯਹੋਵਾਹ ਨੇ ਮੈਨੂੰ ਉੱਤਰ ਦਿੱਤਾ ਅਤੇ ਆਖਿਆ, ਦਰਸ਼ਣ ਦੀਆਂ ਗੱਲਾਂ ਨੂੰ ਲਿਖ, ਸਗੋਂ ਫੱਟੀਆਂ ਉੱਤੇ ਸਾਫ਼-ਸਾਫ਼ ਲਿਖ, ਤਾਂ ਜੋ ਕੋਈ ਦੌੜਦਾ-ਦੌੜਦਾ ਵੀ ਉਸ ਨੂੰ ਪੜ੍ਹ ਸਕੇ।

3ਕਿਉਂ ਜੋ ਵੇਖ, ਇਸ ਦਰਸ਼ਣ ਦੀ ਗੱਲ ਤਾਂ ਇੱਕ ਠਹਿਰਾਏ ਹੋਏ ਸਮੇਂ ਤੇ ਪੂਰੀ ਹੋਣ ਵਾਲੀ ਹੈ, ਸਗੋਂ ਉਸ ਦੇ ਪੂਰੇ ਹੋਣ ਦਾ ਸਮਾਂ ਤੇਜ਼ੀ ਨਾਲ ਆਉਂਦਾ ਹੈ, ਇਸ ਵਿੱਚ ਧੋਖਾ ਨਹੀਂ ਹੋਵੇਗਾ, ਭਾਵੇਂ ਉਹ ਠਹਿਰਿਆ ਰਹੇ, ਤਾਂ ਵੀ ਉਹ ਦੀ ਉਡੀਕ ਕਰ, ਉਹ ਜ਼ਰੂਰ ਆਵੇਗਾ, ਉਹ ਚਿਰ ਨਾ ਲਾਵੇਗਾ।

4ਵੇਖ, ਉਹ ਮਨ ਵਿੱਚ ਫੁੱਲਿਆ ਹੋਇਆ ਹੈ, ਉਹ ਦਾ ਮਨ ਸਿੱਧਾ ਨਹੀਂ ਹੈ, ਪਰ ਧਰਮੀ ਆਪਣੇ ਵਿਸ਼ਵਾਸ ਦੇ ਕਾਰਨ ਜੀਉਂਦਾ ਰਹੇਗਾ।

5ਮਧ2:5 ਧੰਨ ਦੌਲਤ ਧੋਖਾ ਦੇਣ ਵਾਲੀ ਹੈ, ਹੰਕਾਰੀ ਪੁਰਖ ਘਰ ਵਿੱਚ ਨਹੀਂ ਰਹਿੰਦਾ, ਉਹ ਪਤਾਲ ਵਾਂਗੂੰ ਆਪਣੀ ਲਾਲਸਾ ਵਧਾਉਂਦਾ ਹੈ ਅਤੇ ਉਹ ਮੌਤ ਵਰਗਾ ਹੈ ਅਤੇ ਉਹ ਕਦੇ ਨਹੀਂ ਰੱਜਦਾ, ਉਹ ਆਪਣੇ ਲਈ ਸਾਰੀਆਂ ਕੌਮਾਂ ਨੂੰ ਇਕੱਠਿਆਂ ਕਰਦਾ ਹੈ ਅਤੇ ਆਪਣੇ ਲਈ ਸਾਰੀਆਂ ਉੱਮਤਾਂ ਦੇ ਢੇਰ ਲਾਉਂਦਾ ਹੈ।

6ਕੀ ਇਹ ਸਾਰੇ ਉਹ ਦੇ ਵਿਰੁੱਧ ਇੱਕ ਦ੍ਰਿਸ਼ਟਾਂਤ ਅਤੇ ਉਹ ਦੇ ਵਿਰੁੱਧ ਇੱਕ ਮਿਹਣਾ ਨਹੀਂ ਦੇਣਗੇ? ਉਹ ਆਖਣਗੇ, “ਹਾਏ ਉਸ ਨੂੰ, ਜੋ ਪਰਾਇਆ ਧਨ ਲੁੱਟ ਕੇ ਆਪਣੇ ਲਈ ਉਸ ਨੂੰ ਵਧਾਉਂਦਾ ਹੈ! ਜੋ ਪਰਾਏ ਮਾਲ ਦਾ ਭਾਰ ਆਪਣੇ ਉੱਤੇ ਲੱਦਦਾ ਹੈ! ਪਰ ਕਦ ਤੱਕ?”

7ਕੀ ਤੇਰੇ ਦੇਣਦਾਰ ਅਚਾਨਕ ਨਾ ਉੱਠਣਗੇ ਅਤੇ ਉਹ ਜੋ ਤੈਨੂੰ ਮੁਸੀਬਤ ਵਿੱਚ ਪਾਉਣਗੇ, ਉਹ ਨਾ ਜਾਗਣਗੇ? ਕੀ ਤੂੰ ਉਹਨਾਂ ਲਈ ਲੁੱਟ ਦਾ ਮਾਲ ਨਾ ਹੋਵੇਂਗਾ?

8ਕਿਉਂ ਜੋ ਤੂੰ ਬਹੁਤੀਆਂ ਕੌਮਾਂ ਨੂੰ ਲੁੱਟ ਲਿਆ, ਇਸ ਲਈ ਉੱਮਤਾਂ ਦੇ ਬਚੇ ਹੋਏ ਲੋਕ ਤੈਨੂੰ ਵੀ ਲੁੱਟ ਲੈਣਗੇ, ਇਸ ਦਾ ਕਾਰਨ ਮਨੁੱਖਾਂ ਦਾ ਖ਼ੂਨ ਅਤੇ ਉਹ ਜ਼ੁਲਮ ਹੈ, ਜਿਹੜਾ ਤੂੰ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਕੀਤਾ ਹੈ।

9ਹਾਏ ਉਸ ਨੂੰ, ਜੋ ਆਪਣੇ ਘਰਾਣੇ ਲਈ ਬੁਰਾ ਲਾਭ ਪ੍ਰਾਪਤ ਕਰੇ, ਤਾਂ ਜੋ ਉਹ ਆਪਣਾ ਆਲ੍ਹਣਾ ਉੱਚੇ ਸਥਾਨ ਤੇ ਰੱਖੇ, ਕਿ ਉਹ ਬਿਪਤਾ ਤੋਂ ਛੁਡਾਇਆ ਜਾਵੇ!

10ਕਿਉਂ ਜੋ ਤੂੰ ਬਹੁਤੀਆਂ ਉੱਮਤਾਂ ਨੂੰ ਵੱਢ ਕੇ ਆਪਣੇ ਘਰਾਣੇ ਲਈ ਸ਼ਰਮਿੰਦਗੀ ਦੀ ਯੋਜਨਾ ਬਣਾਈ, ਤੂੰ ਆਪਣੀ ਹੀ ਜਾਨ ਦਾ ਪਾਪ ਕੀਤਾ ਹੈ!

11ਇਸ ਲਈ ਪੱਥਰ ਕੰਧ ਤੋਂ ਦੁਹਾਈ ਦੇਵੇਗਾ ਅਤੇ ਲੱਕੜੀ ਤੋਂ ਸ਼ਤੀਰ ਉੱਤਰ ਦੇਵੇਗਾ।

12ਹਾਏ ਉਸ ਨੂੰ, ਜੋ ਖ਼ੂਨ ਨਾਲ ਸ਼ਹਿਰ ਨੂੰ ਬਣਾਉਂਦਾ ਹੈ ਅਤੇ ਬੁਰਿਆਈ ਨਾਲ ਨਗਰ ਨੂੰ ਕਾਇਮ ਕਰਦਾ ਹੈ!

13ਵੇਖੋ, ਕੀ ਇਹ ਸੈਨਾਂ ਦੇ ਯਹੋਵਾਹ ਵੱਲੋਂ ਨਹੀਂ ਹੁੰਦਾ ਹੈ ਕਿ ਲੋਕ ਮਿਹਨਤ ਤਾਂ ਕਰਦੇ ਹਨ, ਪਰ ਉਹ ਅੱਗ ਦਾ ਬਾਲਣ ਹੀ ਹੁੰਦੀ ਹੈ ਅਤੇ ਉੱਮਤਾਂ ਵਿਅਰਥ ਲਈ ਮਿਹਨਤ ਕਰਕੇ ਥੱਕ ਜਾਂਦੀਆਂ ਹਨ?

14ਧਰਤੀ ਤਾਂ ਯਹੋਵਾਹ ਦੇ ਪਰਤਾਪ ਦੇ ਗਿਆਨ ਨਾਲ ਭਰ ਜਾਵੇਗੀ, ਜਿਵੇਂ ਸਮੁੰਦਰ ਪਾਣੀ ਨਾਲ ਭਰਪੂਰ ਹੈ।

15ਹਾਏ ਉਸ ਨੂੰ, ਜੋ ਆਪਣੇ ਗੁਆਂਢੀ ਨੂੰ ਮਧ ਦੇ ਕਟੋਰੇ ਤੋਂ ਪਿਲਾਉਂਦਾ ਹੈ ਅਤੇ ਉਸ ਨੂੰ ਵੀ ਮਤਵਾਲਾ ਕਰ ਦਿੰਦਾ ਹੈ, ਤਾਂ ਜੋ ਤੂੰ ਉਹਨਾਂ ਦੇ ਨੰਗੇਜ਼ ਨੂੰ ਵੇਖੇਂ!

16ਤੂੰ ਅਨਾਦਰ ਨਾਲ ਰੱਜੇਂਗਾ, ਪਰਤਾਪ ਨਾਲ ਨਹੀਂ, ਤੂੰ ਪੀ ਅਤੇ ਬੇਸੁੰਨਤ ਹੋ, ਯਹੋਵਾਹ ਦੇ ਸੱਜੇ ਹੱਥ ਦਾ ਕਟੋਰਾ ਘੁੰਮ ਕੇ ਤੇਰੇ ਉੱਤੇ ਆ ਪਵੇਗਾ ਅਤੇ ਅਨਾਦਰ ਤੇਰੇ ਪਰਤਾਪ ਨੂੰ ਢੱਕ ਲਵੇਗਾ,

17ਕਿਉਂ ਜੋ ਉਹ ਜ਼ੁਲਮ ਜਿਹੜਾ ਤੂੰ ਲਬਾਨੋਨ ਨਾਲ ਕੀਤਾ, ਤੈਨੂੰ ਢੱਕ ਲਵੇਗਾ ਅਤੇ ਉੱਥੋਂ ਦੇ ਪਸ਼ੂਆਂ ਉੱਤੇ ਕੀਤੀ ਹੋਈ ਬਰਬਾਦੀ, ਜਿਸਨੇ ਉਨ੍ਹਾਂ ਨੂੰ ਡਰਾਇਆ ਤੇਰੇ ਉੱਤੇ ਆ ਪਵੇਗੀ, ਇਹ ਮਨੁੱਖਾਂ ਦਾ ਲਹੂ ਵਹਾਉਣ ਅਤੇ ਉਸ ਜ਼ੁਲਮ ਦੇ ਕਾਰਨ ਹੋਵੇਗਾ, ਜਿਹੜਾ ਇਸ ਦੇਸ਼, ਸ਼ਹਿਰ ਅਤੇ ਉਸ ਦੇ ਸਾਰੇ ਵਾਸੀਆਂ ਉੱਤੇ ਹੋਇਆ।

18ਘੜੇ ਹੋਏ ਬੁੱਤ ਦਾ ਕੀ ਲਾਭ ਹੈ, ਜੋ ਉਸ ਦੇ ਬਣਾਉਣ ਵਾਲੇ ਨੇ ਉਸ ਨੂੰ ਘੜਿਆ ਹੈ? ਫੇਰ ਝੂਠ ਸਿਖਾਉਣ ਵਾਲੀ ਅਤੇ ਢਲੀ ਹੋਈ ਮੂਰਤ ਵਿੱਚ ਕੀ ਲਾਭ ਵੇਖ ਕੇ ਉਸ ਨੂੰ ਬਣਾਉਣ ਵਾਲਾ ਉਸ ਉੱਤੇ ਭਰੋਸਾ ਰੱਖਦਾ ਹੈ ਕਿ ਉਹ ਗੁੰਗੇ ਬੁੱਤ ਬਣਾਵੇ?

19ਹਾਏ ਉਹ ਨੂੰ ਜੋ ਲੱਕੜੀ ਨੂੰ ਆਖਦਾ ਹੈ, ਜਾਗ! ਗੁੰਗੇ ਪੱਥਰ ਨੂੰ, ਉੱਠ! ਭਲਾ, ਇਹ ਸਲਾਹ ਦੇ ਸਕਦਾ ਹੈ? ਵੇਖੋ, ਉਹ ਸੋਨੇ ਚਾਂਦੀ ਨਾਲ ਮੜ੍ਹਿਆ ਹੋਇਆ ਹੈ, ਪਰ ਉਸ ਦੇ ਵਿੱਚ ਕੋਈ ਸਾਹ ਨਹੀਂ।

20ਪਰ ਯਹੋਵਾਹ ਆਪਣੀ ਪਵਿੱਤਰ ਹੈਕਲ ਵਿੱਚ ਹੈ, ਸਾਰੀ ਧਰਤੀ ਉਸ ਦੇ ਅੱਗੇ ਚੁੱਪ-ਚਾਪ ਰਹੇ।

← ਹਬੱਕੂਕ 1 ਹਬੱਕੂਕ ਹਬੱਕੂਕ 3 →